Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਕੈਪਟਨ 'ਤੇ ਸਿਆਸੀ ਹਮਲਾ ਕਰ ਰਹੇ ਬਾਜਵਾ ਤੇ ਦੂਲੋ 'ਤੇ ਕਾਰਵਾਈ ਦੀ ਤਿਆਰੀ

August 06, 2020 09:16 AM

ਚੰਡੀਗੜ੍ਹ : ਪੰਜਾਬ ਨਾਜਾਇਜ਼ ਸ਼ਰਾਬ ਨਾਲ ਮੌਤਾਂ ਦੇ ਮਾਮਲੇ ਵਚ ਕੈਪਟਨ ਅਮਰਿੰਦਰ ਸਿੰਘ ਵਿਰੋਧੀਆਂ ਦੇ ਨਾਲ ਅਪਣਿਆਂ ਦੇ ਨਿਸ਼ਾਨੇ 'ਤੇ ਵੀ ਹਨ। ਕਾਂਗਰਸ ਦੇ ਦੋ ਰਾਜ ਸਭਾ ਮੈਂਬਰ ਅਤੇ ਇੱਕ ਸਾਬਕਾ ਵਿਧਾਇਕ ਨੇ ਕੈਪਟਨ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਦੋਵਾਂ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਮੰਗ ਕੀਤੀ। ਇਸ ਦੇ ਲਈ ਉਨ੍ਹਾਂ ਨੇ ਰਾਜਪਾਲ ਨਾਲ ਮਿਲ ਕੇ ਪੱਤਰ ਵੀ ਦਿੱਤਾ ਹੈ। ਉਨ੍ਹਾਂ ਕੈਪਟਨ ਨੂੰ ਹਟਾਉਣ ਦੇ ਲਈ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਕੋਲੋਂ ਵੀ ਮੰਗ ਕੀਤੀ।  ਉਨ੍ਹਾਂ ਦੀ ਬਿਆਨਬਾਜ਼ੀ ਵਧਣ 'ਤੇ ਹੁਣ ਪੰਜਾਬ ਕਾਂਗਰਸ ਪ੍ਰਧਾਨ ਨੇ ਬਾਜਵਾ ਅਤੇ ਦੂਲੋ ਦੇ ਖ਼ਿਲਾਫ਼ ਕਾਰਵਾਈ ਦੇ ਲਈ ਸੋਨੀਆ ਗਾਂਧੀ ਨਾਲ ਸਿਫਾਰਸ਼ ਕੀਤੀ ਹੈ।
ਇਸ ਤੋਂ ਪਹਿਲਾਂ ਸੂਬੇ ਦੇ ਛੇ ਤੋਂ ਜ਼ਿਆਦਾ ਮੰਤਰੀ ਹੁਣ ਮੁੱਖ ਮੰਤਰੀ ਦੇ ਬਚਾਅ ਵਿਚ ਉਤਰ ਆਏ। ਕੈਪਟਨ ਦਾ ਪੱਖ ਲੈਂਦੇ ਹੋਏ ਕੈਬਿਨਟ ਮੰਤਰੀ ਸੁੰਦਰ ਸ਼ਿਆਮ ਅਰੋੜਾ ਨੇ ਕਿਹਾ ਕਿ ਇਹ ਸਮਾਂ ਸਿਆਸੀ ਰੋਟੀਆਂ ਸੇਕਣ ਦਾ ਨਹੀਂ ਹੈ, ਬਲਕਿ ਸਾਰੀ ਪਾਰਟੀਆਂ ਨੂੰ ਇੱਕ ਮੰਚ 'ਤੇ ਇਕੱਠੇ ਹੋ ਕੇ ਸਾਂਝੀ ਕੋਸ਼ਿਸ਼ ਕਰਨ ਦਾ ਹੈ।  ਇਸ ਸਮੇਂ ਹਰਸਿਮਰਤ ਕੌਰ ਬਾਦਲ  ਵਲੋਂ ਕਾਂਗਰਸੀ ਵਿਧਾਇਕਾਂ ਨੂੰ ਬਚਾਉਣ ਦਾ ਦੋਸ਼ ਮੰਦਭਾਗਾ ਹੈ।
ਦੂਜੇ ਪਾਸੇ ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਇਹ ਦੋਸ਼  ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚਲੀ ਕਹਾਵਤ ਦੀ ਤਰ੍ਹਾਂ ਹੈ। ਅਕਾਲੀਆਂ ਦੇ ਰਾਜ ਵਿਚ 2012 ਅਤੇ 2016 ਵਿਚ ਗੁਰਦਾਸਪੁਰ ਅਤੇ ਬਟਾਲਾ ਵਿਚ ਅਜਿਹੀ ਘਟਨਾਵਾਂ ਵਾਪਰ ਚੁੱਕੀਆਂ ਹਨ। ਬਟਾਲਾ ਘਟਨਾ ਵਿਚ ਨਾ ਤਾਂ ਕੋਈ ਐਫਆਈਆਰ ਦਰਜ ਹੋਈ ਸੀ ਅਤੇ ਨਾ ਹੀ ਮੁਲਜ਼ਮਾਂ ਦੇ ਖ਼ਿਲਾਫ਼ ਕਾਰਵਾਈ ਹੋਈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੁਣ ਤੱਕ 13 ਅਧਿਕਾਰੀਆਂ  'ਤੇ ਕਾਰਵਾਈ ਕਰ ਚੁੱਕੇ ਹਨ। ਅਰੁਣਾ ਚੌਧਰੀ, ਬਲਬੀਰ ਸਿੱਧੂ, ਤ੍ਰਿਪਤ ਰਾਜਿੰਦਰ ਬਾਜਵਾ ਅਤੇ ਮੰਤਰੀ ਭਾਰਤ ਭੂਸ਼ਣ ਨੇ ਵੀ ਮੁੱਖ ਮੰਤਰੀ ਦਾ ਬਚਾਅ ਕਰਦੇ ਹੋਏ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ।
ਕਾਂਗਰਸ ਦੇ ਸੂਬਾ ਪ੍ਰਧਾਨ ਰਹੇ ਅਤੇ ਮੌਜੂਦਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਅਪਣੀ ਹੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਉਨ੍ਹਾਂ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੇ ਕਿਹਾ ਕਿ ਇਹ ਵੱਡਾ ਮਾਮਲਾ ਹੈ ਅਤੇ ਇਸ ਦੀ ਸੀਬੀਆਈ ਜਾਂਚ ਕਰਾਈ ਜਾਵੇ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe