Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ

July 31, 2026 11:44 PM
ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ

ਚੰਡੀਗੜ੍ਹ, 31 ਜੁਲਾਈ 2026

ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੈਨੇਡਾ ਸਰਕਾਰ ਵੱਲੋਂ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) ਨਾਲ ਸੰਬੰਧਿਤ ਨਿਯਮਾਂ ਵਿੱਚ ਕੀਤੀਆਂ ਤਾਜ਼ਾ ਤਬਦੀਲੀਆਂ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸ ਕਾਰਨ ਸੈਂਕੜੇ ਭਾਰਤੀ ਵਿਦਿਆਰਥੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬ ਨਾਲ ਸੰਬੰਧਿਤ ਹੈ, ਅਣਿਸ਼ਚਿਤਤਾ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

ਇੱਕ ਬਿਆਨ ਜਾਰੀ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਉਸ ਸਮੇਂ ਦਾਖਲਾ ਲਿਆ ਸੀ, ਜਦੋਂ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਸਬੰਧੀ ਨਿਯਮ ਵੱਖਰੇ ਸਨ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਉਸੇ ਨੀਤੀ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਭਵਿੱਖ, ਸਮਾਂ ਅਤੇ ਲੱਖਾਂ ਰੁਪਏ ਦਾ ਨਿਵੇਸ਼ ਕੀਤਾ ਸੀ। ਹੁਣ ਅਚਾਨਕ ਨਿਯਮਾਂ ਵਿੱਚ ਤਬਦੀਲੀ ਕਰ ਦੇਣ ਨਾਲ ਇਨ੍ਹਾਂ ਵਿਦਿਆਰਥੀਆਂ ਦੇ ਕਰੀਅਰ ਅਤੇ ਭਵਿੱਖ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਨੀਤੀਗਤ ਤਬਦੀਲੀਆਂ ਕਰਨਾ ਹਰ ਦੇਸ਼ ਦਾ ਅਧਿਕਾਰ ਹੈ, ਪਰ ਅਜਿਹੇ ਫੈਸਲਿਆਂ ਦਾ ਪ੍ਰਭਾਵ ਉਨ੍ਹਾਂ ਵਿਦਿਆਰਥੀਆਂ 'ਤੇ ਨਹੀਂ ਪੈਣਾ ਚਾਹੀਦਾ, ਜਿਨ੍ਹਾਂ ਨੇ ਪਹਿਲਾਂ ਤੋਂ ਲਾਗੂ ਨਿਯਮਾਂ ਦੇ ਆਧਾਰ 'ਤੇ ਦਾਖਲਾ ਲਿਆ ਸੀ। ਅਜਿਹੇ ਵਿਦਿਆਰਥੀਆਂ ਲਈ ਉਚਿਤ ਰਾਹਤ ਜਾਂ ਟ੍ਰਾਂਜ਼ਿਸ਼ਨਲ ਵਿਵਸਥਾ (Transitional Arrangement) ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਦੇ ਭਵਿੱਖ ਨਾਲ ਬੇਇਨਸਾਫ਼ੀ ਨਾ ਹੋਵੇ।

ਸੁਨੀਲ ਜਾਖੜ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਤੁਰੰਤ ਕੈਨੇਡਾ ਸਰਕਾਰ ਕੋਲ ਉਠਾਏ ਅਤੇ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਿਕ ਪੱਧਰ 'ਤੇ ਤਾਲਮੇਲ ਕਰਕੇ ਅਜਿਹਾ ਹੱਲ ਲੱਭਿਆ ਜਾਵੇ, ਜਿਸ ਨਾਲ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਦੇ ਜਾਇਜ਼ ਹਿੱਤਾਂ ਦੀ ਰੱਖਿਆ ਹੋ ਸਕੇ।

ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਉੱਚ ਸਿੱਖਿਆ ਹਾਸਲ ਕਰਨ ਵਾਲੇ ਭਾਰਤੀ ਵਿਦਿਆਰਥੀ ਦੇਸ਼ ਦੀ ਕੀਮਤੀ ਮਨੁੱਖੀ ਪੂੰਜੀ ਹਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਭਾਰਤ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਹੀ ਕੈਨੇਡਾ ਸਰਕਾਰ ਨਾਲ ਗੱਲਬਾਤ ਕਰੇਗੀ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਰਾਹਤ ਦਿਵਾਉਣ ਲਈ ਪ੍ਰਭਾਵਸ਼ਾਲੀ ਪਹਿਲਕਦਮੀ ਕਰੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe