Friday, September 04, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

September 03, 2026 09:34 PM

ਹਰਿਆਣਾ, 03 ਸਤੰਬਰ 2026: ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ ‘ਤੇ ‘ਰਾਜ ਅਧਿਆਪਕ ਪੁਰਸਕਾਰ ਵੰਡ ਸਮਾਗਮ’ ਕਰਵਾਇਆ ਜਾਵੇਗਾ। ਇਹ ਸਮਾਗਮ ਪੰਚਕੂਲਾ ਸਥਿਤ ਲੋਕ ਨਿਰਮਾਣ ਵਿਭਾਗ (PWD) ਦੇ ਆਡੀਟੋਰੀਅਮ ‘ਚ ਹੋਵੇਗਾ।

ਸਮਾਗਮ ‘ਚ ਸੂਬੇ ਦੇ ਮਹਾਮਹਿਮ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ, ਜਦੋਂ ਕਿ ਪ੍ਰੋਗਰਾਮ ਦੀ ਪ੍ਰਧਾਨਗੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ। ਇਸ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਸਿੱਖਿਆ ਦੇ ਖੇਤਰ ‘ਚ ਵਧੀਆ ਕੰਮ ਕਰਨ ਵਾਲੇ ਪ੍ਰਦੇਸ਼ ਦੇ 79 ਚੁਣੇ ਹੋਏ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸ਼ਲਾਘਾਯੋਗ ਸੇਵਾਵਾਂ ਅਤੇ ਅਤੁੱਲ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਸਿਲਪਕਾਰ ਹੁੰਦੇ ਹਨ, ਜੋ ਨਾ ਸਿਰਫ਼ ਵਿਦਿਆਰਥੀਆਂ ਦਾ ਭਵਿੱਖ ਸੰਵਾਰਦੇ ਹਨ ਸਗੋਂ ਇੱਕ ਮਜ਼ਬੂਤ ਰਾਸ਼ਟਰ ਦੇ ਨਿਰਮਾਣ ‘ਚ ਵੀ ਮੁੱਖ ਭੂਮਿਕਾ ਨਿਭਾਉਂਦੇ ਹਨ। ਇਹ ਪੁਰਸਕਾਰ ਉਨ੍ਹਾਂ ਅਧਿਆਪਕਾਂ ਦੇ ਸਮਰਪਣ, ਸਖ਼ਤ ਮਿਹਨਤ ਅਤੇ ਨਵਾਚਾਰਾਂ ਦਾ ਸਨਮਾਨ ਹੈ, ਜਿਨ੍ਹਾਂ ਨੇ ਮੁਸ਼ਕਿਲ ਹਾਲਤਾਂ ‘ਚ ਵੀ ਸਿੱਖਿਆ ਦੀ ਗੁਣਵੱਤਾ ਨੂੰ ਬਣਾਏ ਰੱਖਿਆ। ਸੂਬਾ ਸਰਕਾਰ ਅਧਿਆਪਕਾਂ ਦੀ ਭਲਾਈ ਅਤੇ ਸਿੱਖਿਆ ਪ੍ਰਣਾਲੀ ਦੇ ਨਿਰੰਤਰ ਸੁਧਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ ਇਸ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸਮਾਗਮ ‘ਚ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮਾਪਤ ਕਈ ਪਤਵੰਤੇ ਵਿਅਕਤੀ ਮੌਜੂਦ ਰਹਿਣਗੇ। ਸਿੱਖਿਆ ਮੰਤਰੀ ਨੇ ਸਾਰੇ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਨੂੰ ਪਹਿਲਾਂ ਹੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਨਮਾਨ ਪ੍ਰਦੇਸ਼ ਦੇ ਹੋਰ ਸਾਰੇ ਅਧਿਆਪਕਾਂ ਨੂੰ ਵੀ ਆਪਣੇ-ਆਪਣੇ ਸਕੂਲਾਂ ‘ਚ ਗੁਣਵੱਤਾ ਭਰਪੂਰ ਸਿੱਖਿਆ ਅਤੇ ਉੱਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

ਹਰਿਆਣਾ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਵਿਧਾਨ ਸਭਾ ਨੇ ਸਦਨ ‘ਚ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਕੀਤੀ ਭੇਟ

ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਵਫ਼ਦ ਹਰਿਆਣਾ ਰਾਜਪਾਲ ਨਾਲ ਕਰੇਗਾ ਮੁਲਾਕਾਤ, ਕਥਿਤ ਦੁਰਵਿਵਹਾਰ ਦਾ ਦੋਸ਼

ਅੰਬਾਲਾ 'ਚ ਸਬ-ਇੰਸਪੈਕਟਰ ਦੀ ਪੁਲਿਸ ਸਟੇਸ਼ਨ 'ਚ ਗੋਲੀ ਲੱਗਣ ਨਾਲ ਮੌਤ

ਹਰਿਆਣਾ 'ਚ ਗੈਸਟ ਟੀਚਰਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਤੇਜ਼

ਹਰਿਆਣਾ ਸਰਕਾਰ ਵੱਲੋਂ 4 HCS ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ 'ਚ ਚਾਰ ਅਹਿਮ ਬਿੱਲ ਪੇਸ਼

 
 
 
 
Subscribe