Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਬਾਬਾ ਫਰੀਦ ਯੂਨੀਵਰਸਿਟੀ ਪੇਪਰ ਲੀਕ ਅਤੇ ਸਮੂਹਿਕ ਨਕਲ ਦੀ ਘਟਨਾ ਲਈ ਪ੍ਰਸ਼ਾਸਨ ਜਿੰਮੇਵਾਰ: ਕ੍ਰਾਂਤੀਕਾਰੀ ਕਿਸਾਨ ਯੂਨੀਅਨ

July 31, 2026 11:57 PM
ਬਾਬਾ ਫਰੀਦ ਯੂਨੀਵਰਸਿਟੀ ਪੇਪਰ ਲੀਕ ਅਤੇ ਸਮੂਹਿਕ ਨਕਲ ਦੀ ਘਟਨਾ ਲਈ ਪ੍ਰਸ਼ਾਸਨ ਜਿੰਮੇਵਾਰ: ਕ੍ਰਾਂਤੀਕਾਰੀ ਕਿਸਾਨ ਯੂਨੀਅਨ

ਫਿਰੋਜ਼ਪੁਰ, 30 ਜੁਲਾਈ 2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਬੀਤੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਵਲੋਂ ਫਾਰਮੇਸੀ ਅਫਸਰਾਂ ਦੀ ਭਰਤੀ ਲਈ ਕਰਵਾਈ ਗਈ ਪ੍ਰੀਖਿਆ ਵਿੱਚ ਪੇਪਰ ਲੀਕ ਅਤੇ ਸਮੂਹਿਕ ਨਕਲ ਦੀ ਘਟਨਾ ਲਈ ਪ੍ਰਸ਼ਾਸਨ ਦੀ ਮੈਡੀਕਲ ਸਿੱਖਿਆ ਮਾਫ਼ੀਏ ਨਾਲ ਮਿਲੀਭੁਗਤ ਨੂੰ ਜੁਮੇਵਾਰ ਠਹਿਰਾਇਆ ਹੈ।


ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਕਿਹਾ ਕਿ ਪੰਜਾਬ ਦੇ ਪ੍ਰਾਈਵੇਟ ਫਾਰਮੇਸੀ ਕਾਲਜਾਂ ਵਿਚ ਜਾਅਲੀ ਸਰਟੀਫਿਕੇਟਾਂ ਦੇ ਆਧਾਰ ਤੇ ਦਾਖਲੇ ਦੇ ਕੇ ਫਾਰਮੇਸੀ ਦਾ ਡਿਪਲੋਮਾ ਕਰਵਾਉਣ ਦਾ ਸਿਲਸਿਲਾ ਬੀਤੇ ਲੰਮੇਂ ਸਮੇਂ ਤੋਂ ਚਲ ਰਿਹਾ ਸੀ। ਇਕ ਸਿਹਤ ਵਿਭਾਗ ਦੀ ਮੁਲਾਜ਼ਮ ਜਥੇਬੰਦੀ ਵਲੋਂ ਕੀਤੀ ਸ਼ਿਕਾਇਤ ਦੀ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਕੀਤੀ ਪੜਤਾਲ ਉਪਰੰਤ ਦਸੰਬਰ 2023 ਵਿੱਚ ਪਰਚਾ ਦਰਜ ਕਰਕੇ ਕੁਝ ਅਧਿਕਾਰੀਆਂ, ਮੁਲਾਜ਼ਮਾਂ, ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ ਪ੍ਰਿੰਸੀਪਲਾਂ ਅਤੇ ਕੁਝ ਜਾਅਲੀ ਸਰਟੀਫਿਕੇਟਾਂ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਉਪਰੰਤ ਤਫਤੀਸ਼ ਦਾ ਕੰਮ ਐਸ ਐਸ ਪੀ ਵਿਜੀਲੈਂਸ ਬਿਊਰੋ ਲੁਧਿਆਣਾ ਨੂੰ ਸੌਂਪਿਆ ਗਿਆ ਸੀ। ਪ੍ਰੰਤੂ ਤਕਰੀਬਨ ਡੇਢ ਸਾਲ ਬੀਤ ਜਾਣ ਤੇ ਵੀ ਇਸ ਤਫਤੀਸ਼ ਨੂੰ ਮੈਡੀਕਲ ਸਿੱਖਿਆ ਮਾਫ਼ੀਏ ਦੀ ਸਰਕਾਰ ਨਾਲ਼ ਮਿਲੀਭੁਗਤ ਕਾਰਨ ਠੱਪ ਕਰਕੇ ਰੱਖਿਆ ਹੋਇਆ ਹੈ। ਸਗੋਂ ਫਾਰਮੇਸੀ ਕਾਲਜਾਂ ਦੇ ਮਾਲਕਾਂ ਨੂੰ ਫਾਰਮੇਸੀ ਕੌਂਸਿਲ ਵਿੱਚ ਉਚ ਆਹੁਦੇ ਬਖਸ਼ ਕੇ ਮਾਫ਼ੀਏ ਨੂੰ ਕੇਸ ਨਾਲ ਸੰਬੰਧਿਤ ਸਬੂਤ ਮਿਟਾਉਣ ਦੀ ਖੁਲ੍ਹੀ ਛੁੱਟੀ ਦਿੱਤੀ ਹੋਈ ਹੈ।


ਹੁਣ ਤੱਕ ਇਹਨਾਂ ਜਾਅਲੀ ਸਰਟੀਫਿਕੇਟਾਂ ਵਾਲੇ ਵਿਅਕਤੀਆਂ ਦੀਆਂ ਰਜਿਸਟਰੇਸ਼ਨਾਂ ਨੂੰ ਫਾਰਮੇਸੀ ਕੌਂਸਿਲ ਵਲੋਂ ਰੱਦ ਨਹੀਂ ਕੀਤਾ ਗਿਆ ਸਗੋਂ ਓਪਨ ਸਕੂਲ ਤੋਂ ਸਾਇੰਸ ਵਿਸ਼ਿਆਂ ਨਾਲ ਬਾਰਵੀਂ ਜਮਾਤ ਕਰਵਾ ਕੇ ਦਾਖਲਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਹ ਆਸਾਮੀਆਂ ਨੂੰ ਕੱਢਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਫਾਰਮੇਸੀ ਅਫਸਰਾਂ ਦੇ ਭਰਤੀ ਨਿਯਮਾਂ ਵਿਚ ਸੋਧ ਕਰਕੇ ਭਰਤੀ ਦੀ ਯੋਗਤਾ ਵਿਚ ਡਿਪਲੋਮਾ ਇਨ ਫਾਰਮੇਸੀ ਨੂੰ ਸ਼ਾਮਲ ਕਰਕੇ ਡਿਪਲੋਮਾ ਇਨ ਫਾਰਮੇਸੀ ਦੀ ਯੋਗਤਾ ਵਾਲੇ ਵਿਅਕਤੀਆਂ ਨੂੰ ਨੌਕਰੀ ਦੇ ਯੋਗ ਬਣਾ ਦਿੱਤਾ ਗਿਆ ਤਾਂ ਜੋ ਡਿਪਲੋਮਾ ਇਨ ਫਾਰਮੇਸੀ ਵਾਲੇ ਵਿਅਕਤੀਆਂ ਨੂੰ ਜਾਇਜ਼ ਜਾਂ ਨਾਜਾਇਜ਼ ਤਰੀਕੇ ਨਾਲ ਨੌਕਰੀਆਂ ਦਿਵਾ ਕੇ ਪ੍ਰਾਈਵੇਟ ਫਾਰਮੇਸੀ ਕਾਲਜਾਂ ਵਿਚ ਡਿਪਲੋਮਾ ਇਨ ਫਾਰਮੇਸੀ ਦੀ ਖਾਲੀ ਰਹਿੰਦੀਆਂ ਸੀਟਾਂ ਲਈ ਵਿਦਿਆਰਥੀਆਂ ਵਿਚ ਖਿੱਚ ਪੈਦਾ ਕੀਤੀ ਜਾ ਸਕੇ। ਇਸੇ ਵਰਤਾਰੇ ਕਾਰਨ ਹੀ ਇਸ ਮਾਫੀਏ ਨੂੰ ਪੇਪਰ ਲੀਕ ਕਰਵਾਉਣ ਅਤੇ ਸਮੂਹਿਕ ਨਕਲ ਦਾ ਯੋਗ ਮਹੌਲ ਦਿੱਤਾ ਗਿਆ। ਉਹਨਾਂ ਕਿਹਾ ਇਹ ਵਰਤਾਰਾ ਪ੍ਰਸ਼ਾਸਨ ਦੀ ਮੈਡੀਕਲ ਸਿੱਖਿਆ ਮਾਫ਼ੀਏ ਨਾਲ ਮਿਲੀਭੁਗਤ ਬਿਨਾਂ ਸੰਭਵ ਹੀ ਨਹੀਂ ਸੀ। ਉਹਨਾਂ ਇਸ ਸਾਰੇ ਘਟਨਾਕ੍ਰਮ ਦੀ ਅਦਾਲਤੀ ਜਾਂਚ ਦੀ ਮੰਗ ਕਰਦਿਆਂ ਸਮਾਜ ਦੇ ਸਮੂਹ ਇਨਸਾਨ ਪਸੰਦ ਲੋਕਾਂ ਨੂੰ ਇਸ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe