Sunday, October 11, 2026
BREAKING NEWS
• ਦਿੱਲੀ 'ਚ ਸੀਜੇਪੀ ਦੇ ਪ੍ਰਦਰਸ਼ਨ ਨੂੰ ਲੈ ਕੇ ਸਖ਼ਤੀ ਸਿਖ਼ਰ 'ਤੇ: 43 ਹਜ਼ਾਰ ਸੁਰੱਖਿਆ ਕਰਮੀ ਤਾਇਨਾਤ, ਡਰੋਨਾਂ ਨਾਲ ਨਿਗਰਾਨੀ ਅਤੇ 250 ਤੋਂ ਵੱਧ ਟਰੇਨਾਂ ਰੱਦ • ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ: ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ, ਚੰਡੀਗੜ੍ਹ ਵਿੱਚ ਵੀ ਬੱਦਲਵਾਈ • ਚੋਣ ਕਮਿਸ਼ਨ ਦਾ ਵੱਡਾ ਕਦਮ: ਵੋਟਰ ਸੂਚੀ ਵਿੱਚੋਂ ਨਾਮ ਹਟਾਉਣ ਲਈ ਫਾਰਮ 7 ਦੀ ਗਿਣਤੀ ਤੈਅ, ਹੁਣ ਮਰਜ਼ੀ ਨਾਲ ਨਹੀਂ ਕੱਟੇ ਜਾ ਸਕਣਗੇ ਵੋਟ • ਤਰਨ ਤਾਰਨ 'ਚ ਸ਼ੋਅਰੂਮ ਮਾਲਕ 'ਤੇ ਫਾਇਰਿੰਗ ਕਰਨ ਆਏ ਹਮਲਾਵਰ ਨੂੰ ਦੁਕਾਨਦਾਰ ਨੇ ਮੌਕੇ 'ਤੇ ਹੀ ਦਬੋਚਿਆ • ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਪਹੁੰਚੇ ਡੇਰਾਂ ਬਲਾਂ • 2027 ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ Gen-Z ਵਿਚ ਪਹੁੰਚੇ • ਡੋਨਾਲਡ ਟਰੰਪ ਨੇ ਐਲੋਨ ਮਸਕ ਨੂੰ ਅਮਰੀਕਾ ਦੇ ਸਰਵਉੱਚ ਵਿਗਿਆਨਕ ਸਨਮਾਨ 'ਨੈਸ਼ਨਲ ਮੈਡਲ ਆਫ਼ ਸਾਇੰਸ' ਨਾਲ ਕੀਤਾ ਸਨਮਾਨਿਤ; ਦੱਸਿਆ "ਅੱਜ ਦੇ ਯੁੱਗ ਦਾ ਥਾਮਸ ਐਡੀਸਨ" • ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ • ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ • 40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਪੰਜਾਬ

ਤਰਨ ਤਾਰਨ 'ਚ ਸ਼ੋਅਰੂਮ ਮਾਲਕ 'ਤੇ ਫਾਇਰਿੰਗ ਕਰਨ ਆਏ ਹਮਲਾਵਰ ਨੂੰ ਦੁਕਾਨਦਾਰ ਨੇ ਮੌਕੇ 'ਤੇ ਹੀ ਦਬੋਚਿਆ

