Sunday, September 13, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

September 12, 2026 05:52 PM
Government has destroyed the power sector: Sunil Jakhar

ਚੰਡੀਗੜ੍ਹ, 12 ਸਤੰਬਰ 2026

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਰਾਜ ਦੇ ਬਿਜਲੀ ਸੈਕਟਰ ਦੀ ਤਬਾਹੀ ਦਾ ਜਿੰਮੇਵਾਰ ਦੱਸਦਿਆਂ ਕਿਹਾ ਹੈ ਕਿ ਇਸ ਸਰਕਾਰ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਬਿਜਲੀ ਨਿਗਮ ਦੇ ਕੀਤੇ ਵਿੱਤੀ ਘਾਣ ਅਤੇ ਮਾੜੇ ਪ੍ਰਬੰਧਨ ਕਾਰਨ ਪੰਜਾਬ ਨੂੰ ਬਲੈਕ ਆਉਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਸ਼ਲ ਮੀਡੀਆ ਸੁਨੇਹੇ ਵਿਚ ਸੁਨੀਲ ਜਾਖੜ ਨੇ ਲਿਖਿਆ ਹੈ, ਅਖੌਤੀ "ਇਸ਼ਤਿਹਾਰੀ" ਸਿੱਖਿਆ ਅਤੇ ਸਿਹਤ ਕ੍ਰਾਂਤੀ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਝੂਠੀ ਬਿਜਲੀ ਕ੍ਰਾਂਤੀ ਦਾ ਸੱਚ ਵੀ ਉਜਾਗਰ ਹੋ ਗਿਆ ਹੈ। ਨਾ ਕੇਵਲ ਉਦਯੋਗਾਂ ਨੂੰ ਸਗੋਂ ਘਰੇਲੂ ਸਪਲਾਈ ਵਿੱਚ ਵੀ ਲੰਬੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ ਜੋ ਇਸ ਸਰਕਾਰ ਦੇ ਮਾੜੇ ਪ੍ਰਬੰਧਨ ਅਤੇ ਇਸ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਬਿਜਲੀ ਨਿਗਮ ਦੇ ਕੀਤੇ ਵਿੱਤੀ ਘਾਣ ਦਾ ਪ੍ਰਮਾਣ ਹਬਿਜਲੀ ਦੀ ਕਮੀ ਦਾ ਪ੍ਰਭਾਵ ਸੂਬੇ ਦੀ ਪੂਰੀ ਅਰਥ ਵਿਵਸਥਾ ਤੇ ਪੈ ਰਿਹਾ ਹੈ ਤੇ ਕਿਸਾਨਾਂ ਨੂੰ ਦਿਨ ਨੂੰ ਤਾਂ ਕੀ ਰਾਤ ਨੂੰ ਵੀ ਬਿਜਲੀ ਨਹੀਂ ਮਿਲ ਰਹੀ ਜਦ ਕਿ ਕਮਜੋਰ ਮਾਨਸੂਨ ਕਾਰਨ ਸਿੰਚਾਈ ਲਈ ਬਿਜਲੀ ਦੀ ਜਰੂਰਤ ਵਧੇਰੇ ਹੈ। ਜਦਕਿ ਆਉਣ ਵਾਲਾ ਸਮਾਂ ਪੰਜਾਬ ਦੇ ਬਿਜਲੀ ਖੇਤਰ ਲਈ ਹੋਰ ਵੀ ਮੁਸ਼ਕਿਲਾਂ ਭਰਿਆ ਹੋ ਸਕਦਾ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਤੇ ਧਿਆਨ ਦੇਣ ਦੀ ਬਜਾਏ ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਹੋਏ ਹਨ।ਨ।

ਸੁਨੀਲ ਜਾਖੜ ਨੇ ਕਿਹਾ ਕਿ ਸਰਕਾਰ ਚੁਟਕਲਿਆਂ ਨਾਲ ਨਹੀਂ ਚੱਲਿਆ ਕਰਦੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਅਸਲ ਸਰਕਾਰੀ ਕੰਮਾਂ ਵੱਲ ਧਿਆਨ ਨਾ ਦੇਣ ਕਾਰਨ ਅਤੇ ਬਿਜਲੀ ਨਿਗਮ ਦੇ ਵਿੱਤੀ ਢਾਂਚੇ ਨੂੰ ਆਪਣੀ ਸਰਕਾਰ ਦੀਆਂ ਸਿਆਸੀ ਜਰੂਰਤਾਂ ਅਨੁਸਾਰ ਢਾਲਣ ਦੀ ਕੋਸ਼ਿਸ ਕਾਰਨ ਹੀ ਇਹ ਸਥਿਤੀ ਉਪਜੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦ ਪੰਜਾਬ ਦੇ ਲੋਕਾਂ ਨੇ ਇਸ ਸਰਕਾਰ ਤੋਂ ਹਿਸਾਬ ਲੈਣਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

ਚੰਡੀਗੜ੍ਹ 'ਚ ਕਾਂਗਰਸੀ ਆਗੂਆਂ ਦਾ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ, ਆਗੂਆਂ 'ਤੇ ਵਾਟਰ ਕੈਨਨ ਦੀ ਵਰਤੋਂ

 
 
 
 
Subscribe