Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਪੰਜਾਬ ਭਾਜਪਾ-ਆਪ ਦੀ ਦੋਹਰੀ ਮਾਰ ਦਾ ਸ਼ਿਕਾਰ: ਬਘੇਲ

August 01, 2026 10:09 PM
ਪੰਜਾਬ ਭਾਜਪਾ-ਆਪ ਦੀ ਦੋਹਰੀ ਮਾਰ ਦਾ ਸ਼ਿਕਾਰ: ਬਘੇਲ

ਸੰਗਰੂਰ, 1 ਅਗਸਤ 2026

ਕਾਂਗਰਸ ਆਗੂਆਂ ਨੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਨਿੱਜੀ ਤੌਰ 'ਤੇ ਪਹੁੰਚ ਕਰਨ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਅਯੋਜਿਤ ‘ਹਰ ਬੂਥ ਮਜ਼ਬੂਤ’ ਪ੍ਰੋਗਰਾਮ ਦੌਰਾਨ ਕਾਂਗਰਸੀ ਆਗੂਆਂ ਨੇ ਵਰਕਰਾਂ ਨੂੰ ਕਿਹਾ ਕਿ ਭਾਵੇਂ ਤੁਸੀਂ ਲੋਕਾਂ ਲਈ ਕਿੰਨੇ ਵੀ ਪਸੰਦੀਦਾ ਕਿਉਂ ਨਾ ਹੋਵੋ, ਤੁਸੀਂ ਮਜ਼ਬੂਤ ਅਤੇ ਸੁਚੱਜੇ ਬੂਥ ਪ੍ਰਬੰਧਨ ਤੋਂ ਬਿਨਾਂ ਚੋਣ ਨਹੀਂ ਜਿੱਤ ਸਕਦੇ।

ਇਸ ਮੌਕੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ, ਏਆਈਸੀਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਬਿਹਤਰ ਅਤੇ ਲੋਕ-ਪੱਖੀ ਵਿਕਲਪ ਵਜੋਂ ਕਾਂਗਰਸ ਵੱਲ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਹੁਣ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਦਾ ਤਜਰਬਾ ਕਰ ਚੁੱਕੇ ਹਨ ਅਤੇ ਉਹ ਖੁਦ ਫੈਸਲਾ ਕਰ ਸਕਦੇ ਹਨ ਕਿ ਕਿਸ ਪਾਰਟੀ ਨੇ ਉਨ੍ਹਾਂ ਨੂੰ ਸਭ ਤੋਂ ਵਧੀਆ ਸਰਕਾਰ ਦਿੱਤੀ।

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਦੂਜੇ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਦੋਹਰੀ ਮਾਰ ਝੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿੱਥੇ ਭਾਜਪਾ ਨਫ਼ਰਤ ਅਤੇ ਵੰਡ ਪਾਉਣ ਦੀ ਸਿਆਸਤ ਕਰਦੀ ਹੈ, ਉੱਥੇ ਹੀ ਉਹ ਰੋਜ਼ਗਾਰ ਪੈਦਾ ਕਰਨ ਅਤੇ ਮਹਿੰਗਾਈ 'ਤੇ ਕਾਬੂ ਪਾਉਣ ਵਿੱਚ ਵੀ ਨਾਕਾਮ ਰਹੀ ਹੈ।

ਜਦਕਿ ਦੂਜੇ ਪਾਸੇ ਪੰਜਾਬ ਦੀ ਆਪ ਸਰਕਾਰ ਵੀ ਹਰ ਮੋਰਚੇ 'ਤੇ ਨਾਕਾਮ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਗੈਂਗਸਟਰਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਗੈਂਗਸਟਰਾਂ ਨੂੰ ਫਿਰੌਤੀ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਤੇ ਜਿਹੜਾ ਕੋਈ ਹੁਕਮ ਨਹੀਂ ਮੰਨਦਾ, ਉਸਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਜਾਂਦਾ ਹੈ।

