Friday, October 09, 2026
BREAKING NEWS
• ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ • ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ • 40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ • ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ

ਪੰਜਾਬ

ਪੰਜਾਬ ਸਰਕਾਰ ਵੱਲੋਂ ਆਊਟਸੋਰਸ ਕਾਮਿਆਂ ਨੂੰ ਰਾਹਤ ਦੇਣ ਲਈ ਮਹੱਤਵਪੂਰਨ ਬਿੱਲ ਪੇਸ਼

August 10, 2026 08:00 PM

ਪੰਜਾਬ, 10 ਅਗਸਤ 2026: ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਵਿਧਾਨ ਸਭਾ ‘ਚ “ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਸਜਿਸਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026” ਪਾਸ ਕਰਕੇ ਆਊਟਸੋਰਸਡ ਕਰਮਚਾਰੀਆਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ।

ਸਰਕਾਰ ਦੇ ਇਸ ਬਿੱਲ ਦੇ ਤਹਿਤ, ਯੋਗ ਆਊਟਸੋਰਸਡ ਕਰਮਚਾਰੀਆਂ ਨੂੰ ਆਊਟਸੋਰਸਿੰਗ ਏਜੰਸੀ ਜਾਂ ਠੇਕੇਦਾਰ ਰਾਹੀਂ ਕੰਮ ਕਰਨ ਦੀ ਬਜਾਏ, ਨਿਰੰਤਰ ਸੇਵਾ ਦੀ ਨਿਰਧਾਰਤ ਮਿਆਦ ਪੂਰੀ ਕਰਨ ਤੋਂ ਬਾਅਦ ਸਬੰਧਤ ਵਿਭਾਗ ਜਾਂ ਸੰਗਠਨ ਨਾਲ ਸਾਲ-ਦਰ-ਸਾਲ ਦੇ ਇਕਰਾਰਨਾਮੇ ‘ਤੇ ਸਿੱਧੇ ਤੌਰ ‘ਤੇ ਲਗਾਇਆ ਜਾਵੇਗਾ। ਜਨਰਲ ਸ਼੍ਰੇਣੀ ਦੇ ਕਰਮਚਾਰੀਆਂ ਲਈ 5 ਸਾਲ ਨਿਰੰਤਰ ਸੇਵਾ ਅਤੇ ਖਤਰਨਾਕ ਸ਼੍ਰੇਣੀ ਦੇ ਕਰਮਚਾਰੀਆਂ ਲਈ ਤਿੰਨ ਸਾਲ ਦੀ ਸੇਵਾ ਜਰੂਰੀ ਹੋਵੇਗੀ

ਪੇਸ਼ ਕੀਤੇ ਬਿੱਲ ਦੇ ਮੁਤਾਬਕ, ਗਰੁੱਪ ਸੀ ਅਤੇ ਗਰੁੱਪ ਡੀ ਸ਼੍ਰੇਣੀਆਂ ‘ਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਲਾਭ ਮਿਲਣਗੇ ਜੋ ਕਟ-ਆਫ ਮਿਤੀ ‘ਤੇ ਨਿਰੰਤਰ ਸੇਵਾ ‘ਚ ਹਨ ਅਤੇ ਸਾਰੀਆਂ ਨਿਰਧਾਰਤ ਸ਼ਰਤਾਂ ਨੂੰ ਪੂਰਾ ਕਰਦੇ ਹਨ। ਸਰਕਾਰ ਬਿੱਲ ਦੇ ਲਾਗੂ ਹੋਣ ਦੇ 30 ਦਿਨਾਂ ਦੇ ਅੰਦਰ ਇੱਕ ਨੋਟੀਫਿਕੇਸ਼ਨ ਜਾਰੀ ਕਰੇਗੀ, ਇੱਕ ਕਟ-ਆਫ ਮਿਤੀ ਨਿਰਧਾਰਤ ਕਰੇਗੀ ਜੋ ਪੰਜਾਬ ਭਰ ਦੇ ਸਾਰੇ ਵਿਭਾਗਾਂ ਅਤੇ ਸੰਗਠਨਾਂ ਲਈ ਇਕਸਾਰ ਹੋਵੇਗੀ।

ਨਿਰੰਤਰ ਸੇਵਾ ਲਈ ਹਰੇਕ ਕੈਲੰਡਰ ਸਾਲ ‘ਚ ਘੱਟੋ-ਘੱਟ 240 ਦਿਨ ਅਸਲ ਹਾਜ਼ਰੀ ਅਤੇ ਪ੍ਰਤੀ ਦਿਨ ਘੱਟੋ-ਘੱਟ 7 ਘੰਟੇ ਡਿਊਟੀ ਜਰੂਰੀ ਹੋਵੇਗੀ। ਜੇਕਰ ਕਰਮਚਾਰੀ ਆਊਟਸੋਰਸਿੰਗ ਏਜੰਸੀ ਬਦਲਣ ਦੇ ਬਾਵਜੂਦ ਬਿਨਾਂ ਕਿਸੇ ਅਸਲ ਰੁਕਾਵਟ ਦੇ ਉਸੇ ਜਾਂ ਲਗਭਗ ਸਮਾਨ ਕੰਮ ‘ਤੇ ਕੰਮ ਕਰਦਾ ਰਹਿੰਦਾ ਹੈ, ਤਾਂ ਸੇਵਾ ਨੂੰ ਨਿਰੰਤਰ ਮੰਨਿਆ ਜਾਵੇਗਾ।

ਪ੍ਰਸ਼ਾਸਕੀ ਕਾਰਨਾਂ ਕਰਕੇ ਸੇਵਾ ‘ਚ ਨਾਮਾਤਰ ਰੁਕਾਵਟਾਂ, ਮਨਜ਼ੂਰਸ਼ੁਦਾ ਛੁੱਟੀ, ਜਣੇਪਾ ਛੁੱਟੀ, ਅਤੇ ਸਰਕਾਰ ਦੁਆਰਾ ਸੂਚਿਤ ਕੁਦਰਤੀ ਆਫ਼ਤ ਜਾਂ ਮਹਾਂਮਾਰੀ ਕਾਰਨ ਰੁਕਾਵਟਾਂ ਨੂੰ ਸੇਵਾ ‘ਚ ਬਰੇਕ ਨਹੀਂ ਮੰਨਿਆ ਜਾਵੇਗਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ

ਐਸਏਐਸ ਨਗਰ ਫੇਜ਼-3ਬੀ1 ਵਾਸੀਆਂ ਨੂੰ ਵੱਡੀ ਰਾਹਤ, ₹34.98 ਲੱਖ ਨਾਲ ਬਦਲੀ ਜਾਵੇਗੀ ਸੀਵਰੇਜ ਲਾਈਨ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

 
 
 
 
Subscribe