Thursday, July 30, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਹੁਕਮਨਾਮਾ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)

March 19, 2026 06:29 AM

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇੴ ਸਤਿਗੁਰ ਪ੍ਰਸਾਦਿ ॥ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥ਵੀਰਵਾਰ, ੬ ਚੇਤ (ਸੰਮਤ ੫੫੮ ਨਾਨਕਸ਼ਾਹੀ) ੧੯ ਮਾਰਚ, ੨੦੨੬ (ਅੰਗ: ੪੮੩)

ਪੰਜਾਬੀ ਵਿਆਖਿਆ :ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇੴ ਸਤਿਗੁਰ ਪ੍ਰਸਾਦਿ ॥ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ—ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ ।੧। ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।੧।ਰਹਾਉ। ਕਬੀਰ ਆਖਦਾ ਹੈ—ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ ।੨।੧।੩੧।


AASAA OF KABEER JEE, DU-PADAS:

ONE UNIVERSAL CREATOR GOD. BY THE GRACE OF THE TRUE GURU:

When the Diamond of the Lord pierces the diamond of my mind, the fickle mind waving in the wind is easily absorbed into Him. This Diamond fills all with Divine Light; through the True Guru’s Teachings, I have found Him. || 1 || The sermon of the Lord is the unstruck, endless song. Becoming a swan, one recognizes the Diamond of the Lord. || 1 || Pause || Says Kabeer, I have seen such a Diamond, permeating and pervading the world. The hidden diamond became visible, when the Guru revealed it to me. || 2 || 1 || 31 ||

Thursday, 6 Chayt (Samvat 558 Nanakshahi) 19 March, 2026 (Ang: 483)

 

Have something to say? Post your comment

 
 
 
 
 
Subscribe