14 ਅਗਸਤ 2026: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ 'ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ 12 ਅਗਸਤ ਦੀ ਰਾਤ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਘਰ ਦੇ ਬਾਹਰ ਖੜ੍ਹੀ ਕਾਰ ਵਿੱਚ ਗੋਲੀ ਲੱਗਣ ਦਾ ਨਿਸ਼ਾਨ ਅਤੇ ਇੱਕ ਰੌਂਦ ਬਰਾਮਦ ਹੋਇਆ।
ਹਾਲਾਂਕਿ ਸੀਸੀਟੀਵੀ ਫੁਟੇਜ ਵਿੱਚ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ, ਪਰ ਗੋਲੀ ਚੱਲਣ ਦੀ ਆਵਾਜ਼ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਵੇਗੀ।