Wednesday, April 29, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)ਅਮਰੀਕਾ ਨੇ ਈਰਾਨ ਦੇ ਪ੍ਰਮਾਣੂ ਪਲਾਂਟ ‘ਤੇ ਸੁੱਟਿਆ 1000 KG ਦਾ ‘Bunker Buster’ ਬੰਬ; ਰਾਸ਼ਟਰਪਤੀ ਟਰੰਪ ਨੇ ਵੀਡੀਓ ਸਾਂਝੀ ਕਰਕੇ ਦੁਨੀਆ ਨੂੰ ਹਿਲਾਇਆ!

ਹੁਕਮਨਾਮਾ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (10 ਮਾਰਚ 2026)

March 10, 2026 08:30 AM


ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ {ਪੰਨਾ 599-600}

ਪਦਅਰਥ: ਸਭਿ = ਸਾਰੇ। ਸਬਦੈ = ਗੁਰੂ ਦੇ ਸ਼ਬਦ ਦਾ। ਸਾਦੁ = ਸੁਆਦ, ਰਸ। ਤੇ = ਤੋਂ, ਨਾਲ। ਜਿਨਿ = ਜਿਸ (ਮਨੁੱਖ) ਨੇ {ਲਫ਼ਜ਼ 'ਜਿਨ' ਬਹੁ-ਵਚਨ ਹੈ, 'ਜਿਨਿ' ਇਕ-ਵਚਨ ਹੈ}। ਆਪੁ = ਆਪਾ = ਭਾਵ। ਅਨਦਿਨੁ = ਹਰ ਰੋਜ਼। ਗਾਵਹਿ = ਗਾਂਦੇ ਹਨ। ਸਾਚੇ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ। ਸਬਦਿ = ਸ਼ਬਦ ਦੀ ਰਾਹੀਂ। ਸੁਹਾਇਆ = ਸੋਹਣੇ ਜੀਵਨ ਵਾਲੇ ਹੋ ਜਾਂਦੇ ਹਨ।੧।

ਠਾਕੁਰ = ਹੇ ਮਾਲਕ! ਸਚਾ = ਸਦਾ-ਥਿਰ ਰਹਿਣ ਵਾਲਾ।ਰਹਾਉ।

ਜਾਗਤ = (ਵਿਕਾਰਾਂ ਵਲੋਂ) ਸੁਚੇਤ। ਗਿਰਹੀ ਮਹਿ = ਗ੍ਰਿਹ ਵਿਚ ਹੀ, ਗ੍ਰਿਹਸਤ ਵਿਚ ਹੀ। ਉਰ = ਹਿਰਦਾ।੨।

ਮਨੂਆ = ਅੱਲ੍ਹੜ ਮਨ। ਦਹ ਦਿਸਿ = ਦਸੀਂ ਪਾਸੀਂ। ਦੂਜੈ ਭਾਇ = ਮਾਇਆ ਦੇ ਮੋਹ ਵਿਚ। ਖੁਆਇਆ = ਰਾਹੋਂ ਖੁੰਝ ਜਾਂਦਾ ਹੈ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਮੁਗਧੁ = ਮੂਰਖ। ਭੇਟੇ = ਮਿਲ ਪਏ।੩।

ਵੀਚਾਰੀ = ਵਿਚਾਰਵਾਨ (ਹੋ ਕੇ) । ਪ੍ਰਭਿ = ਪ੍ਰਭੂ ਨੇ। ਸਾਚੈ = ਸਦਾ-ਥਿਰ ਰਹਿਣ ਵਾਲੇ ਨੇ। ਨਾਵਹੁ = ਨਾਮ ਤੋਂ ਹੀ। ਗਤਿ = ਉੱਚੀ ਆਤਮਕ ਅਵਸਥਾ। ਏਹਾ = ਇਹ (ਨਾਮ) ਹੀ। ਰਾਸਿ = ਪੂੰਜੀ, ਸਰਮਾਇਆ।੪।

ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ।

ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।

ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।

ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।

 

Have something to say? Post your comment

 
 
 
 
 
Subscribe