Thursday, October 08, 2026
BREAKING NEWS
• ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ • ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ • 40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ • ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ

ਪੰਜਾਬ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

October 08, 2026 07:41 PM

40, 000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 8 ਅਕਤੂਬਰ :


ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਨਿੱਜੀ ਲੋੜ ਲਈ ਅਮਿਤ ਕੁਮਾਰ ਨਾਮਕ ਆਪਣੇ ਜਾਣ-ਪਛਾਣ ਵਾਲੇ ਵਿਅਕਤੀ, ਜੋ ਕਿ ਰੇਲਵੇ ਕਰਮਚਾਰੀ ਹੈ, ਨੂੰ ਕੁਝ ਪੈਸੇ ਦਿੱਤੇ ਸਨ। ਜਦੋਂ ਸ਼ਿਕਾਇਤਕਰਤਾ ਨੂੰ ਉਸਦੇ ਪੈਸੇ ਵਾਪਸ ਨਾ ਮਿਲੇ ਤਾਂ ਉਸਨੇ ਅਮਿਤ ਕੁਮਾਰ ਤੋਂ ਪੈਸੇ ਵਸੂਲਣ ਲਈ ਅਦਾਲਤ ਵਿੱਚ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ। ਜਿਸ ਸਬੰਧੀ ਫਿਰੋਜ਼ਪੁਰ ਅਦਾਲਤ ਨੇ ਰੇਲਵੇ ਵਿਭਾਗ ਨੂੰ ਹੁਕਮ ਜਾਰੀ ਕਰਕੇ ਕਿਹਾ ਸੀ ਕਿ ਅਮਿਤ ਕੁਮਾਰ ਦੀ ਤਨਖਾਹ ਦਾ ਇੱਕ-ਤਿਹਾਈ (1/3) ਹਿੱਸਾ ਕੱਟ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਨੂੰ ਅਦਾ ਕੀਤਾ ਜਾਵੇ। ਉਕਤ ਕਟੌਤੀ ਕਰਨ ਅਤੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਬਦਲੇ, ਮੁਲਜ਼ਮ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੇ ਸ਼ਿਕਾਇਤ ਕਰਤਾ 40, 000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ।

ਰਿਸ਼ਵਤ ਦੇਣ ਤੋਂ ਅਸਹਿਮਤ , ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਅਧਿਕਾਰੀ ਪੰਕਜ ਭਾਰਦਵਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ  ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ

ਐਸਏਐਸ ਨਗਰ ਫੇਜ਼-3ਬੀ1 ਵਾਸੀਆਂ ਨੂੰ ਵੱਡੀ ਰਾਹਤ, ₹34.98 ਲੱਖ ਨਾਲ ਬਦਲੀ ਜਾਵੇਗੀ ਸੀਵਰੇਜ ਲਾਈਨ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

 
 
 
 
Subscribe