Thursday, April 30, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)ਅਮਰੀਕਾ ਨੇ ਈਰਾਨ ਦੇ ਪ੍ਰਮਾਣੂ ਪਲਾਂਟ ‘ਤੇ ਸੁੱਟਿਆ 1000 KG ਦਾ ‘Bunker Buster’ ਬੰਬ; ਰਾਸ਼ਟਰਪਤੀ ਟਰੰਪ ਨੇ ਵੀਡੀਓ ਸਾਂਝੀ ਕਰਕੇ ਦੁਨੀਆ ਨੂੰ ਹਿਲਾਇਆ!

ਪੰਜਾਬ

ਕਰਨੈਲ ਸਿੰਘ ਪੰਜੌਲੀ ਨੇ ਛੱਡਿਆ 'ਅਕਾਲੀ ਦਲ ਪੁਨਰ ਸੁਰਜੀਤ'

February 24, 2026 01:06 PM

ਕਰਨੈਲ ਸਿੰਘ ਪੰਜੌਲੀ ਨੇ ਛੱਡਿਆ 'ਅਕਾਲੀ ਦਲ ਪੁਨਰ ਸੁਰਜੀਤ'

ਗਿਆਨੀ ਹਰਪ੍ਰੀਤ ਸਿੰਘ ਦੀ ਪਾਰਟੀ ਨੂੰ ਵੱਡਾ ਝਟਕਾ


ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ 24 ਫਰਵਰੀ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਟਕਸਾਲੀ ਆਗੂ ਜਥੇਦਾਰ ਕਰਨੈਲ ਸਿੰਘ ਪੰਜੌਲੀ ਨੇ ਨਵੀਂ ਬਣੀ ਜਥੇਬੰਦੀ 'ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)' ਨੂੰ ਅਲਵਿਦਾ ਕਹਿ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਇਸ ਪਾਰਟੀ ਲਈ ਪੰਜੌਲੀ ਦਾ ਜਾਣਾ ਇੱਕ ਵੱਡਾ ਸਿਆਸੀ ਨੁਕਸਾਨ ਮੰਨਿਆ ਜਾ ਰਿਹਾ ਹੈ। ਹਾਲਾਂਕਿ ਪੰਜੌਲੀ ਨੇ ਆਪਣੇ ਅਸਤੀਫ਼ੇ ਵਿੱਚ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ, ਪਰ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਪਾਰਟੀ ਦੇ ਕੰਮ ਕਰਨ ਦੇ ਤਰੀਕੇ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ ਤੋਂ ਉਹ ਨਾਰਾਜ਼ ਚੱਲ ਰਹੇ ਸਨ।

ਮੰਨਿਆ ਜਾ ਰਿਹਾ ਹੈ ਕਿ ਉਹ ਪਾਰਟੀ ਵਿੱਚ ਟਕਸਾਲੀ ਅਤੇ ਪੁਰਾਣੇ ਆਗੂਆਂ ਨੂੰ ਦਿੱਤੀ ਜਾ ਰਹੀ ਅਹਿਮੀਅਤ ਤੋਂ ਸੰਤੁਸ਼ਟ ਨਹੀਂ ਸਨ। ਪੰਜੌਲੀ ਲੰਬੇ ਸਮੇਂ ਤੋਂ ਸਿੱਖ ਸੰਸਥਾਵਾਂ ਵਿੱਚ ਸੁਧਾਰ ਦੀ ਗੱਲ ਕਰਦੇ ਆਏ ਹਨ, ਅਤੇ ਸ਼ਾਇਦ ਉਨ੍ਹਾਂ ਨੂੰ ਲੱਗ ਰਿਹਾ ਸੀ ਕਿ ਨਵੀਂ ਪਾਰਟੀ ਉਨ੍ਹਾਂ ਦੇ ਟੀਚਿਆਂ ਨਾਲ ਮੇਲ ਨਹੀਂ ਖਾ ਰਹੀ। ਦੱਸ ਦਈਏ ਕਿ ਕਰਨੈਲ ਸਿੰਘ ਪੰਜੌਲੀ ਸਿੱਖ ਸਿਆਸਤ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਹਨ। ਉਹ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਰਹੇ ਅਤੇ ਸ਼੍ਰੋਮਣੀ ਕਮੇਟੀ ਵਿੱਚ ਕਈ ਅਹੁਦਿਆਂ 'ਤੇ ਸੇਵਾਵਾਂ ਨਿਭਾਈਆਂ।

