Tuesday, June 17, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਸਿਆਸੀ

ਪਾਇਲਟ ਨੇ ਰਾਹੁਲ ਅਤੇ ਪ੍ਰਿਯੰਕਾ ਨਾਲ ਕੀਤੀ ਮੁਲਾਕਾਤ, ਸੁਲ੍ਹਾ ਦੇ ਸੰਕੇਤ

August 10, 2020 08:24 PM

ਰਾਜਸਥਾਨ ਵਿਚ ਸਿਆਸੀ ਉਥਲ-ਪੁਥਲ ਰੁਕਣ ਦੀ ਉਮੀਦ

ਨਵੀਂ ਦਿੱਲੀ : ਰਾਜਸਥਾਨ ਵਿਧਾਨ ਸਭਾ ਦੇ ਤਜਵੀਜ਼ਸ਼ੁਦਾ ਇਜਲਾਸ ਤੋਂ ਕੁੱਝ ਦਿਨ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸੋਮਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਰਾਜ ਵਿਚ ਚੱਲ ਰਹੀ ਸਿਆਸੀ ਉਥਲ-ਪੁਥਲ ਰੁਕਣ ਦੀ ਉਮੀਦ ਹੈ। ਪਾਰਟੀ ਦੇ ਸੂਤਰਾਂ ਮੁਤਾਬਕ ਰਾਹੁਲ ਗਾਂਧੀ ਦੇ ਘਰ ਹੋਈ ਮੁਲਾਕਾਤ ਦੌਰਾਨ ਲਗਗਭ ਦੋ ਘੰਟਿਆਂ ਤਕ ਚਰਚਾ ਹੋਈ।
     ਪਾਇਲਟ ਦੇ ਕਰੀਬੀ ਸੂਤਰਾਂ ਨੇ ਦਸਿਆ ਕਿ ਰਾਜਸਥਾਨ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨੇ ਪਾਰਟੀ ਦੇ ਦੋਹਾਂ ਸਿਖਰਲੇ ਆਗੂਆਂ ਸਾਹਮਣੇ ਤਫ਼ਸੀਲ ਨਾਲ ਅਪਣਾ ਪੱਖ ਰਖਿਆ ਅਤੇ ਫਿਰ ਦੋਹਾਂ ਨੇ ਉਨ੍ਹਾਂ ਦੀਆਂ ਚਿੰਤਾਵਾਂ ਦੇ ਹੱਲ ਦਾ ਭਰੋਸਾ ਦਿਵਾਇਆ। ਦੂਜੇ ਪਾਸੇ, ਕਾਂਗਰਸ ਦੇ ਸੂਤਰਾਂ ਨੇ ਕਿਹਾ ਕਿ ਪਾਇਲਟ ਨੇ ਰਾਹੁਲ ਅਤੇ ਪ੍ਰਿਯੰਕਾ ਕੋਲ ਅਪਣੀ ਗੱਲ ਰੱਖੀ ਹਾਲਾਂਕਿ ਫ਼ਿਲਹਾਲ ਸੁਲ੍ਹਾ ਦੇ ਕਿਸੇ ਫ਼ਾਰਮੂਲੇ 'ਤੇ ਸਹਿਮਤੀ ਨਹੀਂ ਬਣੀ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਿਆਸੀ ਉਥਲ-ਪੁਥਲ ਦੇ ਸਬੰਧ ਵਿਚ ਰਾਹੁਲ ਅਤੇ ਪ੍ਰਿਯੰਕਾ ਨਾਲ ਪਾਇਲਟ ਦੀ ਮੁਲਾਕਾਤ ਹਾਂਪੱਖੀ ਸੰਕੇਤ ਹੈ ਅਤੇ ਹੁਣ ਮਾਮਲਾ ਸੁਲਝਣ ਦੀ ਸੰਭਾਵਨਾ ਮਜ਼ਬੂਤ ਹੋ ਗਈ ਹੈ। ਵਿਧਾਨ ਸਭਾ ਇਜਲਾਸ 14 ਅਗੱਸਤ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਵਿਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਬਹੁਮਤ ਸਾਬਤ ਕਰਨ ਦਾ ਯਤਨ ਕਰਨਗੇ। ਮੁੱਖ ਮੰਤਰੀ ਗਹਿਲੋਤ ਵਿਰੁਧ ਖੁਲ੍ਹ ਕੇ ਬਗ਼ਾਵਤ ਕਰਨ ਅਤੇ ਵਿਧਾਇਕ ਦਲ ਦੀਆਂ ਬੈਠਕਾਂ ਵਿਚ ਸ਼ਾਮਲ ਨਾ ਹੋਣ ਮਗਰੋਂ ਕਾਂਗਰਸ ਹਾਈ ਕਮਾਨ ਨੇ ਪਾਇਲਟ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਦੇ ਅਹੁਦਿਆਂ ਤੋਂ ਹਟਾ ਦਿਤਾ ਸੀ। ਪਾਇਲਟ ਕਈ ਵਾਰ ਕਹਿ ਚੁਕੇ ਹਨ ਕਿ ਉਹ ਭਾਜਪਾ ਵਿਚ ਸ਼ਾਮਲ  ਨਹੀਂ ਹੋਣਗੇ। 

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe