Wednesday, September 02, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਪੰਜਾਬ ਪੁਲਿਸ ਨੇ 18 ਮਹੀਨਿਆਂ 'ਚ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

September 01, 2026 09:33 PM

ਚੰਡੀਗੜ੍ਹ, 01 ਸਤੰਬਰ 2026: 'ਯੁੱਧ ਨਸ਼ਿਆਂ ਵਿਰੁੱਧ' ਦੇ 18 ਮਹੀਨੇ ਪੂਰੇ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 58, 924 ਐਫ.ਆਈ.ਆਰ. ਦਰਜ ਕਰਕੇ 3776 ਕਿਲੋ ਹੈਰੋਇਨ ਸਮੇਤ 76, 751 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 3776 ਕਿੱਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 944 ਕਿੱਲੋ ਅਫ਼ੀਮ, 448 ਕੁਇੰਟਲ ਭੁੱਕੀ, 129 ਕਿੱਲੋ ਚਰਸ, 1298 ਕਿੱਲੋ ਗਾਂਜਾ, 70 ਕਿੱਲੋ ਆਈਸੀਈ, 62.33 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.99 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ 224ਵੇਂ ਦਿਨ ਵੀ ਜਾਰੀ ਰੱਖਦਿਆਂ 598 ਛਾਪੇਮਾਰੀਆਂ ਤੋਂ ਬਾਅਦ ਚਾਰ ਹਥਿਆਰਾਂ ਸਮੇਤ 370 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ 164 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਅਤੇ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ। ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਸਾਂਝੇ ਕਰ ਸਕਦੇ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ 'ਚ 5 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ

ਕਰਮਚਾਰੀਆਂ ਦੇ ਡੀਏ ਤੇ ਡੀਆਰ ਮਾਮਲੇ 'ਚ ਸੁਪਰੀਮ ਕੋਰਟ ਪੁੱਜੀ ਪੰਜਾਬ ਸਰਕਾਰ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਨਹੀਂ ਹੋਣਗੇ ਬਰਖਾਸਤ

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਾਜਾ ਵੜਿੰਗ ਨੂੰ 5 ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼

ਪੰਜਾਬ 'ਚ ਵਧ ਰਹੀ ਗਰਮੀ ਵਿਚਾਲੇ ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ

ਕਿਸਾਨ-ਮਜ਼ਦੂਰ ਮੋਰਚਾ ਅੱਜ ਪੰਜਾਬ ਦੇ 22 ਜ਼ਿਲ੍ਹਿਆਂ 'ਚ ਡੀਸੀ ਦਫ਼ਤਰਾਂ ਦਾ ਕਰੇਗਾ ਘਿਰਾਓ

ਨੇਪਾਲ ਹੜ੍ਹਾਂ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ 3 ਨੌਜਵਾਨ ਲਾਪਤਾ

ਪੰਜਾਬ 'ਚ 4 ਸਤੰਬਰ ਨੂੰ ਜਨਤਕ ਛੁੱਟੀ, ਸਰਕਾਰੀ ਅਦਾਰੇ ਤੇ ਸਕੂਲ ਰਹਿਣਗੇ ਬੰਦ

ਅੰਮ੍ਰਿਤਸਰ 'ਚ ਪੰਜਾਬ ਕਾਂਗਰਸ ਰੈਲੀ ‘ਚ ਅੰਦਰੂਨੀ ਧੜੇਬੰਦੀ ਨੇ ਫਿਰ ਛੇੜੀ ਸਿਆਸੀ ਚਰਚਾ

ਪੰਜਾਬ ਸਰਕਾਰ ਨੇ ਔਰਤਾਂ ਦੇ ਖਾਤਿਆਂ 'ਚ 181.50 ਕਰੋੜ ਰੁਪਏ ਕੀਤੇ ਟ੍ਰਾਂਸਫਰ

 
 
 
 
Subscribe