Saturday, October 17, 2026
BREAKING NEWS
• ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਆਈ.ਸੀ.ਯੂ. ਵਿੱਚ ਦਾਖਲ; ਹਸਪਤਾਲ ਪ੍ਰਸ਼ਾਸਨ ਵੱਲੋਂ ਹੈਲਥ ਅਪਡੇਟ ਜਾਰੀ • ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸੀ ਵਫ਼ਦ ਵੱਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ, ਪਰਗਟ ਸਿੰਘ ਨੇ ਕਤਲ ਨੂੰ ਦੱਸਿਆ 'ਸਰਕਾਰੀ ਸ਼ਹਿ ਪ੍ਰਾਪਤ' • ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ- ਐਡਵੋਕੇਟ ਧਾਮੀ • ਅਮਿਤ ਸ਼ਾਹ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ: ਨਸ਼ੇ ਅਤੇ ਗੈਂਗਸਟਰਵਾਦ ਨੂੰ ਲੈ ਕੇ ਚੁੱਕੇ ਸਵਾਲ • Breaking : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪ ਵਿਧਾਇਕ ਗਿਆਸਪੁਰਾ ਤਨਖ਼ਾਹੀਆ ਕਰਾਰ, ਜੀਵਨ ਸਿੰਘ ਬਗੀਚੀਵਾਲੇ 'ਤੇ ਰੋਕ • ਸੁਡਾਨ ਵਿੱਚ ਸੋਨੇ ਦੀ ਖ਼ਾਨ 'ਤੇ ਭਿਆਨਕ ਮਿਜ਼ਾਈਲ ਹਮਲਾ: 72 ਲੋਕਾਂ ਦੀ ਮੌਤ, ਸੁਡਾਨ ਨੇ ਮਿਸਰ ਦੀ ਹਵਾਈ ਸੈਨਾ ਨੂੰ ਠਹਿਰਾਇਆ ਜ਼ਿੰਮੇਵਾਰ • ਸਾਊਦੀ ਅਰਬ: ਰਿਆਧ ਦੇ ਕਿੰਗ ਖਾਲਿਦ ਹਵਾਈ ਅੱਡੇ 'ਤੇ ਹੂਤੀ ਬਾਗੀਆਂ ਦਾ ਭਿਆਨਕ ਮਿਜ਼ਾਈਲ ਹਮਲਾ; ਹੈਦਰਾਬਾਦ ਦੇ ਨਾਗਰਿਕ ਸਮੇਤ 13 ਦੀ ਮੌਤ, ਭਗਦੜ ਮਚੀ • ਦਿੱਲੀ-ਚੇਨਈ ਇੰਡੀਗੋ ਫਲਾਈਟ ਵਿੱਚ ਪਾਵਰ ਬੈਂਕ ਨੂੰ ਲੱਗੀ ਅੱਗ: ਜਹਾਜ਼ ਨੂੰ ਹੈਦਰਾਬਾਦ ਵੱਲ ਮੋੜਿਆ ਗਿਆ, ਸਾਰੇ ਯਾਤਰੀ ਸੁਰੱਖਿਅਤ • Punjab Weather : 48 ਘੰਟਿਆਂ ਵਿਚ ਦੁਬਾਰਾ ਪੈ ਸਕਦੈ ਮੀਂਹ • ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ- ਐਡਵੋਕੇਟ ਧਾਮੀ

