Sunday, August 03, 2025
 

ਸਿਆਸੀ

ਕਾਂਗਰਸ ਦੇ ਕੌਮੀ ਬੁਲਾਰੇ ਰਾਜੀਵ ਤਿਆਗੀ ਦਾ ਦੇਹਾਂਤ

August 13, 2020 08:41 AM

ਨਵੀਂ ਦਿੱਲੀ : ਕਾਂਗਰਸ ਦੇ ਕੌਮੀ ਬੁਲਾਰੇ ਰਾਜੀਵ ਤਿਆਗੀ ਨਹੀਂ ਰਹੇ। ਅੱਜ ਉਨ੍ਹਾਂ ਦੀ ਅਚਾਨਕ ਵਿਗੜਣ ਬਾਅਦ ਉਨ੍ਹਾਂ ਨੂੰ ਗਾਜ਼ੀਆਬਾਦ ਦੇ ਇਕ ਹਸਪਤਾਲ 'ਚ ਦਾਖਲ਼ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਰਾਜੀਵ ਤਿਆਗੀ ਕਾਂਗਰਸ ਦੇ ਬਹੁਤ ਹੀ ਸੁਲਝੇ ਹੋਏ ਅਤੇ ਹਾਜ਼ਰ-ਜਵਾਬ ਬੁਲਾਰੇ ਸਨ ਜੋ ਅਕਸਰ ਹੀ ਟੀਵੀ ਚੈਨਲਾਂ 'ਚ ਹੁੰਦੀਆਂ ਬਹਿਸ 'ਚ ਹਿੱਸਾ ਲੈਂਦੇ ਸਨ। ਖ਼ਬਰਾਂ ਮੁਤਾਬਕ ਉਹ ਸ਼ਾਮ ਤਕ ਬਿਲਕੁਲ ਠੀਕ ਠਾਕ ਸਨ। ਉਹ ਸ਼ਾਮੀ ਇਕ ਟੀਵੀ ਚੈਨਲ 'ਚ ਡਿਬੇਟ 'ਚ ਸ਼ਾਮਲ ਹੋਏ ਸਨ। ਇਸ ਸਬੰਧੀ ਉਨ੍ਹਾਂ ਨੇ ਖੁਦ ਟਵੀਟ ਜ਼ਰੀਏ ਜਾਣਕਾਰੀ ਸਾਂਝੀ ਕੀਤੀ ਸੀ ਕਿ ਉਹ ਸ਼ਾਮ 5 ਵਜੇ ਇਸ ਟੀਵੀ ਚੈਨਲ 'ਚ ਬਹਿਸ਼ 'ਚ ਹਿੱਸਾ ਲੈਣਗੇ। ਉਹ ਸ਼ਾਮੀ ਡਿਬੇਟ 'ਚ ਸ਼ਾਮਲ ਵੀ ਹੋਏ ਸਨ। ਸ਼ਾਮੀ ਘਰ ਅੰਦਰ ਹੀ ਰਾਜੀਵ ਤਿਆਗੀ ਦੀ ਅਚਾਨਕ ਸਿਹਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਏ। ਬੇਹੋਸ਼ੀ ਦੀ ਹਾਲਤ ਵਿਚ ਹੀ ਉਨ੍ਹਾਂ ਨੂੰ ਯਸ਼ੋਦਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ। ਜਿਉਂ ਹੀ ਰਾਜੀਵ ਤਿਆਗੀ ਦੀ ਖ਼ਬਰ ਫ਼ੈਲੀ, ਸਾਰੇ ਪਾਸੇ ਸੋਗ ਦਾ ਮਾਹੌਲ ਬਣ ਗਿਆ। ਖ਼ਾਸ ਕਰ ਕੇ ਦੇਸ਼ ਦੇ ਸਿਆਸੀ ਗਲਿਆਰਿਆਂ ਅੰਦਰ ਸੋਗ ਦੀ ਲਹਿਰ ਹੈ। ਉਨ੍ਹਾਂ ਨਾਲ ਆਖ਼ਰੀ ਬਹਿਸ਼ 'ਚ ਸ਼ਾਮਲ ਹੋਏ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਵੀ ਰਾਜੀਵ ਤਿਆਗੀ ਦੀ ਅਚਾਨਕ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe