Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

March 04, 2026 10:30 AM

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

 

ਨਵੀਂ ਦਿੱਲੀ 4 ਮਾਰਚ, 2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਭਾਰਤੀ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਭੇਜਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫ਼ੈਸਲੇ ਨਾਲ ਦੇਸ਼ ਭਰ ਦੀ ਸਿੱਖ ਸੰਗਤ ਵਿੱਚ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਅਪਰੇਸ਼ਨ “ਸਿੰਦੂਰ” ਕਾਰਨ ਜੱਥੇ ਦੀ ਪ੍ਰਵਾਨਗੀ ਦਾ ਮਸਲਾ ਲਟਕ ਗਿਆ ਸੀ। ਇਸ ਸੰਬੰਧ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਤੀਨਿਧ ਮੰਡਲ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲ ਕੇ ਮਾਮਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ, ਜਿਸ ਉਪਰੰਤ ਭਾਰਤ ਸਰਕਾਰ ਵੱਲੋਂ ਜੱਥਾ ਭੇਜਣ ਦੀ ਮਨਜ਼ੂਰੀ ਦਿੱਤੀ ਗਈ ਸੀ।ਉਨ੍ਹਾਂ ਦੱਸਿਆ ਕਿ ਇਸ ਵਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲਾਂ ਹੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ 3000 ਸ਼ਰਧਾਲੂਆਂ ਦਾ ਜੱਥਾ ਖ਼ਾਲਸਾ ਸਾਜਨਾ ਦਿਵਸ ਮੌਕੇ ਭੇਜਣ ਦੀ ਬੇਨਤੀ ਕੀਤੀ ਸੀ, ਜਿਸਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਵੀਕਾਰ ਕਰ ਲਿਆ ਹੈ। ਸਰਦਾਰ ਕਾਲਕਾ ਨੇ ਇਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵਿਸ਼ੇਸ਼ ਧੰਨਵਾਦ ਪ੍ਰਗਟਾਇਆ। ਉਨ੍ਹਾਂ ਦੱਸਿਆ ਕਿ 

ਮਿਲੀ ਪ੍ਰਵਾਨਗੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1800 ਸ਼ਰਧਾਲੂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 550 ਸ਼ਰਧਾਲੂ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 300 ਸ਼ਰਧਾਲੂ

ਬਾਕੀ ਹੋਰ ਸੂਬਿਆਂ ਤੋਂ ਸੰਗਤਾਂ ਇਹ ਪਵਿੱਤਰ ਜੱਥਾ 10 ਅਪ੍ਰੈਲ, 2026 ਨੂੰ ਭਾਰਤ ਤੋਂ ਰਵਾਨਾ ਹੋਵੇਗਾ।ਸਰਦਾਰ ਕਾਲਕਾ ਨੇ ਦਿੱਲੀ ਅਤੇ ਦੇਸ਼ ਭਰ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਾਸਪੋਰਟ ਅਤੇ ਜ਼ਰੂਰੀ ਦਸਤਾਵੇਜ਼ ਸਮੇਂ ਸਿਰ ਆਪਣੀਆਂ ਸਬੰਧਤ ਸੰਸਥਾਵਾਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ, ਸ਼੍ਰੋਮਣੀ ਕਮੇਟੀ ਜਾਂ ਹੋਰ ਅਧਿਕਾਰਤ ਸੰਗਠਨਾਂ ਕੋਲ ਜਮ੍ਹਾਂ ਕਰਵਾਉਣ, ਤਾਂ ਜੋ ਯਾਤਰਾ ਸੰਬੰਧੀ ਸਾਰੀ ਕਾਰਵਾਈ ਨਿਯਮ ਅਨੁਸਾਰ ਅਤੇ ਸਮੇਂ ਸਿਰ ਪੂਰੀ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਵਧੇਰੇ ਜਾਣਕਾਰੀ ਲਈ ਸਰਦਾਰ ਪਰਮਜੀਤ ਸਿੰਘ ਚੰਢੋਕ, ਚੇਅਰਮੈਨ ਵਿਦੇਸ਼ ਯਾਤਰਾ ਵਿਭਾਗ ਨਾਲ ਜਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੀਆਂ ਹਨ । ਸਰਦਾਰ ਕਾਲਕਾ ਨੇ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ ਸਿੱਖ ਕੌਮ ਲਈ ਵਿਸ਼ੇਸ਼ ਆਤਮਿਕ ਮਹੱਤਤਾ ਰੱਖਦਾ ਹੈ ਅਤੇ ਇਸ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਾ ਹਰ ਸਿੱਖ ਦੀ ਆਤਮਿਕ ਅਰਦਾਸ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਪ੍ਰਵਾਨਗੀ ਧਾਰਮਿਕ ਆਜ਼ਾਦੀ ਅਤੇ ਭਾਵਨਾਵਾਂ ਦੀ ਕਦਰ ਦਾ ਪ੍ਰਤੀਕ ਹੈ।

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼

 
 
 
 
Subscribe