ਪੰਜਾਬ, 22 ਅਗਸਤ 2026: Punjab Weather News: ਪੰਜਾਬ ਵਿੱਚ ਸ਼ਨੀਵਾਰ ਨੂੰ ਵੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 22 ਅਗਸਤ, ਸ਼ਨੀਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਮੌਸਮ ਦੀ ਨਿਗਰਾਨੀ ਕਰਨ ਦੀ ਸਲਾਹ ਦਿੱਤੀ ਗਈ ਹੈ।
ਸੂਬੇ ਭਰ ਵਿੱਚ ਭਾਰੀ ਮੀਂਹ ਨਹੀਂ ਪਵੇਗਾ, ਅਤੇ ਇਸਦਾ ਪ੍ਰਭਾਵ ਮੁੱਖ ਤੌਰ 'ਤੇ ਉੱਤਰੀ ਜ਼ਿਲ੍ਹਿਆਂ ਤੱਕ ਸੀਮਤ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਸ਼ਨੀਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ 50 ਤੋਂ 75 ਫੀਸਦੀ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਜਲੰਧਰ, ਕਪੂਰਥਲਾ, ਤਰਨਤਾਰਨ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ 25 ਤੋਂ 50 ਫੀਸਦੀ ਥਾਵਾਂ 'ਤੇ ਮੀਂਹ ਪੈਣ ਦੀ ਉਮੀਦ ਹੈ। ਹਾਲਾਂਕਿ, ਦੱਖਣੀ ਮਾਲਵੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਿਰਫ ਥੋੜ੍ਹੇ-ਥੋੜ੍ਹੇ ਮੀਂਹ ਦੀ ਉਮੀਦ ਹੈ।
23 ਅਗਸਤ ਨੂੰ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਮੌਸਮ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ 50 ਤੋਂ 75 ਫੀਸਦੀ ਥਾਵਾਂ 'ਤੇ ਦਰਮਿਆਨੀ ਮੀਂਹ ਪੈ ਸਕਦਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ 25 ਤੋਂ 50 ਪ੍ਰਤੀਸ਼ਤ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।