Tuesday, September 29, 2026
BREAKING NEWS
• 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ • ਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ • Weather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨ • Breaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ • ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ / ਮੋਹਾਲੀ

‘ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ ਸੰਕਲਪ ਅਭਿਯਾਨ’ ਦੇ ਤਹਿਤ ਪ੍ਰਧਾਨ ਮੰਤਰੀ 2 ਅਗਸਤ 2026 ਨੂੰ ਨੌਜਵਾਨਾਂ ਨੂੰ ਵਰਚੁਅਲੀ ਸੰਬੋਧਨ ਕਰਨਗੇ

August 01, 2026 12:08 AM
‘ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ ਸੰਕਲਪ ਅਭਿਯਾਨ’ ਦੇ ਤਹਿਤ ਪ੍ਰਧਾਨ ਮੰਤਰੀ 2 ਅਗਸਤ 2026 ਨੂੰ ਨੌਜਵਾਨਾਂ ਨੂੰ ਵਰਚੁਅਲੀ ਸੰਬੋਧਨ ਕਰਨਗੇ

ਚੰਡੀਗੜ੍ਹ, 1 ਅਗਸਤ 2026

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਮੇਰਾ ਯੁਵਾ ਭਾਰਤ ਦੁਆਰਾ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਸ਼ਟਰ ਵਿਆਪੀ ‘ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ ਸੰਕਲਪ ਅਭਿਯਾਨ’ ਦੇ ਤਹਿਤ ਐਤਵਾਰ, 2 ਅਗਸਤ 2026 ਨੂੰ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।

ਇਸ ਅਭਿਯਾਨ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੇ ਦੁਸ਼ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਜਾਗਰੂਕਤਾ, ਖੇਡਾਂ, ਸੱਭਿਆਚਾਰ ਅਤੇ ਸਮੁਦਾਇਕ ਸਹਿਭਾਗਿਤਾ ਦੇ ਜ਼ਰੀਏ ਤੰਦਰੁਸਤ, ਜ਼ਿੰਮੇਦਾਰ ਅਤੇ ਨਸ਼ਾ-ਮੁਕਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ, ਜਿਸ ਨਾਲ ਨਸ਼ਾ ਮੁਕਤ ਭਾਰਤ ਅਤੇ ਵਿਕਸਿਤ ਭਾਰਤ@2047 ਦੇ ਸੰਕਲਪ ਨੂੰ ਸਾਕਾਰ ਕੀਤਾ ਜਾ ਸਕੇ।

ਇਸ ਪ੍ਰੋਗਰਾਮ ਦਾ ਪ੍ਰਮੁੱਖ ਆਕਰਸ਼ਣ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਦੇਸ਼ ਭਰ ਦੇ ਨੌਜਵਾਨਾਂ ਨੂੰ ਵਰਚੁਅਲ ਸੰਬੋਧਨ ਹੋਵੇਗਾ। ਇਸ ਰਾਸ਼ਟਰਵਿਆਪੀ ਪ੍ਰੋਗਰਾਮ ਦੇ ਜ਼ਰੀਏ ਦੇਸ਼ਭਰ ਦੇ ਲਗਭਗ 10, 000 ਸਥਾਨਾਂ ਨੂੰ ਜੋੜਿਆ ਜਾਵੇਗਾ ਅਤੇ ਇੱਕ ਕਰੋੜ ਤੋਂ ਅਧਿਕ ਨੌਜਵਾਨਾਂ ਦੀ ਭਾਗੀਦਾਰੀ ਦੀ ਉਮੀਦ ਹੈ। ਇਨ੍ਹਾਂ ਵਿੱਚ ਮੇਰਾ ਯੁਵਾ ਭਾਰਤ ਵਲੰਟੀਅਰ, ਮੇਰਾ ਯੁਵਾ ਭਾਰਤ-
ਐੱਨਐੱਸਐੱਸ ਵਲੰਟੀਅਰ, ਯੂਥ ਕਲੱਬਾਂ ਦੇ ਮੈਂਬਰ, ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ, ਗ਼ੈਰ ਸਰਕਾਰੀ ਸੰਗਠਨਾਂ ਅਤੇ ਵਿਭਿੰਨ ਸਹਿਯੋਗੀ ਸੰਸਥਾਵਾਂ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ।

ਪ੍ਰੋਗਰਾਮ ਦੇ ਦੌਰਾਨ ਸਾਰੇ ਪ੍ਰਤੀਭਾਗੀ ਸਮੂਹਿਕ ਤੌਰ 'ਤੇ ਨਸ਼ਾ ਮੁਕਤੀ ਪ੍ਰਣ ਲੈਣਗੇ ਅਤੇ ਨਸ਼ਾ ਮੁਕਤ ਜੀਵਨ ਅਪਣਾਉਣ ਦਾ ਸੰਕਲਪ ਕਰਨਗੇ। ਇਸੇ ਅਵਸਰ 'ਤੇ 100-ਹਫ਼ਤੇ ਦੇ ਰਾਸ਼ਟਰਵਿਆਪੀ ਐਤਵਾਰ ਜਨਸਹਿਭਾਗਿਤਾ ਅਭਿਯਾਨ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਦੇ ਤਹਿਤ ਖੇਡਾਂ, ਫਿਟਨੈੱਸ, ਸੱਭਿਆਚਾਰਕ ਪ੍ਰੋਗਰਾਮ, ਜਨ-ਜਾਗਰੂਕਤਾ ਗਤੀਵਿਧੀਆਂ, ਮਾਇੰਡਫੁੱਲਨੈੱਸ ਅਤੇ ਸਮੁਦਾਇਕ ਸਹਿਭਾਗਿਤਾ ਨਾਲ ਜੁੜੇ ਵਿਭਿੰਨ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

