Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਫੀਫਾ ਵਿਸ਼ਵ ਕੱਪ : ਏਸ਼ੀਆਈ ਕੁਆਲੀਫਾਇੰਗ ਮੁਕਾਬਲੇ ਮੁਲਤਵੀ

August 13, 2020 08:48 AM

ਨਵੀਂ ਦਿੱਲੀ : ਕੋਰੋਨਾ ਵਾਇਰਸ ਮਹਾਮਾਰੀ ਕਾਰਨ 2022 ਫੀਫਾ ਵਿਸ਼ਵ ਕੱਪ ਦੇ ਏਸ਼ੀਆਈ ਕੁਆਲੀਫਾਇੰਗ ਮੁਕਾਬਲੇ 2021 ਲਈ ਮੁਲਤਵੀ ਹੋਣ ਤੋਂ ਬਾਅਦ ਭਾਰਤੀ ਫੁੱਟਬਾਲ ਟੀਮ ਇਸ ਸਾਲ ਕੋਈ ਮੈਚ ਨਹੀਂ ਖੇਡੇਗੀ। ਏਸ਼ੀਆਈ ਫੁੱਟਬਾਲ ਪਰਿਸੰਘ (ਏ. ਐੱਫ. ਸੀ.) ਨੇ 2022 ਵਿਸ਼ਵ ਕੱਪ ਤੇ 2023 ਏਸ਼ੀਆਈ ਕੱਪ ਦੇ ਅਕਤੂਬਰ ਤੇ ਨਵੰਬਰ ’ਚ ਹੋਣ ਵਾਲੇ ਸਾਰੇ ਪੁਰਸ਼ ਕੁਆਲੀਫਾਇਰ ਮੁਕਾਬਲਿਆਂ ਨੂੰ ਮੁਲਤਵੀ ਕਰ ਦਿੱਤਾ ਹੈ। ਭਾਰਤ ਨੇ ਪਿਛਲਾ ਕੌਮਾਂਤਰੀ ਮੁਕਾਬਲਾ ਪਿਛਲੇ ਸਾਲ ਨਵੰਬਰ ’ਚ ਮਸਕਟ ’ਚ ਓਮਾਨ ਵਿਰੁੱਧ ਖੇਡਿਆ ਸੀ, ਜੋ ਕੁਆਲੀਫਾਇੰਗ ਮੈਚ ਸੀ। ਭਾਰਤ ਇਹ ਮੈਚ 0-1 ਨਾਲ ਹਾਰ ਗਿਆ ਸੀ। ਭਾਰਤ ਵਿਸ਼ਵ ਕੱਪ ਕੁਆਲੀਫਾਇਰ ਦੇ ਅਗਲੇ ਦੌਰ ’ਚ ਜਗ੍ਹਾ ਬਣਾਉਣ ਦੀ ਦੌੜ ’ਚੋਂ ਬਾਹਰ ਹੋ ਚੁੱਕਾ ਪਰ ਅਜੇ ਵੀ 2023 ਏਸ਼ੀਆਈ ਕੱਪ ਲਈ ਕੁਆਲੀਫਾਈ ਕਰਨ ਦੀ ਦੌੜ ’ਚ ਬਣਿਆ ਹੋਇਆ ਹੈ। ਟੀਮ ਨੇ 8 ਅਕਤੂਬਰ ਨੂੰ ਦੇਸ਼ ’ਚ ਕਤਰ ਨਾਲ ਭਿੜਣਾ ਸੀ ਜਦਕਿ ਇਸ ਤੋਂ ਬਾਅਦ ਨਵੰਬਰ ’ਚ ਅਫਗਾਨਿਸਤਾਨ ਵਿਰੁੱਧ ਦੇਸ਼ ’ਚ ਅਤੇ ਬੰਗਲਾਦੇਸ਼ ਵਿਰੁੱਧ ਉਨ੍ਹਾਂ ਦੀ ਧਰਤੀ ’ਤੇ ਮੁਕਾਬਲੇ ਖੇਡਣੇ ਸਨ। ਭਾਰਤ ਜੇ ਗਰੁੱਪ ’ਚ ਤੀਜੇ ਨੰਬਰ ’ਤੇ ਰਹਿੰਦਾ ਹੈ ਤਾਂ 2023 ਏਸ਼ੀਆਈ ਕੱਪ ਕੁਆਲੀਫਾਇਰ ਦੇ ਤੀਜੇ ਦੌਰ ’ਚ ਸਿੱਧਾ ਦਾਖਲ ਹੋ ਜਾਵੇਗਾ।
ਖੇਡ ਦੀ ਸੰਸਾਰਿਕ ਸੰਸਥਾ ਫੀਫਾ ਅਤੇ ਏ. ਐੱਫ. ਸੀ. ਨੇ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਕਿ ਕਈ ਦੇਸ਼ਾਂ ’ਚ ਕੋਰੋਨਾ ਵਾਇਰਸ ਨਾਲ ਜੁੜੇ ਹਾਲਾਤ ਦੇਖਦੇ ਹੋਏ ਫੀਫਾ ਤੇ ਏਸ਼ੀਆਈ ਫੁੱਟਬਾਲ ਪਰੀਸੰਘ ਨੇ ਸਾਂਝੇ ਤੌਰ ’ਤੇ ਫੈਸਲਾ ਕੀਤਾ ਹੈ ਕਿ ਫੀਫਾ ਵਿਸ਼ਵ ਕੱਪ ਕਤਰ 2022 ਅਤੇ ਏ. ਐੱਫ. ਸੀ. ਏਸ਼ੀਆਈ ਕੱਪ ਚੀਨ 2023 ਦੇ ਹੋਣ ਵਾਲੇ ਕੁਆਲੀਫਾਇੰਗ ਮੁਕਾਬਲੇ 2021 ’ਚ ਖੇਡੇ ਜਾਣਗੇ। ਜ਼ਿਕਰਯੋਗ ਹੈ ਕਿ ਭਾਰਤ ਅਜੇ 5 ਮੈਚਾਂ ’ਚ 3 ਅੰਕਾਂ ਨਾਲ ਗਰੁੱਪ ਈ ’ਚ ਚੌਥੇ ਸਥਾਨ ’ਤੇ ਹੈ। ਕਤਰ 13 ਅੰਕਾਂ ਨਾਲ ਸਿਖਰ ’ਤੇ ਜਦਕਿ ਓਮਾਨ ਉਸ ਤੋਂ ਇਕ ਅੰਕ ਪਿੱਛੇ ਦੂਜੇ ਸਥਾਨ ’ਤੇ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe