Friday, October 09, 2026
BREAKING NEWS
• ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ • ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ • 40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ • ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ

ਪੰਜਾਬ

ਪੰਜਾਬ ਸਰਕਾਰ ਸੂਬੇ ‘ਚ "ਹਮਾਰੇ ਰਾਮ" ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ: ਤਰੁਨਪ੍ਰੀਤ ਸਿੰਘ ਸੌਂਦ

August 03, 2026 10:31 PM
ਪੰਜਾਬ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਦੀ ਮਦਦ ਨਾਲ ਸਨਾਤਨ ਦੇ ਸੰਦੇਸ਼ ਦਾ ਪਾਸਾਰ ਕਰੇਗੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 3 ਅਗਸਤ 2026

ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਗਸਤ ਅਤੇ ਸਤੰਬਰ ਮਹੀਨਿਆਂ ਦੌਰਾਨ ਪੂਰੇ ਸੂਬੇ ‘ਚ "ਹਮਾਰੇ ਰਾਮ" ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਲੋਕਾਂ ਨੂੰ ਸਮਕਾਲੀ ਨਾਟਕੀ ਪੇਸ਼ਕਾਰੀਆਂ ਰਾਹੀਂ ਭਗਵਾਨ ਰਾਮ ਦੇ ਸਦੀਵੀ ਆਦਰਸ਼ਾਂ ਨੂੰ ਦਰਸਾਉਂਦੇ ਸ਼ਾਨਦਾਰ ਸਟੇਜ ਸ਼ੋਅਜ਼ ਕਰਵਾਉਣ ਲਈ ਲੜੀਵਾਰ ਸਮਾਗਮਾਂ ਦੀ ਵਿਆਪਕ ਯੋਜਨਾ ਉਲੀਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਏਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਨਿੱਜੀ ਆਸਥਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਹਮੇਸ਼ਾ ਧਾਰਮਿਕ ਮਾਨਤਾਵਾਂ ਤੋਂ ਉੱਪਰ ਉੱਠ ਕੇ ਸ਼ਾਨਦਾਰ ਸਮਾਗਮ ਕਰਦੀ ਆ ਰਹੀ ਹੈ।

ਸ. ਸੌਂਦ ਨੇ ਦੱਸਿਆ ਕਿ ਨਾਟਕ 'ਹਮਾਰੇ ਰਾਮ' ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਦੁਆਰਾ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਹੁਣ ਮਾਨ ਸਰਕਾਰ ਇਸ ਨੂੰ ਪੰਜਾਬ ਦੇ ਵਸਨੀਕਾਂ ਨੂੰ ਵੀ ਇਹ ਨਾਟਕੀ ਪੇਸ਼ਕਾਰੀਆਂ ਦਿਖਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ੋਅ ਦੀ ਸਕ੍ਰੀਨਿੰਗ ਦੌਰਾਨ ਲਾਈਟ ਅਤੇ ਸਾਊਂਡ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਹੁਣ ਇਹ ਪੇਸ਼ਕਾਰੀ 7 ਅਤੇ 8 ਅਗਸਤ ਨੂੰ ਮੋਹਾਲੀ ਦੀ ਐਮਿਟੀ ਯੂਨੀਵਰਸਿਟੀ ਵਿਖੇ, 9 ਅਤੇ 24 ਅਗਸਤ ਨੂੰ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ, 28 ਅਤੇ 29 ਅਗਸਤ ਨੂੰ ਜਲੰਧਰ ਦੇ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ, 30 ਅਗਸਤ ਨੂੰ ਫਿਰੋਜ਼ਪੁਰ ਦੇ ਜੇਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਰਿਸਰਚ ਵਿਖੇ, 4 ਅਤੇ 5 ਸਤੰਬਰ ਨੂੰ ਹੁਸ਼ਿਆਰਪੁਰ ਦੇ ਕੈਂਬਰਿਜ ਸਕੂਲ ਵਿਖੇ, 6 ਅਤੇ 11 ਸਤੰਬਰ ਨੂੰ ਗੁਰਦਾਸਪੁਰ ਦੇ ਸੁਖਜਿੰਦਰਾ ਕਾਲਜ ਵਿਖੇ, 12 ਅਤੇ 13 ਸਤੰਬਰ ਨੂੰ ਪਠਾਨਕੋਟ ਦੇ ਦੀਨ ਦਿਆਲ ਆਡੀਟੋਰੀਅਮ ਵਿਖੇ, 16 ਅਤੇ 17 ਸਤੰਬਰ ਨੂੰ ਅੰਮ੍ਰਿਤਸਰ ਦੇ ਜੀ.ਐਨ.ਡੀ.ਯੂ. ਕੈਂਪਸ ਵਿਖੇ, 18 ਅਤੇ 19 ਸਤੰਬਰ ਨੂੰ ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ, 20 ਸਤੰਬਰ ਨੂੰ ਖੰਨਾ ਵਿਖੇ, 25 ਅਤੇ 26 ਸਤੰਬਰ ਨੂੰ ਲੁਧਿਆਣਾ ਦੇ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਅਤੇ 27 ਸਤੰਬਰ ਨੂੰ ਸੰਗਰੂਰ ਦੇ ਐਸ.ਐਲ.ਆਈ.ਈ.ਟੀ. ਲੌਂਗੋਵਾਲ ਵਿਖੇ ਕੀਤੀਆਂ ਜਾਣਗੀਆਂ, ਜਿਸ ਵਿੱਚ ਕੁੱਲ 41 ਪੇਸ਼ਕਾਰੀਆਂ ਹੋਣਗੀਆਂ।

ਸ. ਸੌਂਦ ਨੇ ਦੱਸਿਆ ਕਿ ਫੈਲਿਸਿਟੀ ਥੀਏਟਰ ਦੁਆਰਾ ਤਿਆਰ ਕੀਤਾ ਗਿਆ "ਹਮਾਰੇ ਰਾਮ" ਇੱਕ ਵਿਆਪਕ ਹਿੰਦੀ ਸਟੇਜ ਪ੍ਰੋਗਰਾਮ ਹੈ ਜੋ ਮਨਮੋਹਕ ਦ੍ਰਿਸ਼ਾਂ, ਹਵਾਈ ਕਲਾਬਾਜ਼ੀਆਂ ਅਤੇ ਅਤਿ-ਆਧੁਨਿਕ ਸਟੇਜ ਪ੍ਰਬੰਧਾਂ ਰਾਹੀਂ ਮਹਾਂਕਾਵਿ ਰਾਮਾਇਣ ਨੂੰ ਜੀਵੰਤ ਰੂਪ ਵਿੱਚ ਦਰਸਾਉਂਦਾ ਕਰਦਾ ਹੈ। ਇਸ ਨਾਟਕ ਵਿੱਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਰਾਵਣ ਦੇ ਰੂਪ ਵਿੱਚ ਅਤੇ ਰਾਹੁਲ ਆਰ. ਭੂਚਰ ਭਗਵਾਨ ਰਾਮ ਦੀ ਭੂਮਿਕਾ ਵਿੱਚ ਹਨ।

ਇਸ ਨਾਟਕ ਦੀ ਵਿਲੱਖਣਤਾ 'ਤੇ ਚਾਨਣਾ ਪਾਉਂਦਿਆਂ ਸੈਰ-ਸਪਾਟਾ ਮੰਤਰੀ ਨੇ ਕਿਹਾ ਕਿ ਪਰੰਪਰਾਗਤ ਦ੍ਰਿਸ਼ਾਂ ਦੇ ਉਲਟ, "ਹਮਾਰੇ ਰਾਮ" ਪ੍ਰੋਗਰਾਮ ਰਾਮਾਇਣ ਨੂੰ ਵਿਲੱਖਣ ਅਤੇ ਅਣਛੂਹੇ ਦ੍ਰਿਸ਼ਟੀਕੋਣਾਂ ਤੋਂ ਪੇਸ਼ ਕਰੇਗਾ। ਇਹ ਕਹਾਣੀ ਸੀਤਾ ਮਾਤਾ ਜੀ ਦੇ ਵਿਛੋੜੇ ਤੋਂ ਬਾਅਦ ਲਵ ਅਤੇ ਕੁਸ਼ ਦੁਆਰਾ ਭਗਵਾਨ ਰਾਮ ਦਾ ਸਾਹਮਣਾ ਕਰਨ ਨਾਲ ਸ਼ੁਰੂ ਹੁੰਦੀ ਹੈ ਅਤੇ ਸੂਰਜ ਦੇਵਤਾ ਦੇ ਅਲੌਕਿਕ ਦ੍ਰਿਸ਼ਟੀਕੋਣ ਰਾਹੀਂ ਪੇਸ਼ ਕੀਤੀ ਜਾਂਦੀ ਹੈ, ਜੋ ਦਰਸ਼ਕਾਂ ਨੂੰ ਇਸ ਸਤਿਕਾਰਯੋਗ ਮਹਾਂਕਾਵਿ ਦੀ ਇੱਕ ਨਵੀਂ ਵਿਆਖਿਆ ਪ੍ਰਦਾਨ ਕਰਦੀ ਹੈ।

ਸ. ਸੌਂਦ ਨੇ ਕਿਹਾ ਕਿ ਇਨ੍ਹਾਂ ਪੇਸ਼ਕਾਰੀਆਂ ਦਾ ਉਦੇਸ਼ ਨੌਜਵਾਨ ਪੀੜ੍ਹੀ ਵਿੱਚ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਹੈ, ਨਾਲ ਹੀ ਵਿਸ਼ਵ ਪੱਧਰੀ ਨਾਟਕ ਕਲਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਸਦਾ ਪਾਸਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਿਵੇਕਲੇ ਅਤੇ ਆਕਰਸ਼ਕ ਮਾਧਿਅਮਾਂ ਰਾਹੀਂ ਦੇਸ਼ ਦੀਆਂ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਇਹ ਵਿਆਪਕ ਨਾਟਕੀ ਪੇਸ਼ਕਾਰੀ  ਸੰਗੀਤ, ਵਿਜ਼ੂਅਲ ਇਫੈਕਟਸ ਅਤੇ ਆਧੁਨਿਕ ਤਕਨਾਲੋਜੀ ਨੂੰ ਜੋੜ ਕੇ ਇੱਕ ਅਨੋਖਾ ਸੱਭਿਆਚਾਰਕ ਅਨੁਭਵ ਪੈਦਾ ਕਰਦੀ ਹੈ, ਜੋ ਸਮਾਜ ਦੇ ਸਾਰੇ ਵਰਗਾਂ ਦੇ ਦਰਸ਼ਕਾਂ ਨੂੰ ਪ੍ਰਭਾਵਿਤ ਕਰੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ

ਐਸਏਐਸ ਨਗਰ ਫੇਜ਼-3ਬੀ1 ਵਾਸੀਆਂ ਨੂੰ ਵੱਡੀ ਰਾਹਤ, ₹34.98 ਲੱਖ ਨਾਲ ਬਦਲੀ ਜਾਵੇਗੀ ਸੀਵਰੇਜ ਲਾਈਨ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

 
 
 
 
Subscribe