ਉੱਤਰ ਪ੍ਰਦੇਸ਼, 25 ਅਗਸਤ 2026: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਪ੍ਰਧਾਨਗੀ ਹੇਠ ਯੂਪੀ ਪ੍ਰਦੇਸ਼ ਕੈਬਨਿਟ ਨੇ ਮੰਗਲਵਾਰ ਨੂੰ 24 ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ। ਇਸ ‘ਚ ਲੋਕਮਾਤਾ ਅਹਿਲਿਆਬਾਈ ਮਾਤ੍ਰਸ਼ਕਤੀ ਯੋਜਨਾ ਵੀ ਸ਼ਾਮਲ ਸੀ। ਇਸ ਯੋਜਨਾ ਦੇ ਤਹਿਤ, 60 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਉੱਤਰ ਪ੍ਰਦੇਸ਼ ਰਾਜ ਸੜਕ ਆਵਾਜਾਈ ਨਿਗਮ (UPSRTC) ਦੀਆਂ ਸਾਰੀਆਂ ਬੱਸਾਂ ‘ਚ ਜੀਵਨ ਭਰ ਲਈ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ।
ਇਸ ਯੋਜਨਾ ਦਾ ਲਾਭ ਉਠਾਉਣ ਲਈ, ਔਰਤਾਂ ਨੂੰ ਆਪਣੀ ਉਮਰ ਅਤੇ ਪਛਾਣ ਸਾਬਤ ਕਰਨ ਲਈ ਆਪਣਾ ਆਧਾਰ ਕਾਰਡ ਜਾਂ ਵੋਟਰ ਆਈਡੀ ਕਾਰਡ ਪ੍ਰਦਾਨ ਕਰਨ ਦੀ ਲੋੜ ਹੋਵੇਗੀ। ਉੱਤਰ ਪ੍ਰਦੇਸ਼ ਸਰਕਾਰ ਦੇ ਮੁਤਾਬਕ, ਇਸ ਯੋਜਨਾ ਨਾਲ ਸੂਬੇ ਦੀਆਂ 1 ਕਰੋੜ ਤੋਂ ਵੱਧ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ।
ਸੂਬਾ ਸਰਕਾਰ ਦਾ ਕਹਿਣਾ ਹੈ ਕਿ ਲੋਕਮਾਤਾ ਅਹਿਲਿਆਬਾਈ ਮਾਤ੍ਰਸ਼ਕਤੀ ਯੋਜਨਾ ਰਾਹੀਂ, ਬਜ਼ੁਰਗ ਔਰਤਾਂ ਨੂੰ ਯਾਤਰਾ ਲਈ ਵਿੱਤੀ ਸਹਾਇਤਾ ਮਿਲੇਗੀ ਅਤੇ ਸੂਬੇ ਦੇ ਅੰਦਰ ਬਿਹਤਰ ਆਵਾਜਾਈ ਸਹੂਲਤਾਂ ਤੱਕ ਪਹੁੰਚ ਪ੍ਰਾਪਤ ਹੋਵੇਗੀ।