Tuesday, June 17, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਫ਼ਿਲਮੀ

ਸੁਸ਼ਾਂਤ ਸਿੰਘ ਰਾਜਪੂਤ ਕੇਸ: ਰਿਆ ਚੱਕਰਵਰਤੀ ਨੂੰ ED ਦਾ ਸੰਮਨ

August 06, 2020 07:49 AM

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਆਤਮ ਹੱਤਿਆ ਮਾਮਲੇ 'ਚ ਅਦਾਕਾਰਾ ਰਿਆ ਚੱਕਰਵਰਤੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੁਸ਼ਾਂਤ ਦੀ ਗਰਲਫ੍ਰੈਂਡ ਰਿਆ ਚੱਕਰਵਰਤੀ ਨੂੰ ਸੰਮਨ ਭੇਜਿਆ ਹੈ। ਰਿਆ ਚੱਕਰਵਰਤੀ ਨੂੰ ਸ਼ੁੱਕਰਵਾਰ ਨੂੰ ਈ.ਡੀ. ਸਾਹਮਣੇ ਪੇਸ਼ ਹੋਣਾ ਹੋਵੇਗਾ। ਜ਼ਿਕਰਯੋਗ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਸੁਸਾਇਡ ਮਾਮਲੇ 'ਚ ਰਿਆ ਚੱਕਰਵਰਤੀ 'ਤੇ ਕਈ ਗੰਭੀਰ ਦੋਸ਼ ਲੱਗੇ ਹਨ। ਸੁਸ਼ਾਂਤ ਦੇ ਪਿਤਾ ਵੱਲੋਂ ਬਿਹਾਰ ਪੁਲਸ ਨੂੰ ਦਿੱਤੀ ਗਈ FIR 'ਚ ਉਨ੍ਹਾਂ ਨੇ ਰਿਆ 'ਤੇ ਦੋਸ਼ ਲਗਾਏ ਸਨ ਕਿ ਰਿਆ ਦੀ ਨਜ਼ਰ ਸੁਸ਼ਾਂਤ ਦੇ ਪੈਸੇ 'ਤੇ ਸੀ ਅਤੇ ਉਸ ਦੇ ਅਕਾਊਂਟ ਤੋਂ ਕਰੋੜਾਂ ਦਾ ਹੇਰ-ਫੇਰ ਕੀਤਾ ਗਿਆ ਸੀ।

      ਸੁਸ਼ਾਂਤ ਸਿੰਘ ਰਾਜਪੂਤ ਦੇ ਨਾਲ ਰਿਲੇਸ਼ਨਸ਼ਿਪ 'ਚ ਰਹੀ ਰਿਆ ਚੱਕਰਵਰਤੀ 'ਤੇ ਹੋਰ ਵੀ ਕਈ ਗੰਭੀਰ ਦੋਸ਼ ਲੱਗੇ ਹਨ। ਸੁਸ਼ਾਂਤ ਦੇ ਪਿਤਾ ਵੱਲੋਂ FIR ਦਰਜ ਕਰਾਉਣ ਤੋਂ ਬਾਅਦ ਹੁਣ ਤੱਕ ਮਾਮਲੇ ਦੀ ਜਾਂਚ ਬਿਹਾਰ ਪੁਲਸ ਕਰ ਰਹੀ ਸੀ। ਹਾਲਾਂਕਿ ਹੁਣ ਇਹ ਕੇਸ CBI ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ। ਅਜਿਹੇ 'ਚ ਹੁਣ ਬਿਹਾਰ ਪੁਲਸ ਇਨ੍ਹਾਂ ਤਸਵੀਰਾਂ ਤੋਂ ਪੂਰੀ ਤਰ੍ਹਾਂ ਬਾਹਰ ਹੋ ਚੁੱਕੀ ਹੈ। ਰਿਆ ਚੱਕਰਵਰਤੀ ਨੇ ਬਿਹਾਰ ਪੁਲਸ ਨੂੰ ਮਾਮਲੇ ਦੀ ਜਾਂਚ ਦਿੱਤੇ ਜਾਣ ਦਾ ਵਿਰੋਧ ਕੀਤਾ ਸੀ ਅਤੇ ਕਿਹਾ ਸੀ ਕਿ ਮੁੰਬਈ ਪੁਲਸ ਨੂੰ ਹੀ ਇਸ ਮਾਮਲੇ ਦੀ ਜਾਂਚ ਕਰਣੀ ਚਾਹੀਦੀ ਹੈ। ਹਾਲਾਂਕਿ ਜਾਂਚ ਸੀ.ਬੀ.ਆਈ. ਦੇ ਹੱਥ 'ਚ ਜਾਣ ਤੋਂ ਬਾਅਦ ਰਿਆ ਦੇ ਵਕੀਲ ਨੇ ਇਸ ਦਾ ਸਮਰਥਨ ਕੀਤਾ ਹੈ।

     ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਅਦਾਕਾਰਾ ਰਿਆ ਚੱਕਰਵਰਤੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਹੋ ਰਹੀ ਹੈ। ਇਸ ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮੇਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਸੀ.ਬੀ.ਆਈ. ਜਾਂਚ ਦੀ ਬਿਹਾਰ ਸਰਕਾਰ ਦੀ ਸਿਫਾਰਿਸ਼ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਕਰ ਲਿਆ ਹੈ।

 

Have something to say? Post your comment

Subscribe