Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਸੁਰੱਖਿਅਤ ਖੁਰਾਕ ਨਾਲ ਹੀ ਬਣੇਗਾ ਰੰਗਲਾ ਪੰਜਾਬ - ਸਿਹਤ ਮੰਤਰੀ

July 30, 2026 09:11 PM
ਸੁਰੱਖਿਅਤ ਖੁਰਾਕ ਨਾਲ ਹੀ ਬਣੇਗਾ ਰੰਗਲਾ ਪੰਜਾਬ - ਸਿਹਤ ਮੰਤਰੀ

ਪਟਿਆਲਾ, 30 ਜੁਲਾਈ 2026

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੋਟਲ ਸ਼ੌਰਿਆ ਵਿਖੇ "ਰੰਗਲਾ ਪੰਜਾਬ ਸਾਡੀ ਸਾਂਝੀ ਜ਼ਿੰਮੇਵਾਰੀ—ਸੁਰੱਖਿਅਤ ਅਤੇ ਪੌਸ਼ਟਿਕ ਖੁਰਾਕ, ਚੰਗੀ ਸਿਹਤ ਦਾ ਆਧਾਰ" ਵਿਸ਼ੇ 'ਤੇ ਕਰਵਾਏ ਗਏ ਫੂਡ ਸੇਫਟੀ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸੈਮੀਨਾਰ ਡਿਪਟੀ ਕਮਿਸ਼ਨਰ ਪਟਿਆਲਾ, ਸਿਵਲ ਸਰਜਨ ਦਫ਼ਤਰ ਅਤੇ ਫੂਡ ਸੇਫਟੀ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ "ਜੈਸਾ ਅੰਨ, ਵੈਸਾ ਮਨ" ਸਿਰਫ਼ ਇੱਕ ਕਹਾਵਤ ਨਹੀਂ, ਸਗੋਂ ਸਿਹਤਮੰਦ ਜੀਵਨ ਦਾ ਮੂਲ ਮੰਤਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ੁੱਧ ਹਵਾ ਅਤੇ ਸਾਫ਼ ਪਾਣੀ ਮਨੁੱਖੀ ਸਿਹਤ ਲਈ ਜ਼ਰੂਰੀ ਹਨ, ਉਸੇ ਤਰ੍ਹਾਂ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕ ਵੀ ਤੰਦਰੁਸਤ ਜੀਵਨ ਦਾ ਅਹਿਮ ਆਧਾਰ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸਿਰਜੇ ਜਾ ਰਹੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋਕਾਂ ਵਿੱਚ ਸਿਹਤਮੰਦ ਖਾਣ-ਪੀਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਅਜਿਹੇ ਜਾਗਰੂਕਤਾ ਸੈਮੀਨਾਰ ਲਗਾਤਾਰ ਕਰਵਾਏ ਜਾ ਰਹੇ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਖੇਤੀਬਾੜੀ ਯੂਨੀਵਰਸਿਟੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ) ਦੇ ਮਾਹਿਰਾਂ ਅਤੇ ਕੁਦਰਤੀ ਤੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਹ ਸੰਸਥਾਵਾਂ ਆਪਸੀ ਤਾਲਮੇਲ ਨਾਲ ਨੌਜਵਾਨ ਪੀੜ੍ਹੀ ਨੂੰ ਰਸਾਇਣ-ਮੁਕਤ ਅਤੇ ਜੈਵਿਕ ਖੁਰਾਕ ਦੇ ਮਹੱਤਵ ਬਾਰੇ ਜਾਗਰੂਕ ਕਰਨਗੀਆਂ। ਉਨ੍ਹਾਂ ਕਿਹਾ ਕਿ ਜੈਵਿਕ ਖੇਤੀ ਕਰਨ ਵਾਲੇ ਕਿਸਾਨ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਤੋਂ ਪਰਹੇਜ਼ ਕਰਦੇ ਹਨ, ਜਿਸ ਨਾਲ ਸਿਹਤਮੰਦ ਅਤੇ ਗੁਣਵੱਤਾ ਭਰਪੂਰ ਅਨਾਜ ਤਿਆਰ ਹੁੰਦਾ ਹੈ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਕੁਦਰਤੀ ਅਤੇ ਜੈਵਿਕ ਖੁਰਾਕ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਨੀਂਹ ਸੁਰੱਖਿਅਤ ਭੋਜਨ 'ਤੇ ਹੀ ਟਿਕੀ ਹੁੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਫੂਡ ਬਿਜ਼ਨਸ ਆਪਰੇਟਰਾਂ ਅਤੇ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਦੀ ਨਿਯਮਤ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖੁਰਾਕ ਉਪਲਬਧ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਗੈਰ-ਮਿਆਰੀ ਖੁਰਾਕ ਨੂੰ ਰੋਕਿਆ ਜਾ ਸਕੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe