Monday, August 03, 2026
BREAKING NEWS
ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ: ਹਰਜੋਤ ਸਿੰਘ ਬੈਂਸਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!

ਪੰਜਾਬ

ਵਿਲੇਜ ਡਿਫੈਂਸ ਕਮੇਟੀਆਂ ਦਾ ਇੱਕ ਸਾਲ ਪੂਰਾ; 1.25 ਲੱਖ ਵਲੰਟੀਅਰ 'ਯੁੱਧ ਨਸ਼ਿਆਂ ਵਿਰੁੱਧ' ਦੀ ਤਾਕਤ ਬਣੇ: ਮੁੱਖ ਮੰਤਰੀ

August 02, 2026 10:29 PM
ਵਿਲੇਜ ਡਿਫੈਂਸ ਕਮੇਟੀਆਂ ਦਾ ਇੱਕ ਸਾਲ ਪੂਰਾ; 1.25 ਲੱਖ ਵਲੰਟੀਅਰ 'ਯੁੱਧ ਨਸ਼ਿਆਂ ਵਿਰੁੱਧ' ਦੀ ਤਾਕਤ ਬਣੇ: ਮੁੱਖ ਮੰਤਰੀ

ਲੁਧਿਆਣਾ, 2 ਅਗਸਤ 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਸਫ਼ਾਇਆ ਨਹੀਂ ਹੋ ਜਾਂਦਾ। ਉਨ੍ਹਾਂ ਐਲਾਨ ਕੀਤਾ ਕਿ 'ਯੁੱਧ ਨਸ਼ਿਆਂ ਵਿਰੁੱਧ' ਦੀ ਸ਼ਾਨਦਾਰ ਸਫਲਤਾ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੰਭਵ ਹੋਈ ਹੈ। ਲੁਧਿਆਣਾ ਵਿਖੇ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੇ ਵਲੰਟੀਅਰਾਂ (ਪਿੰਡਾਂ ਦੇ ਪਹਿਰੇਦਾਰਾਂ) ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ 500 ਦਿਨ ਪੂਰੇ ਹੋ ਗਏ ਹਨ, ਜਿਸ ਦੌਰਾਨ 70, 000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 13, 000 ਪਿੰਡਾਂ ਵਿੱਚ 1.25 ਲੱਖ ਵਲੰਟੀਅਰ ਇਸ ਅੰਦੋਲਨ ਦੀ ਰੀੜ੍ਹ ਦੀ ਹੱਡੀ ਬਣ ਕੇ ਉੱਭਰੇ ਹਨ।

ਪਿਛਲੀਆਂ ਸਰਕਾਰਾਂ 'ਤੇ ਤਿੱਖਾ ਹਮਲਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਨਸ਼ੇ ਲਿਆਂਦੇ ਅਤੇ ਕਾਂਗਰਸ ਨੇ ਇਸ ਲਾਹਨਤ ਦੀ ਪੁਸ਼ਤਪਨਾਹੀ ਕੀਤੀ, ਜਦਕਿ ਆਪ ਸਰਕਾਰ ਨੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ, ਪੀੜਤਾਂ ਦੇ ਇਲਾਜ ਤੇ ਮੁੜ-ਵਸੇਬੇ ਅਤੇ ਬੇਮਿਸਾਲ ਜਨਤਕ ਜਾਗਰੂਕਤਾ ਮੁਹਿੰਮ ਰਾਹੀਂ ਇਸ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਦੇ 'ਉੱਡਦਾ ਪੰਜਾਬ' ਵਜੋਂ ਬਦਨਾਮ ਕੀਤਾ ਗਿਆ ਸੂਬਾ ਹੁਣ 'ਪੜ੍ਹਦਾ ਤੇ ਤੰਦਰੁਸਤ ਪੰਜਾਬ' ਵਿੱਚ ਬਦਲ ਰਿਹਾ ਹੈ, ਜੋ ਸਕੂਲੀ ਸਿੱਖਿਆ ਵਿੱਚ ਸੂਬੇ ਦੀ ਰੈਂਕਿੰਗ, ਜੇ.ਈ.ਈ. ਅਤੇ ਨੀਟ ਵਿੱਚ ਰਿਕਾਰਡ ਸਫ਼ਲਤਾ ਅਤੇ ਯੋਗਤਾ-ਆਧਾਰਿਤ ਰੋਜ਼ਗਾਰ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਜੰਗ ਉਦੋਂ ਤੱਕ ਜਾਰੀ ਰਹੇਗੀ। ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ-ਮੁਕਤ ਨਹੀਂ ਹੋ ਜਾਂਦਾ।

ਇਸ ਪ੍ਰੋਗਰਾਮ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਅੱਜ ਲੁਧਿਆਣਾ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ। ਨਸ਼ਿਆਂ ਵਿਰੁੱਧ ਸਾਡੀ ਮੁਹਿੰਮ ਨੇ ਪਿਛਲੇ 500 ਤੋਂ ਵੱਧ ਦਿਨਾਂ ਵਿੱਚ ਸ਼ਾਨਦਾਰ ਨਤੀਜੇ ਦਿੱਤੇ ਹਨ। ਪੰਜਾਬ ਪੁਲਿਸ ਅਤੇ ਸਾਡੇ ਵਲੰਟੀਅਰਾਂ ਦੇ ਸਾਂਝੇ ਯਤਨਾਂ ਨਾਲ 70, 000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਨਸ਼ਾ ਤਸਕਰੀ ਦਾ ਲੱਕ ਟੁੱਟ ਗਿਆ ਹੈ। ਜਿਸ ਸੂਬੇ ਨੂੰ ਕਦੇ 'ਉੱਡਦਾ ਪੰਜਾਬ' ਕਿਹਾ ਜਾਂਦਾ ਸੀ, ਉਹ ਹੁਣ 'ਪੜ੍ਹਦਾ ਤੇ ਤੰਦਰੁਸਤ ਪੰਜਾਬ' ਵਿੱਚ ਬਦਲ ਰਿਹਾ ਹੈ। ਸਕੂਲੀ ਸਿੱਖਿਆ ਵਿੱਚ ਪੰਜਾਬ ਦਾ ਪਹਿਲਾ ਸਥਾਨ, 882 ਵਿਦਿਆਰਥੀਆਂ ਦਾ ਨੀਟ ਕੁਆਲੀਫਾਈ ਕਰਨਾ ਅਤੇ 68, 500 ਤੋਂ ਵੱਧ ਸਰਕਾਰੀ ਨੌਕਰੀਆਂ ਇਸ ਬਦਲਾਅ ਦਾ ਪ੍ਰਤੱਖ ਪ੍ਰਮਾਣ ਹਨ। ਇਹ ਜੰਗ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਤੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖ਼ਾਤਮਾ ਨਹੀਂ ਹੋ ਜਾਂਦਾ। ਆਓ ਸਾਰੇ ਰਲ ਕੇ 'ਰੰਗਲਾ ਪੰਜਾਬ' ਬਣਾਈਏ। ਇਨਕਲਾਬ ਜ਼ਿੰਦਾਬਾਦ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ ਕਿਉਂਕਿ 'ਯੁੱਧ ਨਸ਼ਿਆਂ ਵਿਰੁੱਧ' ਦੇ 500 ਦਿਨ ਪੂਰੇ ਹੋ ਗਏ ਹਨ ਅਤੇ ਸਾਡੀਆਂ ਵਿਲੇਜ ਡਿਫੈਂਸ ਕਮੇਟੀਆਂ ਨੇ ਇੱਕ ਸਾਲ ਪੂਰਾ ਕਰ ਲਿਆ ਹੈ। ਮੈਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇਨ੍ਹਾਂ ਦੋਵਾਂ ਪਹਿਲਕਦਮੀਆਂ ਨੂੰ ਜਨ ਅੰਦੋਲਨ ਵਿੱਚ ਬਦਲ ਦਿੱਤਾ। ਉਹ ਦਿਨ ਦੂਰ ਨਹੀਂ, ਜਦੋਂ ਇਹ ਦੋਵੇਂ ਲਹਿਰਾਂ ਮਿਲ ਕੇ ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਨਤ ਦਾ ਪੂਰੀ ਤਰ੍ਹਾਂ ਖ਼ਾਤਮਾ ਕਰ ਦੇਣਗੀਆਂ।”

ਇਕੱਠ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੱਚੀ ਭਾਵਨਾ ਨਾਲ ਪੰਜਾਬ ਦੀ ਸੇਵਾ ਕਰਨ ਵਾਲੇ ਸਾਰੇ ਲੋਕਾਂ ਦੇ ਰਿਣੀ ਹਨ। ਉਨ੍ਹਾਂ ਕਿਹਾ ਕਿ ਸਾਡਾ ਦ੍ਰਿੜ੍ਹ ਸੰਕਲਪ ਸਾਬਤ ਕਰਦਾ ਹੈ ਕਿ ਸਾਂਝੇ ਯਤਨਾਂ ਨਾਲ ਕੋਈ ਵੀ ਵੱਡੀ ਤੋਂ ਵੱਡੀ ਚੁਣੌਤੀ 'ਤੇ ਕਾਬੂ ਪਾਇਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਸਮੱਸਿਆ ਕਦੇ ਅਸੰਭਵ ਜਾਪਦੀ ਸੀ, ਉਹ 500 ਦਿਨਾਂ ਦੇ ਅੰਦਰ-ਅੰਦਰ ਹੌਲੀ-ਹੌਲੀ ਖ਼ਤਮ ਹੋ ਰਹੀ ਹੈ। ਬਹੁਤ ਸਾਰੇ ਲੋਕਾਂ ਦਾ ਮੰਨਣਾ ਸੀ ਕਿ ਇਸ ਕੋਹੜ ਨੂੰ ਕਦੇ ਖ਼ਤਮ ਨਹੀਂ ਕੀਤਾ ਜਾ ਸਕਦਾ, ਪਰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਅਸੀਂ ਇਸ ਸਮੱਸਿਆ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿੱਚ ਲੈ ਕੇ ਉਨ੍ਹਾਂ ਦਾ ਇਲਾਜ ਯਕੀਨੀ ਬਣਾਇਆ ਹੈ ਤਾਂ ਕਿ ਉਹ ਗੈਰਤ ਅਤੇ ਸਵੈ-ਮਾਣ ਨਾਲ ਜੀ ਸਕਣ। ਉਨ੍ਹਾਂ ਕਿਹਾ, “ਅਸੀਂ ਪਿਛਲੇ 500 ਦਿਨਾਂ ਵਿੱਚ 70, 000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 13, 000 ਪਿੰਡਾਂ ਵਿੱਚ ਲਗਪਗ 1.25 ਲੱਖ ਵਲੰਟੀਅਰ ਨਸ਼ਿਆਂ ਦੇ ਖ਼ਾਤਮੇ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਲੋਕਾਂ ਦੀ ਭਲਾਈ ਲਈ ਵਚਨਬੱਧ ਇੱਕ ਇਮਾਨਦਾਰ ਸਰਕਾਰ ਹੀ ਅਜਿਹਾ ਪੁਖ਼ਤਾ ਕਦਮ ਚੁੱਕ ਸਕਦੀ ਸੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਿੱਚ 'ਚਿੱਟਾ' ਲਿਆਂਦਾ ਅਤੇ ਕਾਂਗਰਸ ਨੇ ਇਸ ਨੂੰ ਅੱਗੇ ਵਧਾਇਆ ਤੇ ਇਸ ਦੀ ਪੁਸ਼ਤਪਨਾਹੀ ਕੀਤੀ। ਇਹ ਦੋਵੇਂ ਪਾਰਟੀਆਂ ਸੂਬੇ ਵਿੱਚ ਮਾੜੇ ਸ਼ਾਸਨ ਲਈ ਜ਼ਿੰਮੇਵਾਰ ਸਨ। ਉਨ੍ਹਾਂ ਅੱਗੇ ਕਿਹਾ, “ਅੱਜ ਸਾਡੀ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰ ਦਿੱਤਾ ਹੈ। ਕਿਸੇ ਨੂੰ ਨਸ਼ਾ ਛੁਡਾਉਣ ਵਿੱਚ ਮਦਦ ਕਰਨਾ ਉਸ ਵਿਅਕਤੀ ਨੂੰ ਤੀਰਥ ਯਾਤਰਾ 'ਤੇ ਲੈ ਕੇ ਜਾਣ ਦੇ ਬਰਾਬਰ ਹੈ। ਮੈਨੂੰ ਇਸ ਗੱਲ ਦੀ ਬਹੁਤ ਸੰਤੁਸ਼ਟੀ ਹੈ ਕਿ ਸਾਡੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਦੇ ਇਤਿਹਾਸ ਨੂੰ 'ਉੱਡਦਾ ਪੰਜਾਬ' ਤੋਂ 'ਪੜ੍ਹਦਾ ਪੰਜਾਬ' ਵਿੱਚ ਬਦਲ ਦਿੱਤਾ ਹੈ।”

