ਪੰਜਾਬ, 21 ਅਗਸਤ 2026: ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਜਾਰੀ ਰਹੇਗਾ, ਪਰ ਇਸਦੀ ਤੀਬਰਤਾ ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਹੋ ਸਕਦੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਦੱਖਣ-ਪੱਛਮੀ ਪੰਜਾਬ ਵਿੱਚ 21 ਅਗਸਤ ਤੋਂ 27 ਅਗਸਤ ਤੱਕ ਹਲਕੇ ਮੀਂਹ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਇਸ ਬਰਸਾਤੀ ਮੌਸਮ ਦੌਰਾਨ ਤਾਪਮਾਨ ਦੀ ਭਵਿੱਖਬਾਣੀ ਵੀ ਜਾਰੀ ਕੀਤੀ ਹੈ। ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿ ਸਕਦਾ ਹੈ। ਜ਼ਿਕਰਯੋਗ ਹੈ ਕਿ 22 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਲਈ ਭਾਰੀ ਬਾਰਿਸ਼ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਵੀਰਵਾਰ ਨੂੰ ਵੀ ਤਾਪਮਾਨ ਵਿੱਚ ਥੋੜ੍ਹਾ ਵਾਧਾ ਦੇਖਿਆ ਗਿਆ, ਹਾਲਾਂਕਿ ਤਾਪਮਾਨ ਆਮ ਦੇ ਨੇੜੇ ਰਿਹਾ।