October 17, 2026 10:10 AM

ਕਿਹਾ; ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਹਮੇਸ਼ਾ ਯਾਦ ਰਹੇਗੀ
ਜ਼ਖ਼ਮੀ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਅਤੇ ਇਲਾਜ ਦਾ ਸਮੁੱਚਾ ਖ਼ਰਚ ਚੁੱਕਣ ਦਾ ਐਲਾਨ
ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦੇ ਸਹਿਯੋਗ ਦੀ ਵੀ ਪ੍ਰਗਟਾਈ ਵਚਨਬੱਧਤਾ
ਮਾਨਸਾ/ਅੰਮ੍ਰਿਤਸਰ, 17 ਅਕਤੂਬਰ-
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਜੂਝਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਸਮੇਂ ਕੀਤਾ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਸ ਬਲਵਿੰਦਰ ਸਿੰਘ ਕਾਹਲਵਾਂ, ਸ. ਸਤਬੀਰ ਸਿੰਘ, ਸ. ਹਰਭਜਨ ਸਿੰਘ ਵਕਤਾ ਵੀ ਉਨ੍ਹਾਂ ਦੇ ਨਾਲ ਸਨ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਹਮੇਸ਼ਾ ਚੜ੍ਹਦੀ ਕਲਾ ਵਿਚ ਰੱਖਣ।
ਇਸ ਮੌਕੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਤਿਕਾਰ ਸਹਿਤ ਸੰਭਾਲਣ ਦਾ ਐਲਾਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਭਾਈ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਸੰਘਰਸ਼ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਉਦੇਸ਼ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਯਾਦ ਰੱਖਣ ਦਾ ਪ੍ਰਤੀਕ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਸੰਘਰਸ਼ ਦਾ ਰਾਹ ਚੁਣਿਆ। ਅਜਿਹੇ ਸੰਘਰਸ਼ਾਂ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦੀ ਹਿੰਮਤ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ। ਪਰਿਵਾਰ ਵੱਲੋਂ ਜੋ ਵੀ ਹੁਕਮ ਲਗਾਇਆ ਜਾਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੁੱਖ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਲ ਹੈ, ਪਰ ਸਿੱਖ ਸੰਸਥਾਵਾਂ ਦਾ ਫ਼ਰਜ਼ ਹੈ ਕਿ ਅਜਿਹੇ ਸਮੇਂ ਵਿਚ ਪਰਿਵਾਰ ਦਾ ਸਾਥ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਇਆ ਜਾਵੇ ਕਿ ਉਹ ਇਕੱਲੇ ਨਹੀਂ ਹਨ।
ਇਸ ਮੌਕੇ ਐਡਵੋਕੇਟ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ ਵੀ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਜ਼ਖ਼ਮੀ ਨੌਜਵਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰੇਕ ਜ਼ਖ਼ਮੀ ਨੌਜਵਾਨ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਹ ਚਾਹੁਣ ਤਾਂ ਉਨ੍ਹਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਕਰਨ ਲਈ ਤਿਆਰ ਹੈ। ਸ਼੍ਰੋਮਣੀ ਕਮੇਟੀ ਦਾ ਯਤਨ ਰਹੇਗਾ ਕਿ ਉਨ੍ਹਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨਸਾਫ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਲਈ ਲਗਾਤਾਰ ਲੰਗਰ ਸੇਵਾ ਜਾਰੀ ਰੱਖਣ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ ਕਰਨ ਦਾ ਵੀ ਐਲਾਨ ਕੀਤਾ।
ਇਸ ਸਮੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ, ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਦੇ ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ, ਇਚਾਰਜ ਸ. ਭੋਲਾ ਸਿੰਘ ਵੀ ਮੌਜੂਦ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸੀ ਵਫ਼ਦ ਵੱਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ, ਪਰਗਟ ਸਿੰਘ ਨੇ ਕਤਲ ਨੂੰ ਦੱਸਿਆ 'ਸਰਕਾਰੀ ਸ਼ਹਿ ਪ੍ਰਾਪਤ'

Breaking : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪ ਵਿਧਾਇਕ ਗਿਆਸਪੁਰਾ ਤਨਖ਼ਾਹੀਆ ਕਰਾਰ, ਜੀਵਨ ਸਿੰਘ ਬਗੀਚੀਵਾਲੇ 'ਤੇ ਰੋਕ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ’ਚ ਵਿਸ਼ਾਲ ਰੋਸ ਧਰਨਾ

ਝਿੰਜਰ ਦਾ ਘਨੌਰ ਵਿੱਚ ਰੋਸ ਪ੍ਰਦਰਸ਼ਨ: ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਦੱਸਿਆ 'ਪੰਜਾਬ ਦੀ ਜਵਾਨੀ ਦਾ ਕਤਲ

Punjab Weather : 48 ਘੰਟਿਆਂ ਵਿਚ ਦੁਬਾਰਾ ਪੈ ਸਕਦੈ ਮੀਂਹ

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੱਡੇ ਇਕੱਠ ਨਾਲ ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਕੀਤੀ ਸੁੱਕਾ ਝੋਨਾ ਮੰਡੀ 'ਚ ਲਿਆਉਣ ਦੀ ਅਪੀਲ

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਪਵਿੱਤਰਤਾ ਭੰਗ ਕਰਨ ਵਾਲੀ ਘਟਨਾ ਦੀ ਸਖ਼ਤ ਨਿਖੇਧੀ: ਕਾਲਕਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੇ ਲਿਆ ਮੋੜ: ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

 
 
 
 
 
Subscribe