ਅਭਿਯਾਨ ਦੇ ਤਹਿਤ 3 ਅਗਸਤ 2026 ਨੂੰ ਦੇਵ ਸਮਾਜ ਕਾਲਜ ਫੌਰ ਵੂਮੈਨ, ਸੈਕਟਰ 45, ਚੰਡੀਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਵੀ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਵਿੱਚ ਸਮੂਹ ਨ੍ਰਿਤ, ਸਮੂਹ ਲੋਕ ਗੀਤ, ਮਾਇਮ ਐਕਟ, ਲਘੂ ਫਿਲਮਾਂ/ਰੀਲਾਂ, ਪੇਂਟਿੰਗ, ਵਾਦ-ਵਿਵਾਦ ਅਤੇ ਸਲੋਗਨ ਲਿਖਣ ਮੁਕਾਬਲੇ ਸ਼ਾਮਲ ਹਨ।

ਮੇਰਾ ਯੁਵਾ ਭਾਰਤ ਚੰਡੀਗੜ੍ਹ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਵਿਦਿਆਰਥੀਆਂ, ਵਿੱਦਿਅਕ ਸੰਸਥਾਵਾਂ, ਯੁਵਾ ਸੰਗਠਨਾਂ, ਗ਼ੈਰ ਸਰਕਾਰੀ ਸੰਗਠਨਾਂ ਅਤੇ ਸਾਰੇ ਨਾਗਰਿਕਾਂ ਨੂੰ ਇਸ ਅਭਿਯਾਨ ਵਿੱਚ ਸਰਗਰਮ ਭਾਗੀਦਾਰੀ ਕਰਕੇ ਨਸ਼ਾ ਮੁਕਤ ਭਾਰਤ ਦੇ ਸਮੂਹਿਕ ਸੰਕਲਪ ਨੂੰ ਸਸ਼ਕਤ ਬਣਾਉਣ ਦੀ ਅਪੀਲ ਕੀਤੀ ਹੈ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਪੀਯੂ ਵਿਦਿਆਰਥੀ ਕੌਂਸਲ ਚੋਣ ਵਿਵਾਦ ਹਾਈ ਕੋਰਟ ਪਹੁੰਚਿਆ, ਅੰਕਿਤ ਬਿਧਾਨ ਦੀ ਯੋਗਤਾ 'ਤੇ ਉੱਠੇ ਸਵਾਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

ਚੰਡੀਗੜ੍ਹ 'ਚ 13 ਪੁਲਿਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵਾਰਡ ਰਿਜ਼ਰਵੇਸ਼ਨ ਨੂੰ ਲੈ ਕੇ ਵੱਡੀ ਖ਼ਬਰ

20 ਘੰਟੇ ਬਿਜਲੀ ਸਪਲਾਈ ਦਾ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਖੋਲ੍ਹਿਆਂ

ABVP ਨੇ ਲਗਾਤਾਰ ਦੂਜੀ ਵਾਰ ਜਿੱਤੀ ਪੀਯੂ ਵਿਦਿਆਰਥੀ ਯੂਨੀਅਨ ਚੋਣਾਂ, ਅੰਕਿਤ ਬਿਧਾਨ ਬਣੇ ਪ੍ਰਧਾਨ

ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਸੜਕ ਦਾ ਮੁੱਦਾ ਹਾਈ ਕੋਰਟ ਪਹੁੰਚਿਆ

ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਹਾਊਸ ਨੂੰ ਤੁਰੰਤ ਭੰਗ ਕਰਨ ਦੀ ਕੀਤੀ ਮੰਗ

ABVP ਨੇ 'ਆਪ' 'ਤੇ PU ਵਿਦਿਆਰਥੀ ਯੂਨੀਅਨ ਚੋਣਾਂ 'ਚ ਦਖਲ ਦੇਣ ਦਾ ਲਗਾਇਆ ਦੋਸ਼

13 ਸਾਲ ਪੁਰਾਣੇ ਮਾਮਲੇ 'ਚ ਲਾਰੈਂਸ ਬਿਸ਼ਨੋਈ ਦੀ ਸਾਬਰਮਤੀ ਜੇਲ੍ਹ ਤੋਂ ਚੰਡੀਗੜ੍ਹ ਅਦਾਲਤ 'ਚ ਪੇਸ਼ੀ

 
 
 
 
Subscribe