Thursday, October 08, 2026
BREAKING NEWS
• ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ • ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ • 40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ • ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ

ਪੰਜਾਬ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

October 08, 2026 07:43 PM

*ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਚੰਡੀਗੜ੍ਹ, 8 ਅਕਤੂਬਰ 2026:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਜਨ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਸਨੇ 4 ਮਰਲੇ ਦਾ ਇੱਕ ਪਲਾਟ ਖਰੀਦਿਆ ਸੀ ਅਤੇ ਇਸਦੀ ਸੇਲ ਡੀਡ 23.12.2024 ਨੂੰ ਆਪਣੇ ਛੋਟੇ ਭਰਾ ਉਮੇਸ਼ ਕੁਮਾਰ ਦੇ ਨਾਮ 'ਤੇ ਰਜਿਸਟਰਡ ਕਰਵਾਈ ਸੀ। ਉਸਨੇ ਪਲਾਟ ਦੇ ਇੰਤਕਾਲ  ਲਈ ਸਬੰਧਤ ਪਟਵਾਰੀ ਨਾਲ ਸੰਪਰਕ ਕੀਤਾ, ਪਰ ਮਾਮਲੇ ਵਿੱਚ ਵਾਰ-ਵਾਰ ਦੇਰੀ ਕੀਤੀ ਗਈ।

ਮਿਤੀ 07.10.2026 ਨੂੰ, ਉਹ ਪਲਾਟ ਦੇ ਇੰਤਕਾਲ ਲਈ ਦੁਬਾਰਾ ਮੁਲਜ਼ਮ ਪਟਵਾਰੀ ਵਿਸ਼ਵਦੀਪ ਸਿੰਘ ਕੋਲ ਗਿਆ। ਮੁਲਜ਼ਮ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ ਮਿਲਣ ਲਈ ਕਿਹਾ, ਜਿਸਨੇ ਮਾਲ ਰਿਕਾਰਡ ਵਿੱਚ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ 5, 000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਮਜ਼ਬੂਰਨ, ਸ਼ਿਕਾਇਤਕਰਤਾ ਨੇ ਸ਼ੁਰੂ ਵਿੱਚ 1, 500 ਰੁਪਏ ਦਿੱਤੇ, ਪਰ ਮੁਲਜ਼ਮ ਰਾਕੇਸ਼ ਕੁਮਾਰ ਨੇ ਉਹ ਰਕਮ ਵਾਪਸ ਕਰ ਦਿੱਤੀ ਅਤੇ ਉਸਨੂੰ ਅਗਲੇ ਦਿਨ ਪੂਰੇ 5, 000 ਰੁਪਏ ਲਿਆਉਣ ਲਈ ਕਿਹਾ। ਬੁਲਾਰੇ ਨੇ ਅੱਗੇ ਦੱਸਿਆ ਕਿ ਰਿਸ਼ਵਤ ਦੀ ਮੰਗ ਬਾਰੇ ਹੋਈ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕਰ ਲਈ ਗਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਵਾਂ ਮੁਲਜ਼ਮਾਂ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ, ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ

ਐਸਏਐਸ ਨਗਰ ਫੇਜ਼-3ਬੀ1 ਵਾਸੀਆਂ ਨੂੰ ਵੱਡੀ ਰਾਹਤ, ₹34.98 ਲੱਖ ਨਾਲ ਬਦਲੀ ਜਾਵੇਗੀ ਸੀਵਰੇਜ ਲਾਈਨ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

 
 
 
 
Subscribe