ਗੁਰੂਗ੍ਰਾਮ, 07 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂਗ੍ਰਾਮ ਜੇਲ੍ਹ 'ਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਦਿੱਲੀ ਪਹੁੰਚੇ ਹਨ। ਰਾਜਨੀਤਿਕ ਅਤੇ ਕਾਨੂੰਨੀ ਸਥਿਤੀ ਨੂੰ ਦੇਖਦੇ ਹੋਏ ਇਹ ਮੁਲਾਕਾਤ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਸੰਜੀਵ ਅਰੋੜਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ 'ਚ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ 'ਚ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਚੰਡੀਗੜ੍ਹ 'ਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਛਾਪਾ ਮਾਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਅਦਾਲਤ ਨੇ ਬਾਅਦ 'ਚ ਉਨ੍ਹਾਂ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੀ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਮੁਲਾਕਾਤ ਕਰ ਚੁੱਕੇ ਹਨ। ਸੰਜੀਵ ਅਰੋੜਾ ਦੀ ਕਾਨੂੰਨੀ ਟੀਮ ਉਨ੍ਹਾਂ ਲਈ ਜ਼ਮਾਨਤ ਦੀ ਮੰਗ ਕਰ ਰਹੀ ਹੈ।