Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

4 ਅਗਸਤ ਨੂੰ ਬਾਬਾ ਫਰੀਦ ਯੂਨੀਵਰਸਿਟੀ ਸਾਹਮਣੇ ਹੋਵੇਗਾ ਵਿਸ਼ਾਲ ਇਕੱਠ: ਪੰਜਾਬ ਸਟੂਡੈਂਟਸ ਯੂਨੀਅਨ

August 01, 2026 12:03 AM
4 ਅਗਸਤ ਨੂੰ ਬਾਬਾ ਫਰੀਦ ਯੂਨੀਵਰਸਿਟੀ ਸਾਹਮਣੇ ਹੋਵੇਗਾ ਵਿਸ਼ਾਲ ਇਕੱਠ: ਪੰਜਾਬ ਸਟੂਡੈਂਟਸ ਯੂਨੀਅਨ

ਫਰੀਦਕੋਟ, 1 ਅਗਸਤ 2026

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਮੈਡੀਕਲ ਐਂਡ ਹੈਲਥ ਸਾਇੰਸਜ਼ ਦੇ ਮੁੱਖ ਗੇਟ ਸਾਹਮਣੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਦਿਨ ਰਾਤ ਦੇ ਪੱਕੇ ਮੋਰਚੇ ਦੌਰਾਨ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਯੂਨੀਅਨ ਨੇ 4 ਅਗਸਤ ਨੂੰ ਯੂਨੀਵਰਸਿਟੀ ਦੇ ਮੁੱਖ ਗੇਟ ਸਾਹਮਣੇ ਵਿਸ਼ਾਲ ਇਕੱਠ ਕਰਨ ਦਾ ਐਲਾਨ ਕਰਦਿਆਂ ਇਲਾਕੇ ਦੀਆਂ ਸਮੂਹ ਜਥੇਬੰਦੀਆਂ, ਵਿਦਿਆਰਥੀਆਂ, ਨੌਜਵਾਨਾਂ, ਇਨਸਾਫ਼-ਪਸੰਦ ਲੋਕਾਂ ਅਤੇ ਪੇਪਰ ਲੀਕ ਮਾਮਲੇ ਤੋਂ ਪ੍ਰਭਾਵਿਤ ਕਰੀਬ 7000 ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਸਪਸ਼ਟ ਕੀਤਾ ਕਿ ਇਹ ਪੱਕਾ ਮੋਰਚਾ ਇਸੇ ਤਰ੍ਹਾਂ ਦਿਨ ਰਾਤ ਜਾਰੀ ਰਹੇਗਾ।


ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫਾਜ਼ਿਲਕਾ ਤੇ ਜ਼ਿਲ੍ਹਾ ਪ੍ਰਧਾਨ ਹਰਵੀਰ ਕੌਰ ਗੰਧੜ ਨੇ ਕਿਹਾ ਕਿ ਪ੍ਰਸ਼ਾਸਨ ਫਾਰਮੇਸੀ ਪੇਪਰ ਲੀਕ ਦੇ ਗੰਭੀਰ ਮਾਮਲੇ ਨੂੰ ਜਾਣਬੁੱਝ ਕੇ ਨਕਲ ਦਾ ਮਾਮਲਾ ਬਣਾ ਕੇ ਪੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਨਕਲ ਦਾ ਮਾਮਲਾ ਹੁੰਦਾ ਤਾਂ ਯੂਨੀਵਰਸਿਟੀ ਵੱਲੋਂ ਯੂ.ਐੱਮ.ਸੀ. ਦੀ ਕਾਰਵਾਈ ਕੀਤੀ ਜਾਂਦੀ ਅਤੇ ਵੱਧ ਤੋਂ ਵੱਧ ਤਿੰਨ ਸਾਲ ਲਈ ਪ੍ਰੀਖਿਆ ਦੇਣ 'ਤੇ ਪਾਬੰਦੀ ਲਗਾਈ ਜਾਂਦੀ। ਪਰ ਸਰਕਾਰ ਖੁਦ ਦੋਸ਼ੀਆਂ ਖ਼ਿਲਾਫ਼ ਫੌਜਦਾਰੀ ਪਰਚਾ ਦਰਜ ਕਰ ਚੁੱਕੀ ਹੈ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਇਹ ਸਪੱਸ਼ਟ ਤੌਰ 'ਤੇ ਪੇਪਰ ਲੀਕ ਦਾ ਮਾਮਲਾ ਹੈ।


ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਇਸ ਮਾਮਲੇ ਨੂੰ ਪੇਪਰ ਲੀਕ ਮੰਨਣ ਤੋਂ ਇਸ ਲਈ ਬਚ ਰਹੀ ਹੈ ਕਿਉਂਕਿ ਪਹਿਲਾਂ ਉਸ ਦੇ ਮੰਤਰੀ ਜਨਤਕ ਤੌਰ 'ਤੇ ਕਹਿ ਚੁੱਕੇ ਹਨ ਕਿ ਜੇ ਪੰਜਾਬ ਵਿੱਚ ਪੇਪਰ ਲੀਕ ਦੀ ਘਟਨਾ ਵਾਪਰੀ ਤਾਂ ਜ਼ਿੰਮੇਵਾਰਾਂ ਤੋਂ ਅਸਤੀਫ਼ੇ ਲਏ ਜਾਣਗੇ। 


ਆਗੂਆਂ ਨੇ ਦੋਸ਼ ਲਗਾਇਆ ਕਿ ਯੂਨੀਵਰਸਿਟੀ ਵਿੱਚ ਧਾਂਦਲੀਆਂ ਸਿਰਫ਼ ਪੇਪਰਾਂ ਤੱਕ ਸੀਮਤ ਨਹੀਂ ਹਨ, ਸਗੋਂ ਭਰਤੀਆਂ, ਉਸਾਰੀ ਦੇ ਕੰਮਾਂ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਵੀ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ, ਕੁਝ ਉੱਚ ਅਧਿਕਾਰੀਆਂ ਅਤੇ ਸਿਆਸੀ ਸਰਪ੍ਰਸਤੀ ਹੇਠ ਠੇਕੇ ਮਨਮਰਜ਼ੀ ਨਾਲ ਦਿੱਤੇ ਜਾਂਦੇ ਹਨ। ਜਾਲੀ ਬਿੱਲਾਂ ਰਾਹੀਂ ਸਰਕਾਰੀ ਧਨ ਦੀ ਲੁੱਟ ਕੀਤੀ ਜਾਂਦੀ ਹੈ ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਮਲਿਆਂ ਸਬੰਧੀ ਪਹਿਲਾਂ ਵੀ ਕਈ ਸ਼ਿਕਾਇਤਾਂ ਅਤੇ ਜਾਂਚਾਂ ਹੋ ਚੁੱਕੀਆਂ ਹਨ, ਪਰ ਅੱਜ ਤੱਕ ਕੋਈ ਵੀ ਰਿਪੋਰਟ ਜਨਤਕ ਨਹੀਂ ਕੀਤੀ ਗਈ। ਪੰਜਾਬ ਸਟੂਡੈਂਟਸ ਯੂਨੀਅਨ ਨੇ ਸਮੂਹ ਲੋਕਾਂ ਨੂੰ ਇਸ ਪੱਕੇ ਮੋਰਚੇ ਵਿੱਚ ਅਤੇ 4 ਅਗਸਤ ਨੂੰ ਬਾਬਾ ਫਰੀਦ ਯੂਨੀਵਰਸਿਟੀ ਦੇ ਮੁੱਖ ਗੇਟ ਸਾਹਮਣੇ ਹੋਣ ਵਾਲੇ ਵਿਸ਼ਾਲ ਇਕੱਠ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪੇਪਰ ਲੀਕ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ, ਭ੍ਰਿਸ਼ਟਾਚਾਰ ਦੀ ਨਿਰਪੱਖ ਜਾਂਚ ਅਤੇ ਵਿਦਿਆਰਥੀਆਂ ਨਾਲ ਇਨਸਾਫ਼ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe