Saturday, October 17, 2026
BREAKING NEWS
• ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਆਈ.ਸੀ.ਯੂ. ਵਿੱਚ ਦਾਖਲ; ਹਸਪਤਾਲ ਪ੍ਰਸ਼ਾਸਨ ਵੱਲੋਂ ਹੈਲਥ ਅਪਡੇਟ ਜਾਰੀ • ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸੀ ਵਫ਼ਦ ਵੱਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ, ਪਰਗਟ ਸਿੰਘ ਨੇ ਕਤਲ ਨੂੰ ਦੱਸਿਆ 'ਸਰਕਾਰੀ ਸ਼ਹਿ ਪ੍ਰਾਪਤ' • ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ- ਐਡਵੋਕੇਟ ਧਾਮੀ • ਅਮਿਤ ਸ਼ਾਹ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ: ਨਸ਼ੇ ਅਤੇ ਗੈਂਗਸਟਰਵਾਦ ਨੂੰ ਲੈ ਕੇ ਚੁੱਕੇ ਸਵਾਲ • Breaking : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪ ਵਿਧਾਇਕ ਗਿਆਸਪੁਰਾ ਤਨਖ਼ਾਹੀਆ ਕਰਾਰ, ਜੀਵਨ ਸਿੰਘ ਬਗੀਚੀਵਾਲੇ 'ਤੇ ਰੋਕ • ਸੁਡਾਨ ਵਿੱਚ ਸੋਨੇ ਦੀ ਖ਼ਾਨ 'ਤੇ ਭਿਆਨਕ ਮਿਜ਼ਾਈਲ ਹਮਲਾ: 72 ਲੋਕਾਂ ਦੀ ਮੌਤ, ਸੁਡਾਨ ਨੇ ਮਿਸਰ ਦੀ ਹਵਾਈ ਸੈਨਾ ਨੂੰ ਠਹਿਰਾਇਆ ਜ਼ਿੰਮੇਵਾਰ • ਸਾਊਦੀ ਅਰਬ: ਰਿਆਧ ਦੇ ਕਿੰਗ ਖਾਲਿਦ ਹਵਾਈ ਅੱਡੇ 'ਤੇ ਹੂਤੀ ਬਾਗੀਆਂ ਦਾ ਭਿਆਨਕ ਮਿਜ਼ਾਈਲ ਹਮਲਾ; ਹੈਦਰਾਬਾਦ ਦੇ ਨਾਗਰਿਕ ਸਮੇਤ 13 ਦੀ ਮੌਤ, ਭਗਦੜ ਮਚੀ • ਦਿੱਲੀ-ਚੇਨਈ ਇੰਡੀਗੋ ਫਲਾਈਟ ਵਿੱਚ ਪਾਵਰ ਬੈਂਕ ਨੂੰ ਲੱਗੀ ਅੱਗ: ਜਹਾਜ਼ ਨੂੰ ਹੈਦਰਾਬਾਦ ਵੱਲ ਮੋੜਿਆ ਗਿਆ, ਸਾਰੇ ਯਾਤਰੀ ਸੁਰੱਖਿਅਤ • Punjab Weather : 48 ਘੰਟਿਆਂ ਵਿਚ ਦੁਬਾਰਾ ਪੈ ਸਕਦੈ ਮੀਂਹ • ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ / ਮੋਹਾਲੀ

20 ਘੰਟੇ ਬਿਜਲੀ ਸਪਲਾਈ ਦਾ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਖੋਲ੍ਹਿਆਂ

September 01, 2026 09:41 PM

ਚੰਡੀਗੜ੍ਹ, 01 ਸਤੰਬਰ 2026: ਖੇਤੀ ਮੋਟਰਾਂ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਡੇਰਾਬਸੀ ਵਲੋਂ ਮੰਗਲਵਾਰ ਨੂੰ ਪਾਵਰਕੌਮ ਦੇ ਐਕਸੀਅਨ ਦਫ਼ਤਰ ਲਾਲੜੂ ਅੱਗੇ ਧਰਨਾ ਦਿੱਤਾ। ਧਰਨੇ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਨੇ ਕੀਤੀ।

ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਖੇਤੀ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕੀਤੀ। ਕਿਸਾਨ ਆਗੂਆਂ ਮੁਤਾਬਕ ਐਕਸੀਅਨ ਵਲੋਂ ਤਸੱਲੀਬਖ਼ਸ਼ ਜਵਾਬ ਨਾ ਮਿਲਣ ’ਤੇ ਰੋਹ ਵਿਚ ਆਏ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਜਾਮ ਕਰ ਦਿੱਤਾ। ਇਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਕਰੀਬ ਇਕ ਘੰਟੇ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਪਾਵਰਕੌਮ ਅਧਿਕਾਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਹੋਈ।

ਮੀਟਿੰਗ ਦੌਰਾਨ ਪਾਵਰਕੌਮ ਵਲੋਂ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਗਿਆ ਕਿ ਅੱਗੇ ਤੋਂ ਖੇਤੀ ਮੋਟਰਾਂ ਲਈ 20 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਤੋਂ ਜਾਮ ਹਟਾ ਕੇ ਧਰਨਾ ਸਮਾਪਤ ਕਰ ਦਿੱਤਾ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਡਾ. ਕੁਲਵਿੰਦਰ ਸਿੰਘ ਵੱਲੋਂ ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ ਅਤੇ ਹੁਸ਼ਿਆਰਪੁਰ ਦੇ ਰੀਜਨਲ ਸੈਂਟਰਾਂ ਦੇ ਯੋਗ ਅਧਿਆਪਕਾਂ ਨੂੰ ਤੁਰੰਤ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ

ਪੀਯੂ ਵਿਦਿਆਰਥੀ ਕੌਂਸਲ ਚੋਣ ਵਿਵਾਦ ਹਾਈ ਕੋਰਟ ਪਹੁੰਚਿਆ, ਅੰਕਿਤ ਬਿਧਾਨ ਦੀ ਯੋਗਤਾ 'ਤੇ ਉੱਠੇ ਸਵਾਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

ਚੰਡੀਗੜ੍ਹ 'ਚ 13 ਪੁਲਿਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵਾਰਡ ਰਿਜ਼ਰਵੇਸ਼ਨ ਨੂੰ ਲੈ ਕੇ ਵੱਡੀ ਖ਼ਬਰ

ABVP ਨੇ ਲਗਾਤਾਰ ਦੂਜੀ ਵਾਰ ਜਿੱਤੀ ਪੀਯੂ ਵਿਦਿਆਰਥੀ ਯੂਨੀਅਨ ਚੋਣਾਂ, ਅੰਕਿਤ ਬਿਧਾਨ ਬਣੇ ਪ੍ਰਧਾਨ

ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਸੜਕ ਦਾ ਮੁੱਦਾ ਹਾਈ ਕੋਰਟ ਪਹੁੰਚਿਆ

ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਹਾਊਸ ਨੂੰ ਤੁਰੰਤ ਭੰਗ ਕਰਨ ਦੀ ਕੀਤੀ ਮੰਗ

ABVP ਨੇ 'ਆਪ' 'ਤੇ PU ਵਿਦਿਆਰਥੀ ਯੂਨੀਅਨ ਚੋਣਾਂ 'ਚ ਦਖਲ ਦੇਣ ਦਾ ਲਗਾਇਆ ਦੋਸ਼

13 ਸਾਲ ਪੁਰਾਣੇ ਮਾਮਲੇ 'ਚ ਲਾਰੈਂਸ ਬਿਸ਼ਨੋਈ ਦੀ ਸਾਬਰਮਤੀ ਜੇਲ੍ਹ ਤੋਂ ਚੰਡੀਗੜ੍ਹ ਅਦਾਲਤ 'ਚ ਪੇਸ਼ੀ

 
 
 
 
 
Subscribe