Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

July 30, 2026 09:19 PM
56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪਾਤੜਾਂ, 30 ਜੁਲਾਈ 2026

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਅਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਕਿਸਾਨਾਂ ਨੂੰ ਇਹ ਵੱਡਾ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਤਰਾਣਾ ਹਲਕੇ ਵਿੱਚ 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 68, 500 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਸ ਤਹਿਤ 2 ਨਹਿਰਾਂ, 14 ਕੁੱਲ ਮਾਈਨਰ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਨ੍ਹਾਂ ’ਤੇ 8.89 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪਾਈਪਲਾਈਨਾਂ ਰਾਹੀਂ 18 ਪਿੰਡਾਂ ਦੀ ਕਰੀਬ 9, 302 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬਾਦਸ਼ਾਹਪੁਰ ਵਿਖੇ ਘੱਗਰ ਬੰਨ੍ਹ ਮਜ਼ਬੂਤ ਕਰਨ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਦੇ ਕਿਨਾਰੇ, ਜਿੱਥੇ ਕਿਤੇ ਢਾਹ ਲੱਗਣ ਦਾ ਖ਼ਦਸ਼ਾ ਸੀ, ਉੱਥੇ 1000 ਫੁੱਟ ਖੇਤਰ ‘ਤੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਬਰਿੰਦਰ ਗੋਇਲ ਨੇ ਕਿਹਾ ਕਿ ਡਰੇਨੇਜ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਪਿਛਲੇ ਸਾਲ ਦੌਰਾਨ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਲਈ ਜੋ ਕੰਮ ਕੀਤਾ ਉਹ ਕਦੇ ਪਿਛਲੇ 50 ਸਾਲਾਂ ਵਿੱਚ ਨਹੀਂ ਹੋਇਆ, ਜਿਸ ਕਰਕੇ ਲੰਘੇ ਸਾਲ ਘੱਗਰ ਨਦੀ ਵਿੱਚ ਬਹੁਤਾਤ ‘ਚ ਆਏ ਪਾਣੀ ਦੇ ਬਾਵਜੂਦ ਕਿਸੇ ਵੀ ਥਾਂ ‘ਤੇ ਕੋਈ ਬੰਨ੍ਹ ਨਹੀਂ ਟੁੱਟਿਆ। ਉਨ੍ਹਾਂ ਦੱਸਿਆ ਕਿ ਬਾਦਸ਼ਾਹਪੁਰ ਵਿਖੇ ਵੀ ਖਨੌਰੀ ਦੀ  ਤਰ੍ਹਾਂ ਗੇਜ ਲਗਾਈ ਜਾਵੇਗੀ ਅਤੇ ਹੁਣ ਤੱਕ ਹੜ੍ਹਾਂ ਤੋਂ ਬਚਾਅ ਦੇ ਕਾਰਜ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਕਾਰ ਸੇਵਾ, ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦੀ ਹਨ।

ਇਸ ਮੌਕੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਕੈਬਨਿਟ ਮੰਤਰੀ ਗੋਇਲ ਤੀਜੀ ਵਾਰ ਸ਼ੁਤਰਾਣਾ ਹਲਕੇ ‘ਚ ਆਕੇ ਉਦਘਾਟਨ ਕਰਕੇ ਗਏ ਹਨ, ਤੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਘੱਗਰ ਤੋਂ ਪਾਰਲੇ ਪਿੰਡਾਂ ਤੱਕ ਵੀ ਇਹ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਅਤੇ ਇਨ੍ਹਾਂ ਪ੍ਰਾਜੈਕਟਾਂ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਜਲ ਸਰੋਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨ ਪੱਖੀ ਫ਼ੈਸਲਿਆਂ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe