ਫਰੀਦਕੋਟ, 19 ਅਗਸਤ 2026: ਪੰਜਾਬ 'ਚ ਬੁੱਧਵਾਰ, 26 ਅਗਸਤ ਨੂੰ ਸੂਬੇ ਵਿੱਚ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਗਈ ਹੈ। ਦਰਅਸਲ, 26 ਅਗਸਤ ਨੂੰ ਪੈਗੰਬਰ ਮੁਹੰਮਦ ਦਾ ਜਨਮ ਦਿਹਾੜਾ ਹੈ, ਜਿਸ ਕਾਰਨ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸਰਕਾਰੀ ਕਰਮਚਾਰੀਆਂ ਨੂੰ 27 ਰਾਖਵੀਂਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਕਰਮਚਾਰੀ ਕੋਈ ਵੀ ਦੋ ਰਾਖਵੀਂਆਂ ਛੁੱਟੀਆਂ ਲੈ ਸਕਦੇ ਹਨ। ਛੁੱਟੀਆਂ ਦੀ ਇਸ ਸੂਚੀ ਵਿੱਚ 26 ਅਗਸਤ ਨੂੰ ਵੀ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਗਈ ਹੈ। ਹਾਲਾਂਕਿ, ਇੱਥੇ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਦਿਨ ਸੂਬੇ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹੀਆਂ ਰਹਿਣਗੀਆਂ।