Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਮੈ ਸੁਸ਼ਾਂਤ ਨਾਲ ਲਿਵ ਇਨ ਰਿਲੇਸ਼ਨ ਵਿਚ ਸੀ : ਰਿਆ

July 31, 2020 08:17 AM

ਮੁੰਬਈ :  ਅਦਾਕਾਰਾ ਰਿਆ ਚੱਕਰਵਰਤੀ ਨੇ ਸੁਸ਼ਾਂਤ ਸਿੰਘ ਰਾਜਪੂਤ ਮੌਤ ਮਾਮਲੇ 'ਚ ਨਾਮ ਘਸੀਟੇ ਜਾਣ 'ਤੇ ਹੈਰਾਨੀ ਜ਼ਾਹਿਰ ਕੀਤੀ ਹੈ ਅਤੇ ਕਿਹਾ ਹੈ ਕਿ ਮੈਂ ਪੂਰੀ ਤਰ੍ਹਾਂ ਨਿਰਦੋਸ਼ ਹਾਂ। ਉਸ ਨੇ ਸੁਪਰੀਮ ਕੋਰਟ 'ਚ ਦਾਖਲ ਅਪੀਲ ਪਟੀਸ਼ਨ 'ਚ ਕਿਹਾ ਹੈ ਕਿ 8 ਜੂਨ ਤੱਕ ਸੁਸ਼ਾਂਤ ਦੇ ਨਾਲ ਲਿਵ ਇਨ ਰਿਲੇਸ਼ਨ 'ਚ ਸੀ। ਸੁਸ਼ਾਂਤ ਦੇ ਨਾਲ ਰਿਸ਼ਤਾ ਇੱਕ ਸਾਲ ਤੱਕ ਚੱਲਿਆ। ਉਹ ਡਿਪ੍ਰੈਸ਼ਨ 'ਚ ਸੀ, ਉਸ ਨੇ 14 ਜੂਨ ਨੂੰ ਖੁਦਕੁਸ਼ੀ ਕੀਤੀ। ਉਸ ਨੇ ਕਿਹਾ ਕਿ ਖੁਦਕੁਸ਼ੀ ਤੋਂ ਬਾਅਦ ਉਸ ਨੂੰ ਰੇਪ ਅਤੇ ਹੱਤਿਆ ਦੀ ਧਮਕੀ ਮਿਲ ਰਹੀ ਹੈ। ਪਟਨਾ 'ਚ ਕੇਸ ਹੋਣਾ ਗਲਤ ਹੈ। ਕੇਸ ਮੁੰਬਈ ਟਰਾਂਸਫਰ ਕੀਤਾ ਜਾਵੇ। 34 ਸਾਲਾ ਸੁਸ਼ਾਂਤ ਦੀ ਲਾਸ਼ ਮੁੰਬਈ ਦੇ ਉਪਨਗਰ ਬਾਂਦਰਾ 'ਚ 14 ਜੂਨ ਨੂੰ ਆਪਣੇ ਅਪਾਰਟਮੈਂਟ 'ਚ ਛੱਤ ਨਾਲ ਲਟਕੀ ਮਿਲੀ ਸੀ। ਇਸ ਤੋਂ ਬਾਅਦ ਮੁੰਬਈ ਪੁਲਸ ਵੱਖ-ਵੱਖ ਪਹਿਲੂਆਂ ਨੂੰ ਧਿਆਨ 'ਚ ਰੱਖਦੇ ਹੋਏ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਸੁਸ਼ਾਂਤ ਸਿੰਘ ਦੇ ਪਿਤਾ ਨੇ ਰਿਆ ਚੱਕਰਵਰਤੀ ਅਤੇ ਉਸ ਦੇ ਪਰਿਵਾਰ ਦੇ ਮੈਬਰਾਂ ਸਮੇਤ ਛੇ ਲੋਕਾਂ ਖਿਲਾਫ 25 ਜੁਲਾਈ ਨੂੰ ਪਟਨਾ 'ਚ ਐਫ.ਆਈ.ਆਰ. ਦਰਜ ਕਰਵਾਈ ਹੈ। ਰਿਆ 'ਤੇ ਆਤਮ ਹੱਤਿਆ ਲਈ ਉਕਸਾਉਣ ਦਾ ਦੋਸ਼ ਲੱਗਾ ਹੈ। ਸੁਸ਼ਾਂਤ ਦੇ ਪਿਤਾ ਨੇ ਆਪਣੀ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਰਿਆ, ਉਸ ਦੇ ਪਰਿਵਾਰ ਅਤੇ ਸਾਥੀ ਕਰਮਚਾਰੀਆਂ ਨੇ ਸਾਜ਼ਿਸ਼ ਦੇ ਤਹਿਤ ਮੇਰੇ ਬੇਟੇ ਦੇ ਨਾਲ ਧੋਖਾਧੜੀ ਅਤੇ ਬੇਇਮਾਨੀ ਕੀਤੀ। ਉਸ ਨੂੰ ਕਾਫ਼ੀ ਸਮੇਂ ਤੱਕ ਬੰਧਕ ਬਣਾ ਕੇ ਰੱਖਿਆ ਅਤੇ ਆਪਣੇ ਆਰਥਿਕ ਫਾਇਦੇ ਲਈ ਉਸ 'ਤੇ ਦਬਾਅ ਪਾ ਕੇ ਉਸ ਦਾ ਇਸਤੇਮਾਲ ਕੀਤਾ ਅਤੇ ਅੰਤ 'ਚ ਮੇਰੇ ਬੇਟੇ ਨੂੰ ਆਤਮ ਹੱਤਿਆ ਕਰਨ ਲਈ ਮਜ਼ਬੂਰ ਕੀਤਾ।

ਸੁਸ਼ਾਂਤ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਬੇਟੇ ਦੇ ਬੈਂਕ ਖਾਤੇ ਤੋਂ ਘੱਟ ਤੋਂ ਘੱਟ 15 ਕਰੋੜ ਰੁਪਏ ਅਣਪਛਾਤੇ ਖਾਤੇ 'ਚ ਟਰਾਂਸਫਰ ਕੀਤੇ ਗਏ ਹਨ। ਰਿਆ ਚੱਕਰਵਰਤੀ ਨੇ ਪਟਨਾ 'ਚ ਦਰਜ ਐੱਫ.ਆਈ.ਆਰ. ਨੂੰ ਮੁੰਬਈ ਟਰਾਂਸਫਰ ਕਰਨ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਖਲ ਕੀਤੀ ਹੈ। ਇਸ ਦੇ ਖਿਲਾਫ ਸੁਸ਼ਾਂਤ ਦੇ ਪਿਤਾ ਅਤੇ ਬਿਹਾਰ ਸਰਕਾਰ ਨੇ ਸੁਪਰੀਮ ਕੋਰਟ 'ਚ ਕੈਵਿਏਟ ਪਟੀਸ਼ਨ ਦਾਖਲ ਕੀਤੀ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe