Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਕੇਂਦਰੀ ਮੁਲਾਜ਼ਮਾਂ ਦੇ ਦੋਹਾਂ ਭਾਸ਼ਾਵਾਂ ਦੇ ਜਾਣਕਾਰ ਹੋਣ 'ਤੇ ਜ਼ੋਰ ਦਿਤਾ ਜਾਵੇ : ਚਿਦੰਬਰਮ

August 10, 2020 08:35 PM

ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਹਿੰਦੀ ਅਤੇ ਅੰਗਰੇਜ਼ੀ ਦੋਹਾਂ ਨੂੰ ਦੇਸ਼ ਦੀ ਸਰਕਾਰੀ ਭਾਸ਼ਾ ਬਣਾਉਣਾ ਚਾਹੁੰਦੀ ਹੈ ਤਾਂ ਉਸ ਨੂੰ ਅਪਣੇ ਮੁਲਾਜ਼ਮਾਂ ਨੂੰ ਇਨ੍ਹਾਂ ਦੋਹਾਂ ਭਾਸ਼ਾਵਾਂ ਦੇ ਜਾਣਕਾਰ ਬਣਾਉਣ 'ਤੇ ਜ਼ੋਰ ਦੇਣਾ ਚਾਹੀਦਾ ਹੈ। ਸਾਬਕਾ ਗ੍ਰਹਿ ਮੰਤਰੀ ਨੇ ਚੇਨਈ ਹਵਾਈ ਅੱਡੇ 'ਤੇ ਡੀਐਮਕੇ ਸੰਸਦ ਮੈਂਬਰ ਕਨੀਮੋÂਂ ਦੇ ਹਿੰਦੀ ਵਿਚ ਗੱਲਬਾਤ ਨਾ ਕਰਨ 'ਤੇ ਸੀਆਈਐਸਐਫ਼ ਅਧਿਕਾਰੀ ਦੁਆਰਾ ਕਥਿਤ ਤੌਰ 'ਤੇ ਵਿਵਾਦਤ ਟਿਪਣੀ ਕੀਤੇ ਜਾਣ ਨਾਲ ਜੁੜੇ ਵਿਵਾਦ ਦੇ ਸਬੰਧ ਵਿਚ ਇਹ ਗੱਲ ਕਹੀ।   ਚਿਦੰਬਰਮ ਨੇ ਕਿਹਾ ਕਿ ਕਨੀਮੋਈ ਨੂੰ ਚੇਨਈ ਹਵਾਈ ਅੱਡੇ 'ਤੇ ਜਿਸ ਮਾੜੇ ਅਨੁਭਵ ਦਾ ਸਾਹਮਣਾ ਕਰਨਾ ਪਿਆ, ਉਹ ਕੋਈ ਆਮ ਗੱਲ ਨਹੀਂ। ਉਨ੍ਹਾਂ ਕਿਹਾ, 'ਕੇਂਦਰ ਸਰਕਾਰ ਦੇ ਅਹੁਦਿਆਂ 'ਤੇ ਭਰਤੀ ਹੋਣ ਵਾਲੇ ਗ਼ੈਰ-ਹਿੰਦੀ ਭਾਸ਼ੀ ਮੁਲਾਜ਼ਮਾਂ ਨੂੰ ਛੇਤੀ ਹੀ ਕੰਮਕਾਜ ਅਤੇ ਬੋਲਚਾਲ ਦੇ ਲਾਇਕ ਹਿੰਦੀ ਸਿੱਖਣੀ ਪੈਂਦੀ ਹੈ। ਹਿੰਦੀ ਭਾਸ਼ੀ ਮੁਲਾਜ਼ਮਾਂ ਕੰਮਕਾਜ ਅਤੇ ਬੋਲਚਾਲ ਜੋਗੀ ਅੰਗਰੇਜ਼ੀ ਕਿਉਂ ਨਹੀਂ ਸਿੱਖ ਸਕਦੇ? ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਹਿੰਦੀ ਅਤੇ ਅੰਗਰੇਜ਼ੀ ਦੋਹਾਂ ਨੂੰ ਭਾਰਤ ਦੀ ਅਧਿਕਾਰਤ ਭਾਸ਼ਾ ਬਣਾਉਣ ਪ੍ਰਤੀ ਵਚਨਬੱਧ ਹੈ ਤਾਂ ਫਿਰ ਉਸ ਨੂੰ ਇਸ ਗੱਲ 'ਤੇ ਜ਼ੋਰ ਦੇਣਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਦੇ ਸਾਰੇ ਮੁਲਾਜ਼ਮ ਹਿੰਦੀ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ ਦੇ ਜਾਣਕਾਰ ਹੋਣ। ਕਨੀਮੋਈ ਨੇ ਕਲ ਟਵਿਟਰ 'ਤੇ ਕਿਹਾ ਸੀ, 'ਹਵਾਈ ਅੱਡੇ 'ਤੇ ਜਦ ਮੈਂ ਸੀਆਈਐਸਐਫ਼ ਦੇ ਅਧਿਕਾਰੀ ਨੂੰ ਕਿਹਾ ਕਿ ਉਹ ਤਮਿਲ ਜਾਂ ਅੰਗਰੇਜ਼ੀ ਵਿਚ ਬੋਲਣ ਕਿਉਂਕਿ ਮੈਂ ਹਿੰਦੀ ਨਹੀਂ ਜਾਣਦੀ ਤਾਂ ਉਸ ਨੇ ਸਵਾਲ ਕੀਤਾ ਕਿ ਕੀ 'ਮੈਂ ਭਾਰਤੀ ਹਾਂ।' ਇਸ ਘਟਨਾ 'ਤੇ ਸੀਆਈਐਸਐਫ਼ ਨੇ ਕਿਹਾ ਕਿ ਢੁਕਵੀਂ ਕਾਰਵਾਈ ਕੀਤੀ ਜਾਵੇਗੀ। 

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe