Sunday, August 03, 2025
 

ਸਿਆਸੀ

ਕੈਪਟਨ ਦਾ ਬਾਜਵਾ ਨੂੰ ਜਵਾਬ ; ਮਾਮਲਾ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਲਿਖੇ ਪੱਤਰ ਦਾ

August 12, 2020 09:14 AM

ਚੰਡੀਗੜ੍ਹ:  ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਰਪੱਖਤਾ 'ਤੇ ਉਂਗਲ ਚੁੱਕੇ ਜਾਣ 'ਤੇ ਕਰੜਾ ਰੁੱਖ ਅਪਣਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਜਵਾਬ ਦਿੱਤਾ। ਉਨ੍ਹਾਂ ਬਾਜਵਾ ਨੂੰ ਕਿਹਾ ਕਿ ਉਹ ਉਨ੍ਹਾਂ (ਸੂਬੇ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ) ਨਾਲ ਰਾਬਤਾ ਕਰਨ ਜਾਂ ਦਿੱਲੀ ਵਿਖੇ ਪਾਰਟੀ ਹਾਈ ਕਮਾਨ ਕੋਲ ਪਹੁੰਚ ਕਰਨ ਜੇ ਉਨ੍ਹਾਂ ਨੂੰ ਸੂਬਾ ਸਰਕਾਰ ਖ਼ਿਲਾਫ਼ ਕੋਈ ਸ਼ਿਕਾਇਤ ਹੈ। ਬਾਜਵਾ ਵਲੋਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਲਿਖੇ ਪੱਤਰ ਦਾ ਹਰਫ਼-ਬ-ਹਰਫ਼ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਰਾਜ ਸਭਾ ਮੈਂਬਰ ਦੀ ਬੁਖਲਾਹਟ ਜ਼ਾਹਰ ਹੁੰਦੀ ਹੈ ਅਤੇ ਉਨ੍ਹਾਂ ਵਲੋਂ ਬੋਲਿਆ ਜਾਂਦਾ ਝੂਠ ਸਭ ਦੇ ਸਾਹਮਣੇ ਆ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਾਜਵਾ ਦੇ ਖੁਦ ਦੇ ਕਹਿਣ ਮੁਤਾਬਕ ਉਹ ਤਥਾਕਥਿਤ ਸਿਆਸੀ-ਪੁਲਸ-ਨਸ਼ੇ ਦਾ ਗਠਜੋੜ, ਨਾਜਾਇਜ਼ ਸ਼ਰਾਬ ਦਾ ਉਤਪਾਦਨ ਤੇ ਵੰਡ ਅਤੇ ਨਾਜਾਇਜ਼ ਮਾਈਨਿੰਗ, ਜੋ ਕਿ ਪੰਜਾਬ ਵਿਚ ਸਰਕਾਰੀ ਸਰਪ੍ਰਸਤੀ ਹੇਠ ਹੋ ਰਹੀ ਹੈ, ਖ਼ਿਲਾਫ਼ ਆਵਾਜ਼ ਚੁੱਕ ਰਹੇ ਹਨ ਪਰ ਜੇਕਰ ਸਰਕਾਰ ਨੇ ਬਾਜਵਾ ਖ਼ਿਲਾਫ਼ ਕੋਈ ਬਦਲਾ ਲਊ ਕਾਰਵਾਈ ਕਰਨੀ ਹੁੰਦੀ ਤਾਂ ਉਸ ਵਲੋਂ ਕੇਂਦਰ ਵਲੋਂ ਬਾਜਵਾ ਨੂੰ ਸੁਰੱਖਿਆ ਮੁਹੱਈਆ ਕਰਵਾਏ ਜਾਣ ਦਾ ਇੰਤਜ਼ਾਰ ਨਾ ਕੀਤਾ ਜਾਂਦਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੀ ਅਸੀਂ ਤੁਹਾਡੇ ਵਲੋਂ ਹਮੇਸ਼ਾ ਸੂਬਾ ਸਰਕਾਰ ਦੀ ਆਲੋਚਨਾ ਕੀਤੇ ਜਾਣ ਨੂੰ ਬਰਦਾਸ਼ਤ ਨਹੀਂ ਕੀਤਾ? ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚਲੀਆਂ ਵਿਰੋਧੀ ਪਾਰਟੀਆਂ ਵੀ ਉਨ੍ਹਾਂ ਦੀ ਸਰਕਾਰ 'ਤੇ ਬਦਲਾਖੋਰੀ ਦਾ ਇਲਜ਼ਾਮ ਨਹੀਂ ਲਾ ਸਕਦੀਆਂ।

ਇਹ ਸਪਸ਼ੱਟ ਕਰਦਿਆਂ ਕਿ ਕਾਂਗਰਸੀ ਸੰਸਦ ਮੈਂਬਰ ਨੂੰ ਸੂਬੇ ਵਲੋਂ ਦਿੱਤੀ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਬਤੌਰ ਗ੍ਰਹਿ ਮੰਤਰੀ ਉਨ੍ਹਾਂ ਦਾ ਸੀ, ਜੋ ਕਿ ਪੰਜਾਬ ਪੁਲਸ ਤੋਂ ਮਿਲੀ ਇੰਟੈਲੀਜੈਂਸ ਦੀ ਜਾਣਕਾਰੀ 'ਤੇ ਆਧਾਰਿਤ ਸੀ। ਕੈਪਟਨ ਨੇ ਕਿਹਾ ਕਿ ਡੀ.ਜੀ.ਪੀ. ਦੇ 'ਤੇ ਬਾਜਵਾ ਵਲੋਂ ਨਿੱਜੀ ਹਮਲਾ ਕਰਨਾ ਨਾ ਸਿਰਫ਼ ਗ਼ਲਤ ਹੈ ਸਗੋਂ ਕਾਂਗਰਸ ਪਾਰਟੀ, ਜਿਸ ਦੇ ਬਾਜਵਾ ਖੁਦ ਵੀ ਸੀਨੀਅਰ ਮੈਂਬਰ ਹਨ, ਦੀਆਂ ਰਵਾਇਤਾਂ ਦੇ ਬਿਲਕੁਲ ਖ਼ਿਲਾਫ਼ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਬਾਜਵਾ ਨੂੰ ਮੇਰੇ ਅਤੇ ਮੇਰੀ ਸਰਕਾਰ 'ਤੇ ਕੋਈ ਭਰੋਸਾ ਨਹੀਂ ਹੈ ਤਾਂ ਉਸ ਨੇ ਪਾਰਟੀ ਹਾਈ ਕਮਾਨ ਤੱਕ ਪਹੁੰਚ ਕਰ ਕੇ ਆਪਣੇ ਗਿਲੇ-ਸ਼ਿਕਵੇ ਸਾਹਮਣੇ ਕਿਉਂ ਨਹੀਂ ਰੱਖੇ? ਕੀ ਉਸ ਨੂੰ ਪਾਰਟੀ ਹਾਈ ਕਮਾਨ 'ਤੇ ਵੀ ਵਿਸ਼ਵਾਸ ਨਹੀਂ ਰਿਹਾ। ਕੈਪਟਨ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਨੇ ਬੀਤੇ ਦਿਨੀਂ ਹੀ ਸਥਿਤੀ ਸਪੱਸ਼ਟ ਕਰ ਦਿੱਤੀ ਸੀ। ਇਸ ਦੇ ਬਾਵਜੂਦ ਬਾਜਵਾ ਵਲੋਂ ਡੀ.ਜੀ.ਪੀ. 'ਤੇ ਨਿਸ਼ਾਨਾ ਸਾਧੇ ਜਾਣ ਨੇ ਉਨ੍ਹਾਂ ਨੂੰ ਆਪਣੀ ਉਹੀ ਗੱਲ ਦੁਹਰਾਉਣ ਲਈ ਮਜ਼ਬੂਰ ਕਰ ਦਿੱਤਾ ਹੈ ਜੋ ਕਿ ਉਨ੍ਹਾਂ ਨੇ ਕਾਂਗਰਸੀ ਸੰਸਦ ਮੈਂਬਰ ਦੀ ਸੁਰੱਖਿਆ ਸਬੰਧੀ ਪਹਿਲਾਂ ਹੀ ਸਪੱਸ਼ਟ ਕਰ ਦਿੱਤੀ ਸੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਬਾਜਵਾ ਇਕੱਲੇ ਵਿਅਕਤੀ ਨਹੀਂ ਹਨ, ਜਿਨ੍ਹਾਂ ਦੀ ਸੁਰੱਖਿਆ ਕੋਵਿਡ ਮਹਾਂਮਾਰੀ ਦੇ ਸਾਹਮਣੇ ਆਉਣ ਤੋਂ ਬਾਅਦ ਵਾਪਸ ਲਈ ਗਈ ਹੈ। ਇਸ ਪਿੱਛੇ ਕਾਰਨ ਇਹ ਸੀ ਕਿ ਕੋਵਿਡ ਦੀ ਸਥਿਤੀ ਨੂੰ ਦੇਖਦਿਆਂ ਅਤੇ ਸੂਬੇ ਦੇ ਹਿੱਤਾਂ ਦੇ ਮੱਦੇਨਜ਼ਰ 6500 ਪੁਲਸ ਮੁਲਾਜ਼ਮ ਪੂਰੇ ਸੂਬੇ ਵਿਚ ਸੁਰੱਖਿਆ ਡਿਊਟੀਆਂ ਤੋਂ ਵਾਪਸ ਲੈ ਲਏ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਜਿੱਥੋਂ ਤੱਕ ਬਾਜਵਾ ਦੀ ਗੱਲ ਹੈ ਤਾਂ ਉਪਰੋਕਤ ਵਿਚ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਦੀ ਗਿਣਤੀ ਸਿਰਫ਼ 6 ਸੀ।

ਮੁੱਖ ਮੰਤਰੀ ਨੇ ਕਿਹਾ ਕਿ ਦੂਜੀ ਗੱਲ ਬਾਜਵਾ ਦੀ ਸੂਬਾਈ ਪੁਲਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਰਾਜ ਸਭਾ ਮੈਂਬਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜ਼ੈਡ ਸੁਰੱਖਿਆ ਅਧੀਨ ਸੀ.ਆਈ.ਐੱਸ.ਐੱਫ. ਵਲੋਂ 25 ਸੁਰੱਖਿਆ ਕਰਮੀ (ਸਮੇਤ ਦੋ ਐਸਕਾਰਟ ਡਰਾਈਵਰ ਤੇ ਇਕ ਸਕਾਰਪੀਓ ਕਾਰ) ਦੇਣ ਤੋਂ ਬਾਅਦ ਹੀ ਲਿਆ ਗਿਆ। ਕੈਪਟਨ ਨੇ ਕਿਹਾ ਕਿ ਤੀਜੀ ਗੱਲ ਬਾਦਲਾਂ ਨੂੰ ਖਤਰੇ ਦੀ ਸੰਭਾਵਨਾ ਜਿਸ ਦੀ ਆੜ ਵਿਚ ਬਾਜਵਾ ਸੂਬਾ ਸਰਕਾਰ ਅਤੇ ਪੁਲਸ ਖਿਲਾਫ ਆਪਣੇ ਬੇਬੁਨਿਆਦ ਦੋਸ਼ਾਂ ਨੂੰ ਜਾਇਜ਼ ਠਹਿਰਾਉਣ ਲਈ ਲਗਾਤਾਰ ਬੋਲ ਰਿਹਾ ਹੈ, ਦੀ ਪਛਾਣ ਉਸੇ ਪੰਜਾਬ ਪੁਲਸ ਵਲੋਂ ਕੀਤੀ ਗਈ ਸੀ ਜਿਸ 'ਤੇ ਸੰਸਦ ਮੈਂਬਰ ਪੱਖਪਾਤ ਦੇ ਦੋਸ਼ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਯਕੀਨ ਕਰਨੀ ਗੈਰ ਤਰਕਸੰਗਤ ਹੈ ਕਿ ਪੁਲਸ ਫੋਰਸ ਜੋ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਂਦੀ ਹੈ, ਉਹ ਬਿਨਾਂ ਕਿਸੇ ਕਾਰਨ ਤੋਂ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰ ਤੋਂ ਸੁਰੱਖਿਆ ਵਾਪਸ ਲੈ ਲਵੇ। ਮੁੱਖ ਮੰਤਰੀ ਨੇ ਕਿਹਾ ਕਿ ਫੇਰ ਵੀ ਜੇ ਬਾਜਵਾ ਨਿੱਜੀ ਸੁਰੱਖਿਆ ਨੂੰ ਵਕਾਰ ਦਾ ਸਵਾਲ ਬਣਾ ਰਿਹਾ ਹੈ ਜਿਵੇਂ ਕਿ ਲੱਗ ਰਿਹਾ ਹੈ, ਉਸ ਦੀ ਹਊਮੇ ਇਸ ਤੱਥ ਨਾਲ ਸੰਤੁਸ਼ਟ ਹੋਣੀ ਚਾਹੀਦੀ ਹੈ ਕਿ ਉਸ ਕੋਲ 25 ਤੋਂ ਵੱਧ ਸੀ.ਆਈ.ਐੱਸ.ਐੱਫ. ਕਰਮੀ ਸੁਰੱਖਿਆ ਲਈ ਤਾਇਨਾਤ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸੱਚ ਹੈ ਕਿ 2019 ਵਿਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਸੀ ਕਿ ਬਾਜਵਾ ਨੂੰ ਕੋਈ ਜ਼ੈਡ ਸੁਰੱਖਿਆ ਦੀ ਲੋੜ ਨਹੀਂ ਕਿਉਂਕਿ ਜੋ ਉਸ ਨੂੰ ਕੋਈ ਵਿਸ਼ੇਸ਼ ਖਤਰਾ ਦੱਸਣ ਵਾਲਾ ਕੋਈ ਇਨਪੁੱਟ ਨਹੀਂ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe