Wednesday, October 21, 2026
BREAKING NEWS
• ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ: ਮਾਨਸਾ ਵਿੱਚ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਗ੍ਰਹਿ ਮੰਤਰੀ • ਸੀਬੀਆਈ ਵੱਲੋਂ ਅੱਜ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਘੁੰਮਣ ਤੋਂ ਦੁਬਾਰਾ ਹੋਵੇਗੀ ਪੁੱਛਗਿੱਛ • ਅਮਿਤ ਸ਼ਾਹ ਕਰਨਗੇ ਪੰਜਾਬ ਦਾ ਦੌਰਾ: ਝੋਟਾ ਦੇ ਪਰਿਵਾਰ ਸਮੇਤ ਗੁਰਦਾਸਪੁਰ ਅਤੇ ਸੰਗਰੂਰ ਦੇ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ • ਮਾਨਸਾ ਝੋਟਾ ਕਤਲੇਆਮ: ਪੰਜਵੇਂ ਦਿਨ ਵੀ ਅੰਤਿਮ ਸੰਸਕਾਰ ਕਰਨੋਂ ਪਰਿਵਾਰ ਦਾ ਇਨਕਾਰ; ਕਿਸਾਨ ਮੋਰਚੇ ਵੱਲੋਂ ਵਿਧਾਇਕਾਂ ਦੇ ਘਰਾਂ ਬਾਹਰ ਧਰਨੇ ਦਾ ਐਲਾਨ • ਲੁਧਿਆਣਾ ਵਿੱਚ 'ਵਾਰਿਸ ਪੰਜਾਬ ਦੇ' ਦੇ ਸਮਰਥਕ ਵੱਲੋਂ ਮੁੱਖ ਮੰਤਰੀ ਦਾ ਪੋਸਟਰ ਪਾੜਨ ਦਾ ਮਾਮਲਾ ਦਰਜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੀ ਸਖ਼ਤ ਕਾਰਵਾਈ • ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਆਈ.ਸੀ.ਯੂ. ਵਿੱਚ ਦਾਖਲ; ਹਸਪਤਾਲ ਪ੍ਰਸ਼ਾਸਨ ਵੱਲੋਂ ਹੈਲਥ ਅਪਡੇਟ ਜਾਰੀ • ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸੀ ਵਫ਼ਦ ਵੱਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ, ਪਰਗਟ ਸਿੰਘ ਨੇ ਕਤਲ ਨੂੰ ਦੱਸਿਆ 'ਸਰਕਾਰੀ ਸ਼ਹਿ ਪ੍ਰਾਪਤ' • ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ- ਐਡਵੋਕੇਟ ਧਾਮੀ • ਅਮਿਤ ਸ਼ਾਹ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ: ਨਸ਼ੇ ਅਤੇ ਗੈਂਗਸਟਰਵਾਦ ਨੂੰ ਲੈ ਕੇ ਚੁੱਕੇ ਸਵਾਲ • Breaking : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪ ਵਿਧਾਇਕ ਗਿਆਸਪੁਰਾ ਤਨਖ਼ਾਹੀਆ ਕਰਾਰ, ਜੀਵਨ ਸਿੰਘ ਬਗੀਚੀਵਾਲੇ 'ਤੇ ਰੋਕ

ਹਰਿਆਣਾ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

September 02, 2026 10:23 AM

ਚੰਡੀਗੜ੍ਹ, 02 ਸਤੰਬਰ 2026: ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਸਦਨ ਵਿੱਚ ਧਿਆਨ ਦਵਾਓ ਮਤੇ 'ਤੇ ਚਰਚਾ ਦਾ ਜਵਾਬ ਦਿੰਦਿਆਂ ਰਾਜ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਯੂਨੀਵਰਸਿਟੀਆਂ ਦੇ ਮਹਿਮਾਨ ਅਧਿਆਪਕਾਂ (ਗੈਸਟ ਫੈਕਲਟੀ) ਦੇ ਹਿੱਤ ਵਿੱਚ ਇੱਕ ਮਹੱਤਵਪੂਰਨ ਘੋਸ਼ਣਾ ਕੀਤੀ। ਸਿੱਖਿਆ ਮੰਤਰੀ ਨੇ ਸਦਨ ਨੂੰ ਜਾਣੂ ਕਰਵਾਇਆ ਕਿ ਸਰਕਾਰ ਹੁਣ ਕਾਲਜਾਂ ਦੀ ਤਰਜ਼ 'ਤੇ ਸੂਬੇ ਦੀਆਂ ਯੂਨੀਵਰਸਿਟੀਆਂ ਵਿੱਚ ਕੰਮ ਕਰ ਰਹੇ ਗੈਸਟ ਫੈਕਲਟੀ ਨੂੰ ਵੀ ਸੇਵਾ ਸੁਰੱਖਿਆ ਪ੍ਰਦਾਨ ਕਰਨ ਲਈ 'ਨਵਾਂ ਸੇਵਾ ਸੁਰੱਖਿਆ ਐਕਟ 2026' ਲਾਉਣ ਜਾ ਰਹੀ ਹੈ।

ਹਰਿਆਣਾ ਯੂਨੀਵਰਸਿਟੀ ਕੰਟਰੈਕਚੁਅਲ ਟੀਚਰ ਐਸੋਸੀਏਸ਼ਨ ਅਤੇ ਹਰਿਆਣਾ ਯੂਨੀਵਰਸਿਟੀ ਪਾਰਟ ਟਾਈਮ ਟੀਚਰ ਐਸੋਸੀਏਸ਼ਨ ਵੱਲੋਂ ਚੁੱਕੇ ਗਏ ਮੁੱਦਿਆਂ 'ਤੇ ਰਾਜ ਸਰਕਾਰ ਦੀ ਪ੍ਰਵਾਨਗੀ ਨਾਲ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ (MDU), ਰੋਹਤਕ ਦੇ ਵਾਈਸ ਚਾਂਸਲਰ ਦੀ ਪ੍ਰਧਾਨਗੀ ਹੇਠ ਬਣੀ ਇਸ ਕਮੇਟੀ ਨੇ ਡੂੰਘੀ ਵਿਚਾਰ-ਚਰਚਾ ਤੋਂ ਬਾਅਦ ਗੈਸਟ ਫੈਕਲਟੀ ਨੂੰ ਸੇਵਾ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਹੈ।

ਸਿੱਖਿਆ ਮੰਤਰੀ ਨੇ ਸਦਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਦੇ ਕਾਲਜਾਂ ਵਿੱਚ 'ਸੇਵਾ ਸੁਰੱਖਿਆ ਐਕਟ 2024' ਪਹਿਲਾਂ ਹੀ ਸਫਲਤਾਪੂਰਵਕ ਲਾਗੂ ਕੀਤਾ ਜਾ ਚੁੱਕਾ ਹੈ, ਜਿਸ ਤਹਿਤ 2, 095 ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਦਾ ਲਾਭ ਮਿਲ ਚੁੱਕਾ ਹੈ। ਹੁਣ ਇਸੇ ਤਰਜ਼ 'ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ 2026 ਦਾ ਨਵਾਂ ਐਕਟ ਲਿਆਂਦਾ ਜਾ ਰਿਹਾ ਹੈ।

MDU ਦੇ ਵਾਈਸ ਚਾਂਸਲਰ ਦੀ ਪ੍ਰਧਾਨਗੀ ਵਾਲੀ ਕਮੇਟੀ ਨੇ ਸੇਵਾ ਸੁਰੱਖਿਆ ਪ੍ਰਦਾਨ ਕਰਨ ਲਈ ਹੇਠ ਲਿਖੇ 6 ਪ੍ਰਮੁੱਖ ਮਾਪਦੰਡ ਤੈਅ ਕੀਤੇ ਹਨ। ਅਧਿਆਪਕ ਨੇ 30 ਜੂਨ 2023 ਤੱਕ ਸਹਾਇਕ ਪ੍ਰੋਫੈਸਰ (Assistant Professor) ਦੇ ਅਹੁਦੇ ਲਈ ਨਿਰਧਾਰਤ ਸਾਰੀਆਂ ਲੋੜੀਂਦੀਆਂ ਯੋਗਤਾ ਸ਼ਰਤਾਂ ਪੂਰੀਆਂ ਕਰ ਲਈਆਂ ਹੋਣ।

ਸੇਵਾ ਦੀ ਮਿਆਦ: ਅਧਿਆਪਕ ਨੇ 15 ਅਗਸਤ 2024 ਤੱਕ ਘੱਟੋ-ਘੱਟ 5 ਸਾਲ ਦੀ ਨਿਰੰਤਰ ਸੇਵਾ ਪੂਰੀ ਕਰ ਲਈ ਹੋਵੇ ਅਤੇ ਉਹ ਮੌਜੂਦਾ ਸਮੇਂ ਵਿੱਚ ਵੀ ਕੰਮ ਕਰ ਰਿਹਾ ਹੋਵੇ।

ਉਮਰ ਸੀਮਾ: ਅਧਿਆਪਕ ਦੀ ਉਮਰ 15 ਅਗਸਤ 2024 ਤੱਕ 60 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।

ਪਿਛਲਾ ਅਧਿਆਪਨ ਕਾਰਜ: ਅਧਿਆਪਕ ਨੇ ਸਾਲ 2019-20 ਤੋਂ 2023-24 ਦੀ ਮਿਆਦ ਦੌਰਾਨ ਪ੍ਰਤੀ ਮਹੀਨਾ ਘੱਟੋ-ਘੱਟ 16 ਘੰਟੇ ਜਾਂ ਇਸ ਤੋਂ ਵੱਧ ਅਧਿਆਪਨ ਕਾਰਜ ਕੀਤਾ ਹੋਵੇ।

ਮੌਜੂਦਾ ਅਧਿਆਪਨ ਕਾਰਜ: ਮੌਜੂਦਾ ਸਮੇਂ ਵਿੱਚ ਵੀ ਅਧਿਆਪਕ ਪ੍ਰਤੀ ਹਫ਼ਤੇ ਘੱਟੋ-ਘੱਟ 16 ਘੰਟੇ ਦਾ ਅਧਿਆਪਨ ਕਾਰਜ ਕਰ ਰਿਹਾ ਹੋਵੇ।

ਪਾਰਦਰਸ਼ੀ ਨਿਯੁਕਤੀ ਪ੍ਰਕਿਰਿਆ: ਅਧਿਆਪਕ ਦੀ ਨਿਯੁਕਤੀ ਉਚਿਤ ਅਖ਼ਬਾਰੀ ਇਸ਼ਤਿਹਾਰ ਰਾਹੀਂ ਅਤੇ ਸਹੀ ਢੰਗ ਨਾਲ ਗਠਿਤ ਚੋਣ ਕਮੇਟੀ (Selection Committee) ਦੁਆਰਾ ਕੀਤੀ ਗਈ ਹੋਵੇ।

 

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

ਹਰਿਆਣਾ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਵਿਧਾਨ ਸਭਾ ਨੇ ਸਦਨ ‘ਚ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਕੀਤੀ ਭੇਟ

 
 
 
 
 
Subscribe