ਮੁੱਖ ਮੰਤਰੀ ਨੇ ਦੁਹਰਾਇਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬੇ ਵਜੋਂ ਉੱਭਰਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦਾ ਪੱਧਰ ਉੱਚਾ ਕੀਤਾ ਹੈ, ਸਮੁੱਚੇ ਢਾਂਚੇ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਲਈ ਉੱਨਤ ਸਿਖਲਾਈ ਯਕੀਨੀ ਬਣਾਈ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਭਾਰਤ ਸਰਕਾਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜੇ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਪੰਜਾਬ ਹੁਣ ਇਸ ਖੇਤਰ ਵਿੱਚ ਦੇਸ਼ ਵਿੱਚ ਪਹਿਲੇ ਨੰਬਰ ਉੱਤੇ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਪੜ੍ਹਾਉਣ ਦੇ ਆਧੁਨਿਕ ਤਰੀਕਿਆਂ ਅਤੇ ਸਮਾਰਟ ਕਲਾਸਰੂਮਾਂ 'ਤੇ ਧਿਆਨ ਕੇਂਦਰਿਤ ਕੀਤਾ ਹੈ, ਜਿਸ ਕਾਰਨ ਪੰਜਾਬ ਹੁਣ ਸਿਖਰਲੇ ਸਥਾਨ 'ਤੇ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਕੇਰਲਾ ਪਹਿਲੇ ਨੰਬਰ 'ਤੇ ਸੀ, ਪਰ ਅੱਜ ਪੰਜਾਬ ਨੇ ਵੱਡੇ ਫਰਕ ਨਾਲ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਅਸੀਂ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਵੱਡੇ ਯਤਨ ਜਾਰੀ ਰੱਖਾਂਗੇ ਕਿਉਂਕਿ ਸਿੱਖਿਆ ਉਹ ਚਾਨਣ ਹੈ, ਜੋ ਜ਼ਿੰਦਗੀਆਂ ਦੇ ਹਨੇਰੇ ਨੂੰ ਦੂਰ ਕਰਦਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸਰਕਾਰ ਨੇ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਸਕੂਲੀ ਸਿੱਖਿਆ ਵਿੱਚ 27ਵੇਂ ਨੰਬਰ 'ਤੇ ਸੀ, ਪਰ ਅੱਜ ਸੂਬਾ ਪਹਿਲੇ ਨੰਬਰ 'ਤੇ ਪਹੁੰਚ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿੱਥੇ 2021 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਉੱਥੇ 2026 ਵਿੱਚ ਇਹ ਗਿਣਤੀ ਵਧ ਕੇ 881 ਵਿਦਿਆਰਥੀ ਹੋ ਗਈ ਹੈ, ਜੋ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਸਾਂਝੇ ਯਤਨ ਕਰ ਰਹੀ ਹੈ ਤਾਂ ਜੋ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਅੱਗੇ ਵਧਣ ਦੇ ਉਹੀ ਮੌਕੇ ਮਿਲ ਸਕਣ, ਜੋ ਬਾਕੀਆਂ ਨੂੰ ਮਿਲਦੇ ਹਨ।

ਮੁੱਖ ਮੰਤਰੀ ਨੇ ਚਿੰਤਾ ਪ੍ਰਗਟਾਈ ਕਿ ਕੇਂਦਰ ਸਰਕਾਰ ਇੱਕ ਵੀ ਨੀਟ ਪ੍ਰੀਖਿਆ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿੱਚ ਅਸਫ਼ਲ ਰਹੀ ਹੈ, ਜਿਸ ਵਿੱਚ ਪ੍ਰੀਖਿਆ ਦੇ ਪੇਪਰ ਵਾਰ-ਵਾਰ ਲੀਕ ਹੋ ਰਹੇ ਹਨ ਅਤੇ ਵਿਦਿਆਰਥੀਆਂ ਵਿੱਚ ਨਿਰਾਸ਼ਾ ਫੈਲ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਇਸ ਦੇ ਉਲਟ ਸਾਡੀ ਸਰਕਾਰ ਨੇ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਹੋਏ ਬਿਨਾਂ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ। ਕੁਝ ਦਿਨ ਪਹਿਲਾਂ ਫਾਰਮੇਸੀ ਪ੍ਰੀਖਿਆ ਦੌਰਾਨ ਨਕਲ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਸ ਵੇਲੇ ਪੰਜਾਬ ਭਰ ਵਿੱਚ 1, 090 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਜਲਦੀ ਇਹ ਗਿਣਤੀ 1, 400 ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਸੁਖਾਲੀਆਂ ਸਿਹਤ ਸੇਵਾਵਾਂ ਦਾ ਆਧਾਰ ਬਣ ਚੁੱਕੇ ਹਨ, ਜਿਨ੍ਹਾਂ ਵਿੱਚ ਹੁਣ ਤੱਕ ਪੰਜ ਕਰੋੜ ਤੋਂ ਵੱਧ ਓ.ਪੀ.ਡੀ. ਹੋ ਚੁੱਕੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਨਾਗਰਿਕ ਲਈ ਵਿਆਪਕ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ, ਜੋ ਅਜਿਹਾ ਵਿਆਪਕ ਸਿਹਤ ਬੀਮਾ ਕਵਰ ਪ੍ਰਦਾਨ ਕਰ ਰਿਹਾ ਹੈ। ਇਸ ਨਾਲ ਲੋਕਾਂ 'ਤੇ ਵਿੱਤੀ ਬੋਝ ਕਾਫ਼ੀ ਘਟਿਆ ਹੈ ਅਤੇ ਮਿਆਰੀ ਇਲਾਜ ਯਕੀਨੀ ਹੋਇਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਦਾ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਸਿਹਤ ਸੰਭਾਲ ਕਵਰੇਜ ਦੇਣਾ ਹੈ। ਉਨ੍ਹਾਂ ਦੱਸਿਆ ਕਿ ਲੋਕ ਇਸ ਯੋਜਨਾ ਤਹਿਤ 937 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੁੱਲ 3, 100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ, “ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਖੇਡਾਂ ਸਭ ਤੋਂ ਕਾਰਗਰ ਹਥਿਆਰ ਹਨ। ਆਪ ਸਰਕਾਰ ਸਫਲਤਾਪੂਰਵਕ 'ਖੇਡਾਂ ਵਤਨ ਪੰਜਾਬ ਦੀਆਂ' ਕਰਵਾ ਰਹੀ ਹੈ, ਜਿਸ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦਾਦੇ-ਦਾਦੀਆਂ ਤੋਂ ਲੈ ਕੇ ਪੋਤੇ-ਪੋਤੀਆਂ ਤੱਕ ਇਕੱਠੇ ਹਿੱਸਾ ਲੈਂਦੀਆਂ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਖਿਡਾਰੀ ਦੇਸ਼ ਦੀਆਂ ਵੱਡੀਆਂ ਖੇਡ ਟੀਮਾਂ ਦੀ ਅਗਵਾਈ ਕਰ ਰਹੇ ਹਨ, ਜਿਸ ਵਿੱਚ ਭਾਰਤੀ ਪੁਰਸ਼ ਕ੍ਰਿਕਟ ਟੀਮ, ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਪੰਜਾਬੀ ਹਨ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਅਕਸ ਨੂੰ ਦਾਗ਼ਦਾਰ ਕੀਤਾ ਸੀ, ਜਦਕਿ ਮੌਜੂਦਾ ਸਰਕਾਰ ਇਸ ਦਿੱਖ ਨੂੰ ਮੁੜ ਤੋਂ ਸਾਫ਼ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲਾਂ ਪਿਛਲੀਆਂ ਸਰਕਾਰਾਂ ਵੇਲੇ ਸਰਕਾਰੀ ਗੱਡੀਆਂ ਵਿੱਚ ਨਸ਼ੇ ਦੀ ਸਪਲਾਈ ਹੁੰਦੀ ਸੀ। ਅੱਜ ਨਸ਼ਾ ਤਸਕਰ ਜੇਲ੍ਹ ਦੀਆਂ ਸਲਾਖਾਂ ਪਿੱਛੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਬਰਬਾਦ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ ਅਤੇ ਹੁਣ ਸਿਰਫ਼ ਸੂਬੇ ਨੂੰ ਲੁੱਟਣ ਲਈ ਸੱਤਾ ਚਾਹੁੰਦੇ ਹਨ। ਉਨ੍ਹਾਂ ਕਿਹਾ, “ਇਨ੍ਹਾਂ ਪਾਰਟੀਆਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ ਅਤੇ ਵਾਰ-ਵਾਰ ਇਸ ਦੇ ਲੋਕਾਂ ਦੇ ਹਿੱਤਾਂ ਦੀ ਅਣਦੇਖੀ ਕੀਤੀ ਹੈ। ਪੰਜਾਬ ਸਰਕਾਰ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਲਈ ਸੂਬੇ ਭਰ ਵਿੱਚ 43, 000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕਰਵਾ ਰਹੀ ਹੈ। ਇਹ ਸੜਕੀ ਪ੍ਰਾਜੈਕਟ ਬਣਾਉਣ ਵਾਲੇ ਠੇਕੇਦਾਰ ਹੀ ਇਨ੍ਹਾਂ ਦੀ ਸਾਂਭ-ਸੰਭਾਲ ਲਈ ਜ਼ਿੰਮੇਵਾਰ ਹੋਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 68, 000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਪੈਸੇ ਲੈ ਕੇ ਨੌਕਰੀਆਂ ਦੇਣ ਅਤੇ ਸਿਫ਼ਾਰਸ਼ਾਂ ਦਾ ਦੌਰ ਖ਼ਤਮ ਹੋ ਗਿਆ ਹੈ। ਅੱਜ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਅਤੇ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ। ਹਰ ਸਰਕਾਰੀ ਨਿਯੁਕਤੀ ਮੈਰਿਟ 'ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ, ਜਿਸ ਕਾਰਨ ਇੱਕ ਵੀ ਭਰਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।”

ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਅਤੇ ਸਾਜ਼ਗਾਰ ਉਦਯੋਗਿਕ ਮਾਹੌਲ ਕਾਰਨ ਦੇਸ਼ ਦੇ ਵੱਡੇ ਉਦਯੋਗਪਤੀ ਸੂਬੇ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੇ ਹਨ। “ਸਨਾਤਨ ਟੈਕਸਟਾਈਲ, ਨੈਸਲੇ, ਕਲਾਸ, ਫ੍ਰੈਡਨਬਰਗ, ਕਾਰਗਿਲ, ਵਰਬੀਓ, ਡੈਨੋਨ ਅਤੇ ਹੋਰ ਕਈ ਪ੍ਰਮੁੱਖ ਕੰਪਨੀਆਂ ਨੇ ਪੰਜਾਬ ਵਿੱਚ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਟਾਟਾ ਸਟੀਲ ਨੇ 3, 200 ਕਰੋੜ ਰੁਪਏ ਦੇ ਨਿਵੇਸ਼ ਨਾਲ ਜਮਸ਼ੇਦਪੁਰ ਤੋਂ ਬਾਅਦ ਆਪਣਾ ਦੂਜਾ ਸਭ ਤੋਂ ਵੱਡਾ ਪਲਾਂਟ ਪੰਜਾਬ ਵਿੱਚ ਸਥਾਪਿਤ ਕੀਤਾ ਹੈ, ਜਦਕਿ ਜਾਪਾਨ ਦੀ ਪ੍ਰਮੁੱਖ ਸਟੀਲ ਕੰਪਨੀ ਆਈਚੀ ਵੀ ਸੂਬੇ ਵਿੱਚ ਨਿਵੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਦੀ ਕੋਸ਼ਿਸ਼ ਰੋਜ਼ਗਾਰ ਦੇ ਮੌਕੇ ਪੈਦਾ ਕਰਕੇ ਨੌਜਵਾਨਾਂ ਦੇ ਹੱਥਾਂ ਵਿੱਚ 'ਸਰਿੰਜਾਂ' ਦੀ ਬਜਾਏ ਟਿਫ਼ਨ ਫੜਾਉਣਾ ਹੈ ਕਿਉਂਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਸਾਡੀ ਸਰਕਾਰ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਅਤੇ ਅਸੀਂ ਇਸ ਨੂੰ ਖ਼ਤਮ ਕਰਨ ਲਈ ਵਚਨਬੱਧ ਹਾਂ।”

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

ਸਾਡੀ ਸਰਕਾਰ ਨੇ ਸਕੂਲੀ ਸਿੱਖਿਆ ਵਿੱਚ ਪੰਜਾਬ ਨੂੰ ਦੇਸ਼ ਭਰ ਵਿੱਚ 27ਵੇਂ ਤੋਂ ਪਹਿਲੇ ਨੰਬਰ 'ਤੇ ਪਹੁੰਚਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਫ਼ੇਫ਼ੜਿਆਂ ਦੇ ਕੈਂਸਰ ਸਬੰਧੀ ਕੈਸ਼ਲੈੱਸ ਇਲਾਜ ਦਾ ਲਾਭ ਲੈਣ ਵਿੱਚ ਬਠਿੰਡਾ, ਸੰਗਰੂਰ ਅਤੇ ਫ਼ਰੀਦਕੋਟ ਸਭ ਤੋਂ ਅੱਗੇ

ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ 'ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ 'ਚ ਸਰਕਾਰ ਲਿਆਏਗੀ ਬਿੱਲ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ 700 ਗ੍ਰਾਮ ਵਜ਼ਨ ਦੀ ਸਮੇਂ ਤੋਂ ਪਹਿਲਾਂ ਜਨਮੀ ਬੱਚੀ ਦੀ ਬਚਾਈ ਜਾਨ

ਕਾਂਗਰਸ ਦਾ ਮੁੱਖ ਮੰਤਰੀ ਸਹੁੰ ਚੁੱਕਦਾ ਦੇਖਣਾ ਮੇਰੀ ਦਿੱਲੀ ਇੱਛਾ: ਵੜਿੰਗ

ਪੰਜਾਬ ਭਾਜਪਾ-ਆਪ ਦੀ ਦੋਹਰੀ ਮਾਰ ਦਾ ਸ਼ਿਕਾਰ: ਬਘੇਲ

 
 
 
 
Subscribe