ਇਸ ਦੌਰਾਨ ਪਾਰਟੀ ਵਿੱਚ ਏਕਤਾ ਦੀ ਅਪੀਲ ਕਰਦਿਆਂ, ਬਘੇਲ ਨੇ ਕਿਹਾ ਕਿ ਛੋਟੇ-ਮੋਟੇ ਮਤਭੇਦ ਹਰ ਪਾਰਟੀ ਵਿੱਚ ਹੁੰਦੇ ਹਨ ਅਤੇ ਵੱਡੀ ਲੜਾਈ ਲਈ ਇਨ੍ਹਾਂ ਨੂੰ ਆਪਸੀ ਸਹਿਮਤੀ ਨਾਲ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਕਾਂਗਰਸ ਨੂੰ ਆਪ, ਭਾਜਪਾ ਅਤੇ ਅਕਾਲੀਆਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨਾ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਹੋਰ ਮਜ਼ਬੂਤ ਹੋ ਕੇ ਉਭਰੇਗੀ, ਕਿਉਂਕਿ ਸਭ ਦਾ ਇੱਕੋ ਹੀ ਮਕਸਦ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣਾ ਹੈ।

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਬਹੁਤ ਮਜ਼ਬੂਤ ਸਥਿਤੀ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ 13 ਵਿੱਚੋਂ 7 ਸੀਟਾਂ ਜਿੱਤ ਕੇ ਆਪ ਅਤੇ ਭਾਜਪਾ ਨੂੰ ਹਰਾਇਆ ਸੀ। ਪੰਜਾਬ ਵਿੱਚ ਸੱਤਾ ਵਿੱਚ ਹੋਣ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਬਾਵਜੂਦ ਆਪ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕੀ ਸੀ, ਜਦਕਿ ਭਾਜਪਾ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ ਸੀ।

ਉਨ੍ਹਾਂ ਨੇ ਭਰੋਸਾ ਜਤਾਇਆ ਕਿ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ। ਲੇਕਿਨ ਇਨ੍ਹਾਂ ਚੋਣਾਂ ਵਿੱਚ ਆਪ ਸਰਕਾਰ ਉਸ ਤਰ੍ਹਾਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨਹੀਂ ਕਰ ਸਕੇਗੀ, ਜਿਵੇਂ ਉਹ ਜ਼ਿਮਨੀ ਚੋਣਾਂ ਵਿੱਚ ਕਰਦੀ ਰਹੀ ਹੈ।

ਵੜਿੰਗ ਨੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ, ਕਿਹਾ ਕਿ ਜਦ ਤੱਕ ਬੂਥ ਪੱਧਰ 'ਤੇ ਪਾਰਟੀ ਮਜ਼ਬੂਤ ਨਹੀਂ ਹੋਵੇਗੀ, ਉਦੋਂ ਤੱਕ ਕੋਈ ਵੀ ਆਗੂ ਭਾਵੇਂ ਕਿੰਨਾ ਵੀ ਲੋਕਾਂ ਦਾ ਪਸੰਦੀਦਾ ਕਿਉਂ ਨਾ ਹੋਵੇ, ਉਹ ਚੋਣ ਨਹੀਂ ਜਿੱਤ ਸਕਦਾ। ਉਨ੍ਹਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਉਦਾਹਰਨ ਦਿੰਦਿਆਂ, ਕਿਹਾ ਕਿ ਅੰਤਰ ਰਾਸ਼ਟਰੀ ਪੱਧਰ 'ਤੇ ਪ੍ਰਸਿੱਧ ਹੋਣ ਦੇ ਬਾਵਜੂਦ ਉਹ ਸਹੀ ਬੂਥ ਪ੍ਰਬੰਧਨ ਨਾ ਹੋਣ ਕਾਰਨ ਸੱਠ ਹਜ਼ਾਰ ਤੋਂ ਵੱਧ ਵੋਟਾਂ ਨਾਲ ਚੋਣ ਹਾਰ ਗਏ ਸਨ।

ਉੱਥੇ ਹੀ, ਏਆਈਸੀਸੀ ਦੇ ਸਾਂਝੇ ਖਜ਼ਾਨਚੀ ਅਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਹੁਣ ਅਹਿਸਾਸ ਹੋ ਗਿਆ ਹੈ ਕਿ ਸਿਰਫ਼ ਕਾਂਗਰਸ ਹੀ ਚੰਗਾ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਆਪ ਪੂਰੀ ਤਰ੍ਹਾਂ ਨਾਲ ਬੇਨਕਾਬ ਹੋ ਚੁੱਕੀ ਹੈ ਅਤੇ ਲੋਕ ਉਸਦੇ ਆਗੂਆਂ ਦੀ ਅਸਲੀਅਤ ਦੇਖ ਚੁੱਕੇ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe