Thursday, August 13, 2026
BREAKING NEWS
ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ 1 ਸਾਲ ਬਾਅਦ ਰੈੱਡ-ਬਾਲ ਕ੍ਰਿਕਟ 'ਚ ਵਾਪਸੀ

ਰਾਸ਼ਟਰੀ

ਭਾਜਪਾ ਆਗੂ ਆਰਪੀ ਸਿੰਘ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ

August 13, 2026 08:03 PM

ਨਾਂਦੇੜ, 13 ਅਗਸਤ 2026: ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਆਰਪੀ ਸਿੰਘ ਨੇ ਮਹਾਰਾਸ਼ਟਰ ਦੇ ਨਾਂਦੇੜ ‘ਚ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਮਾਜ ‘ਚ ਹਿੰਸਾ ਦੀ ਕੋਈ ਥਾਂ ਨਹੀਂ ਹੈ।

ਰਾਜਨੀਤਿਕ ਮਤਭੇਦ ਅਤੇ ਆਲੋਚਨਾ ਲੋਕਤੰਤਰ ਦਾ ਹਿੱਸਾ ਹਨ, ਪਰ ਹਿੰਸਾ ਨੂੰ ਕਿਸੇ ਵੀ ਹਾਲਤ ‘ਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਆਰਪੀ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀ ਭਾਈਚਾਰਾ ਪਹਿਲਾਂ ਹੀ ਹਿੰਸਾ ਅਤੇ ਅੱਤਵਾਦ ਦੇ ਦੌਰ ਝੱਲ ਚੁੱਕਾ ਹੈ। ਉਨ੍ਹਾਂ ਕਾਲੇ ਦਿਨਾਂ ਨੂੰ ਕਿਸੇ ਵੀ ਕੀਮਤ ‘ਤੇ ਵਾਪਸ ਨਹੀਂ ਆਉਣ ਦਿੱਤਾ ਜਾ ਸਕਦਾ। ਸ਼ਾਂਤੀ, ਭਾਈਚਾਰਾ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਕਾਨੂੰਨ ਦਾ ਰਾਜ ਕਾਇਮ ਰਹਿਣਾ ਚਾਹੀਦਾ ਹੈ।

ਆਰਪੀ ਸਿੰਘ ਨੇ ਮੰਗ ਕੀਤੀ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਇਸ ਘਟਨਾ ਦੀ ਨਿਰਪੱਖ ਜਾਂਚ ਕਰਨ, ਹਮਲੇ ਦੇ ਕਾਰਨ ਅਤੇ ਸਾਜ਼ਿਸ਼ ਦੀ ਪਛਾਣ ਕਰਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ। ਉਨ੍ਹਾਂ ਸੁਖਬੀਰ ਬਾਦਲ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਲੋਕਾਂ ਨੂੰ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ।

ਇਸਦੇ ਨਾਲ ਹੀ ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ। ਮਹਾਰਾਸ਼ਟਰ ਦੇ ਨੰਦੇੜ ‘ਚ ਹੋਏ ਹਮਲੇ ਬਾਰੇ ਰਵਨੀਤ ਬਿੱਟੂ ਨੇ ਕਿਹਾ, “ਇਹ ਕਾਇਰਤਾਪੂਰਨ ਹਮਲਾ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਸਿੱਧਾ ਖ਼ਤਰਾ ਹੈ। ਪਵਿੱਤਰ ਧਾਰਮਿਕ ਸਥਾਨਾਂ ‘ਤੇ ਹਿੰਸਾ ਅਤੇ ਡਰ ਦੀ ਕੋਈ ਥਾਂ ਨਹੀਂ ਹੈ।”

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਚਮੋਲੀ 'ਚ ਸੁਰੰਗ ਦੀ ਜ਼ਮੀਨ ਖਿਸਕਣ ਕਾਰਨ ਵੱਡਾ ਹਾਦਸਾ, 18 ਤੋਂ ਵੱਧ ਕਾਮੇ ਫਸੇ

ਸੰਸਦ ਦਾ ਮਾਨਸੂਨ ਸੈਸ਼ਨ ਹੋਇਆ ਸਮਾਪਤ, ਲੋਕ ਸਭਾ ‘ਚ 12 ਬਿੱਲ ਹੋਏ ਪਾਸ

ਭਾਰਤੀ ਹਵਾਈ ਸੈਨਾ ਨੂੰ ਮਿਲੇਗੀ ਤਾਕਤ, 60 ਟਰਾਂਸਪੋਰਟ ਜਹਾਜ਼ਾਂ ਲਈ ₹1 ਲੱਖ ਕਰੋੜ ਦਾ ਟੈਂਡਰ ਜਾਰੀ

ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਜਾਂਚ ਕਮੇਟੀ ਨੇ 3 ਦੋਸ਼ਾਂ ਨੂੰ ਸਹੀ ਪਾਇਆ

FSSAI ਨੇ ਪਾਨ ਮਸਾਲੇ ਦੀ ਪੈਕਿੰਗ ਸੰਬੰਧੀ ਨਿਯਮਾਂ ਨੂੰ ਕੀਤਾ ਸਖ਼ਤ

ਪਾਇਲਟ ਨੇ ਗਾਂਜਾ ਪੀ ਕੇ ਉਡਾਇਆ ਏਅਰ ਇੰਡੀਆ ਦਾ ਜਹਾਜ਼, ਜਾਂਚ ਰਿਪੋਰਟ 'ਚ ਖ਼ੁਲਾਸਾ

ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਵੱਲੋਂ ਰਾਹੁਲ ਗਾਂਧੀ 'ਤੇ ਸੰਸਦ 'ਚ ਵਿਘਨ ਪਾਉਣ ਦਾ ਦੋਸ਼

ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ

ਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ

ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

 
 
 
 
Subscribe