ਪਾਰਟੀ ਵਿੱਚ ਕੁੱਝ ਇਹੋ ਜਿਹੇ ਬੰਦੇ ਵੀ ਸ਼ਾਮਲ ਹਨ ਜਿਹਨਾਂ ਨੇ ਮੇਰਾ ਜਾਤੀ, ਜਮਾਤੀ ਅਤੇ ਸਮਾਜਿਕ ਤੌਰ ਉੱਤੇ ਬਹੁਤ ਨੁਕਸਾਨ ਕੀਤਾ- ਕਰਨੈਲ ਸਿੰਘ ਪੰਜੌਲੀ
ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਹੋਇਆ ਲਿਖਿਆ ਕਿ ਸਤਿਕਾਰ ਯੋਗ ਪ੍ਰਧਾਨ ਸਾਹਿਬ ਜੀਓ, -- ਵਾਹਿਗੁਰੂ ਜੀ ਕਾ ਖ਼ਾਲਸਾ॥ ਵਾਹਿਗੁਰੂ ਜੀ ਕੀ ਫਤਹਿ॥--- ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰਸਰਜੀਤੀ ਦੀ ਭਰਤੀ ਕੀਤੀ ਸੀ ਅਤੇ ਇਸ ਦਾ ਸਟੇਟ ਡੈਲੀਗੇਟ ਬਣਿਆ ਸੀ। ਡੈਲੀਗੇਟ ਦੀ ਭੂਮਿਕਾ ਪਾਰਟੀ ਦੇ ਪ੍ਰਧਾਨ ਦੀ ਚੋਣ ਤੱਕ ਹੀ ਹੁੰਦੀ ਹੈ ਜਿਸ ਨੂੰ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਇਆ ਹੈ। ਉਸ ਤੋਂ ਬਾਅਦ ਪਾਰਟੀ ਵੱਲੋਂ ਮੇਰੀ ਕਿਸੇ ਵੀ ਪਲੇਟਫਾਰਮ ਉੱਤੇ ਕੰਮ ਕਰਨ ਲਈ ਕਦੇ ਵੀ, ਕਿਸੇ ਤਰ੍ਹਾਂ ਦੀ ਡਿਊਟੀ ਨਹੀਂ ਸੀ ਲਗਾਈ ਗਈ। ਪਾਰਟੀ ਵਿੱਚ ਕੁੱਝ ਇਹੋ ਜਿਹੇ ਬੰਦੇ ਵੀ ਸ਼ਾਮਲ ਹਨ ਜਿਹਨਾਂ ਨੇ ਮੇਰਾ ਜਾਤੀ, ਜਮਾਤੀ ਅਤੇ ਸਮਾਜਿਕ ਤੌਰ ਉੱਤੇ ਬਹੁਤ ਨੁਕਸਾਨ ਕੀਤਾ ਹੈ ਅਤੇ ਲਗਾਤਾਰ ਕਰ ਵੀ ਰਹੇ ਹਨ। ਇਹਨਾਂ ਬੰਦਿਆਂ ਦੀ ਬਦੌਲਤ ਮੈਨੂੰ ਆਰਥਿਕ ਤੌਰ ਉੱਤੇ ਬਹੁਤ ਨੁਕਸਾਨ ਵੀ ਝੱਲਣਾ ਪਿਆ। ਇਸ ਸੱਭ ਕੁੱਝ ਦੇ ਬਾਵਜੂਦ ਮੈਂ ਪੰਥਕ ਹਿੱਤਾਂ ਅਤੇ ਪਾਰਟੀ ਦੇ ਹਿੱਤਾਂ ਨੂੰ ਮੁੱਖ ਰੱਖਕੇ ਆਪਣੀ ਆਤਮਾ ਉੱਤੇ ਬੋਝ ਪਾ ਕੇ ਬਹੁਤ ਕੁੱਝ ਬਰਦਾਸ਼ਤ ਕਰਦਾ ਰਿਹਾ ਹਾਂ। ਪ੍ਰੰਤੂ ਕੱਲ ਮਿਤੀ 22 ਫਰਬਰੀ 2026 ਨੂੰ ਵਾਪਰੀ ਇੱਕ ਘਟਨਾ ਨੇ ਮੈਨੂੰ ਪਾਰਟੀ ਨੂੰ ਅਲਵਿਦਾ ਕਹਿਣ ਲਈ ਮਜਬੂਰ ਕਰ ਦਿੱਤਾ। ਮੇਰੇ ਪਾਸ ਪਾਰਟੀ ਦਾ ਕੋਈ ਅਹੁਦਾ ਤਾਂ ਨਹੀਂ ਸੀ ਜਿਸ ਤੋਂ ਮੈਂ ਅਸਤੀਫਾ ਦੇ ਦਿੰਦਾ। ਇਸ ਲਈ ਅੱਜ ਤੋਂ ਬਾਅਦ ਮੈਨੂੰ ਸ਼੍ਰੋਮਣੀ ਅਕਾਲੀ ਦੱਲ ਪੁਨਰ ਸੁਰਜੀਤੀ ਦਾ ਹਿੱਸਾ ਨਾ ਸਮਝਿਆ ਜਾਵੇ। ਮੇਰੀ ਅਕਾਲ ਪੁਰਖ ਵਹਿਗੁਰੂ ਸਨਮੁੱਖ ਅਰਦਾਸ ਹੈ ਕਿ ਇਹ ਪਾਰਟੀ ਚੜ੍ਹਦੀ ਕਲਾ ਵਿੱਚ ਰਹੇ। ਮੈਂ ਜਿੰਨਾ ਕੁ ਸਫ਼ਰ ਤੁਹਾਡੇ ਨਾਲ ਤੁਰ ਸਕਿਆ ਪ੍ਰਵਾਨ ਕਰਨਾ ਜੀ। ਧੰਨਵਾਦ ਸਾਹਿਤ - ਕਰਨੈਲ ਸਿੰਘ ਪੰਜੋਲੀ - ਮੈਂਬਰ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਲੁਧਿਆਣਾ ਕਤਲ ਕਾਂਡ: ਪਿਤਾ ਤੇ ਤਿੰਨ ਪੁੱਤਰਾਂ ਸਣੇ 5 'ਤੇ FIR, 4 ਗ੍ਰਿਫ਼ਤਾਰ; ਮੁੱਖ ਕਾਤਲ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ

ਕੁਦਰਤ ਦੀ ਕਰੋਪੀ ਜਾਂ ਮਹਿਜ਼ ਬਦਲਾਅ? ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਮੀਂਹ ਦਾ ‘Yellow Alert’ ਜਾਰੀ; 40 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

DM ਰੰਧਾਵਾ ਖੁਦਕੁਸ਼ੀ ਮਾਮਲਾ: ਪੰਜਾਬ ਪੁਲਿਸ ਦੇ ਹੱਥ ਹਾਲੇ ਵੀ ਖਾਲੀ; ਲਾਲਜੀਤ ਭੁੱਲਰ ਦਾ ਫ਼ੋਨ ਅਤੇ ਦਫ਼ਤਰ ਦਾ DVR ਬਰਾਮਦ ਕਰਨ 'ਚ ਰਹੀ ਨਾਕਾਮ!

Punjab Weather: 'Orange Alert' Issued for 11 Districts; Risk of Hailstorms and Thunderstorms!

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ: ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ; ਮੌਸਮ ਵਿਭਾਗ ਵੱਲੋਂ ਦੋ ਦਿਨਾਂ ਲਈ 'ਯੈਲੋ ਅਲਰਟ' ਜਾਰੀ

SGPC ਬਜਟ ਇਜਲਾਸ 2026-27: ਅੱਜ ਪੇਸ਼ ਹੋਵੇਗਾ ₹1,500 ਕਰੋੜ ਦਾ ਬਜਟ; ਧਾਰਮਿਕ ਪ੍ਰਚਾਰ ਅਤੇ ਸਿੱਖਿਆ 'ਤੇ ਰਹੇਗਾ ਵਿਸ਼ੇਸ਼ ਜ਼ੋਰ

Weather : ਮੋਹਾਲੀ-ਚੰਡੀਗੜ੍ਹ 'ਚ ਮੀਂਹ ਨਾਲ ਹੋਈ ਸਵੇਰ; 70 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ, ਜਾਣੋ ਅਗਲੇ 3 ਦਿਨਾਂ ਦਾ ਹਾਲ

ਪੰਜਾਬ 'ਚ ਮੌਸਮ ਦਾ ਮਿਜਾਜ਼ ਵਿਗੜਿਆ

ਗੁਰਦਾਸਪੁਰ 'ਚ ਦਹਿਸ਼ਤ: ਸਰਪੰਚ ਦੇ ਭਰਾ 'ਤੇ ਤਾਬੜਤੋੜ ਫਾਇਰਿੰਗ; ਗੈਂਗਸਟਰ ਨੇ ਸੋਸ਼ਲ ਮੀਡੀਆ 'ਤੇ ਲਈ ਹਮਲੇ ਦੀ ਜ਼ਿੰਮੇਵਾਰੀ

 
 
 
 
Subscribe