October 10, 2026 09:50 AM

 ਪਿਸਤੌਲ ਬਰਾਮਦ, ਸਾਥੀ ਫ਼ਰਾਰ

ਤਰਨ ਤਾਰਨ/ਪੱਟੀ, 10 ਅਕਤੂਬਰ, 2026: ਤਰਨ ਤਾਰਨ ਦੇ ਅੱਡਾ ਬਾਜ਼ਾਰ ਸਥਿਤ ਕੁੰਦਨ ਸਿੰਘ ਮਾਰਕੀਟ ਵਿੱਚ ਅੱਜ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਸ਼ੋਅਰੂਮ ਮਾਲਕ 'ਤੇ ਜਾਨਲੇਵਾ ਹਮਲਾ ਕਰਨ ਆਏ ਦੋ ਅਪਰਾਧੀਆਂ ਵਿੱਚੋਂ ਇੱਕ ਨੂੰ ਦੁਕਾਨਦਾਰ ਨੇ ਬਹਾਦਰੀ ਦਿਖਾਉਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਲੋਕਾਂ ਦੀ ਕੁੱਟਮਾਰ ਦੌਰਾਨ ਜ਼ਖਮੀ ਹੋਏ ਦੋਸ਼ੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਦੇ ਕਬਜ਼ੇ 'ਚੋਂ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ, ਜਦਕਿ ਉਸ ਦਾ ਦੂਜਾ ਸਾਥੀ ਮੌਕੇ ਤੋਂ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੱਕਾ ਕੰਡਿਆਲਾ ਦਾ ਰਹਿਣ ਵਾਲਾ ਗੁਰਦੇਵ ਸਿੰਘ, ਜੋ ਫਿਲਹਾਲ ਤਰਨ ਤਾਰਨ ਦੇ ਗੁਰੂ ਤੇਗ ਬਹਾਦਰ ਨਗਰ ਵਿਖੇ ਰਹਿੰਦਾ ਹੈ, ਕੁੰਦਨ ਸਿੰਘ ਮਾਰਕੀਟ 'ਚ 'ਹੇਮਕੁੰਡ ਕਲੈਕਸ਼ਨ ਸੈਂਟਰ' ਨਾਮਕ ਸ਼ੋਅਰੂਮ ਚਲਾਉਂਦਾ ਹੈ। ਅੱਜ ਦੋ ਨੌਜਵਾਨ ਪੈਦਲ ਆਏ ਅਤੇ ਜੁੱਤੇ ਖਰੀਦਣ ਦੇ ਬਹਾਨੇ ਸ਼ੋਅਰੂਮ ਅੰਦਰ ਦਾਖਲ ਹੋਏ। ਇਸੇ ਦੌਰਾਨ ਉਨ੍ਹਾਂ ਵਿੱਚੋਂ ਇੱਕ ਨੇ ਪਿਸਤੌਲ ਕੱਢ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਪਰ ਦੁਕਾਨਦਾਰ ਗੁਰਦੇਵ ਸਿੰਘ ਨੇ ਬਿਨਾਂ ਡਰੇ ਤੁਰੰਤ ਹਮਲਾਵਰ ਨੂੰ ਜੱਫਾ ਪਾ ਲਿਆ।

ਦੁਕਾਨਦਾਰ ਦਾ ਰੌਲਾ ਸੁਣ ਕੇ ਆਸ-ਪਾਸ ਦੇ ਦੁਕਾਨਦਾਰ ਅਤੇ ਰਾਹਗੀਰ ਤੁਰੰਤ ਮੌਕੇ 'ਤੇ ਇਕੱਠੇ ਹੋ ਗਏ, ਜਿਨ੍ਹਾਂ ਨੇ ਹਮਲਾਵਰ ਦੀ ਜੰਮ ਕੇ ਛਿੱਲ ਲਾਹੀ। ਇਸ ਹਾਥੋਪਾਈ ਅਤੇ ਕੁੱਟਮਾਰ ਦੌਰਾਨ ਦੋਸ਼ੀ ਜ਼ਖਮੀ ਹੋ ਗਿਆ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਹੁਲ, ਵਾਸੀ ਮੁਹੱਲਾ ਨਾਨਕਸਰ (ਤਰਨ ਤਾਰਨ) ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੀ ਪੁਲਿਸ ਟੀਮ ਨੇ ਪਿਸਤੌਲ ਜ਼ਬਤ ਕਰਕੇ ਜ਼ਖਮੀ ਦੋਸ਼ੀ ਨੂੰ ਹਸਪਤਾਲ ਪਹੁੰਚਾਇਆ ਹੈ ਅਤੇ ਫ਼ਰਾਰ ਹੋਏ ਦੂਜੇ ਸਾਥੀ ਦੀ ਭਾਲ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ: ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ, ਚੰਡੀਗੜ੍ਹ ਵਿੱਚ ਵੀ ਬੱਦਲਵਾਈ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਪਹੁੰਚੇ ਡੇਰਾਂ ਬਲਾਂ

2027 ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ Gen-Z ਵਿਚ ਪਹੁੰਚੇ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ

ਐਸਏਐਸ ਨਗਰ ਫੇਜ਼-3ਬੀ1 ਵਾਸੀਆਂ ਨੂੰ ਵੱਡੀ ਰਾਹਤ, ₹34.98 ਲੱਖ ਨਾਲ ਬਦਲੀ ਜਾਵੇਗੀ ਸੀਵਰੇਜ ਲਾਈਨ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

 
 
 
 
Subscribe