Friday, May 02, 2025
 

ਖੇਡਾਂ

ਧੋਨੀ ਨੇ ਕ੍ਰਿਕਟ ਨੂੰ ਕਿਹਾ 'ਅਲਵੀਦਾ'

August 15, 2020 10:17 PM

ਨਵੀਂ ਦਿੱਲੀ : ਟੀਮ ਇੰਡੀਆ ਨੂੰ 2011 ਦਾ ਕ੍ਰਿਕਟ ਵਿਸ਼ਵ ਕੱਪ ਜਿਤਾਉਣ ਵਾਲੇ ਮਹਿੰਦਰ ਸਿੰਘ ਧੋਨੀ ਨੇ ਸੰਨਿਆਸ ਲੈ ਲਿਆ ਹੈ। 39 ਸਾਲ ਦੇ ਧੋਨੀ ਨੇ ਸ਼ਨੀਵਾਰ ਸ਼ਾਮ ਨੂੰ ਇੰਸਟਾਗ੍ਰਾਮ 'ਤੇ 'ਮੈਂ ਪਲ ਦੋ ਪਲ ਦਾ ਸ਼ਾਇਰ ਹੂ' ਗਾਣੇ ਦੇ ਨਾਲ ਇਕ ਵੀਡੀਓ ਪੋਸਟ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿੱਖਿਆ ਕਿ ਤੁਹਾਡੇ (ਲੋਕਾਂ) ਵੱਲੋਂ ਹਮੇਸ਼ਾ ਮਿਲੇ ਪਿਆਰ ਅਤੇ ਸਪੋਰਟ ਲਈ ਸ਼ੁਕਰੀਆ। ਸ਼ਾਮ 7-29 ਵਜੇ ਤੋਂ ਮੈਨੂੰ ਰਿਟਾਇਰ ਸਮਝਿਆ ਜਾਵੇ। ਉਨ੍ਹਾਂ ਨੇ ਆਪਣੀ ਇਸ ਪੋਸਟ ਵਿਚ ਆਪਣੇ ਕਰੀਅਰ ਦੇ ਤਮਾਮ ਉਤਾਰ-ਚੜਾਅ ਨੂੰ 'ਮੈਂ ਪਲ ਦੋ ਪਲ ਦਾ ਸ਼ਾਇਰ ਹੂ' ਗਾਣੇ ਨਾਲ ਬੜੇ ਹੀ ਖੂਬਸੂਰਤ ਅੰਦਾਜ਼ ਵਿਚ ਦਿਖਾਇਆ। ਇਸ ਦੇ ਨਾਲ ਹੀ ਬੀਤੇ 15-16 ਸਾਲਾਂ ਵਿਚ ਭਾਰਤੀ ਕ੍ਰਿਕਟ ਵਿਚ ਚੱਲਿਆ ਆ ਰਿਹਾ ਧੋਨੀ ਦਾ ਕਰਿਸ਼ਮਾਈ ਯੁੱਗ ਖਤਮ ਹੋ ਗਿਆ ਹੈ। ਹਾਲਾਂਕਿ ਇਸ ਸੀਜ਼ਨ ਆਈ. ਪੀ. ਐੱਲ. ਵਿਚ ਉਹ ਇਕ ਵਾਰ ਫਿਰ ਚੇੱਨਈ ਸੁਪਰ ਕਿੰਗਸ ਵੱਲੋਂ ਮੈਦਾਨ ਵਿਚ ਜਲਵਾ ਦਿਖਾਉਂਦੇ ਦੇਖੇ ਜਾਣਗੇ। ਉਹ ਭਾਰਤੀ ਕ੍ਰਿਕਟ ਦੇ ਸਭ ਤੋਂ ਕਾਮਯਾਬ ਕਪਤਾਨ ਰਹੇ ਹਨ। ਵਰਲਡ ਕ੍ਰਿਕਟ ਵਿਚ ਵੀ ਮਹਿੰਦਰ ਸਿੰਘ ਧੋਨੀ ਇਕੱਲੇ ਅਜਿਹੇ ਕਪਤਾਨ ਹਨ, ਜਿਨ੍ਹਾਂ ਨੇ ਆਈ. ਸੀ. ਸੀ. ਦੀਆਂ ਤਿੰਨੋਂ ਵੱਡੀਆਂ ਟ੍ਰਾਫੀਆਂ 'ਤੇ ਕਬਜ਼ਾ ਜਮਾਇਆ ਹੈ। ਧੋਨੀ ਦੀ ਕਪਤਾਨੀ ਵਿਚ ਭਾਰਤ ਆਈ. ਸੀ. ਸੀ. ਦੀ ਵਰਲਡ-ਟੀ-20 (2007), ਕ੍ਰਿਕਟ ਵਰਲਡ ਕੱਪ (2011 ਵਿਚ) ਅਤੇ ਆਈ. ਸੀ. ਸੀ. ਚੈਂਪੀਅਨਸ ਟ੍ਰਾਫੀ (2013 ਵਿਚ) ਦਾ ਖਿਤਾਬ ਜਿੱਤ ਚੁੱਕਿਆ ਹੈ। ਧੋਨੀ ਨੇ ਭਾਰਤ ਵੱਲੋਂ 350 ਵਨ-ਡੇਅ ਖੇਡੇ ਹਨ, ਜਿਨ੍ਹਾਂ ਵਿਚ ਉਨ੍ਹਾਂ ਨੇ 50 ਤੋਂ ਜ਼ਿਆਦਾ ਦੀ ਔਸਤ ਨਾਲ 10, 773 ਰਨ ਬਣਾਏ। ਵਨ-ਡੇਅ ਕ੍ਰਿਕਟ ਵਿਚ ਧੋਨੀ 10 ਸੈਂਕੜੇ ਅਤੇ 73 ਅਰਧ ਸੈਂਕੜੇ ਬਣਾਏ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਕਟ-ਕੀਪਰ ਦੇ ਤੌਰ 'ਤੇ 321 ਕੈਚ ਫੜੇ ਅਤੇ 123 ਖਿਡਾਰੀਆਂ ਨੂੰ ਸਟੰਪ ਆਊਟ ਕੀਤਾ। ਉਥੇ ਟੀ-20 ਕ੍ਰਿਕਟ ਵਿਚ ਧੋਨੀ ਨੇ ਭਾਰਤ ਵੱਲੋਂ 98 ਮੈਚ ਖੇਡੇ, ਜਿਸ ਵਿਚ ਉਨ੍ਹਾਂ ਨੇ 37 ਤੋਂ ਜ਼ਿਆਦਾ ਔਸਤ ਨਾਲ 1617 ਰਨ ਬਣਾਏ।  ਟੈਸਟ ਕ੍ਰਿਕਟ ਵਿਚ ਐੱਮ. ਐੱਸ. ਧੋਨੀ ਨੇ 2014 ਵਿਚ ਹੀ ਸੰਨਿਆਸ ਲੈ ਲਿਆ ਸੀ। 90 ਟੈਸਟ ਮੈਚਾਂ ਵਿਚ ਧੋਨੀ ਨੇ 38 ਤੋਂ ਜ਼ਿਆਦਾ ਦੀ ਔਸਤ ਨਾਲ 4876 ਰਨ ਬਣਾਏ। ਟੈਸਟ ਮੈਚਾਂ ਵਿਚ ਧੋਨੀ ਨੇ ਵਿਕੇਟ ਦੇ ਪਿੱਛੇ 256 ਕੈਚ ਫੜੇ ਅਤੇ 38 ਸਟੰਪ ਕੀਤੇ। ਬੱਲੇਬਾਜ਼ ਦੇ ਤੌਰ 'ਤੇ ਉਨ੍ਹਾਂ ਨੇ 6 ਸੈਂਕੜੇ ਅਤੇ 33 ਅਰਧ-ਸੈਂਕੜੇ ਜਮਾਏ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਕੁਲਦੀਪ ਯਾਦਵ-ਰਿੰਕੂ ਸਿੰਘ ਵਿਵਾਦ: ਥੱਪੜਾਂ ਦਾ ਵੀਡੀਓ ਵਾਇਰਲ

Gautam ਗੰਭੀਰ ਨੂੰ 'ISIS ਕਸ਼ਮੀਰ' ਵੱਲੋਂ ਈਮੇਲ ਰਾਹੀਂ ਧਮਕੀ, ਦਿੱਲੀ ਪੁਲਿਸ ਦੀ ਜਾਂਚ ਜਾਰੀ

चेन्नई लायंस ने इंडियनऑयल अल्टीमेट टेबल टेनिस नीलामी में चीनी पैडलर फैन सिकी को सबसे अधिक कीमत पर खरीदा

ਪੰਜਾਬ ਕਿੰਗਜ਼ ਇਲੈਵਨ vs ਰਾਜਸਥਾਨ ਰਾਇਲਜ਼, ਅੱਜ ਮੋਹਾਲੀ ਵਿੱਚ ਸ਼ਾਮ 7.30 ਵਜੇ ਹੋਵੇਗਾ ਮੈਚ

MI ਬਨਾਮ KKR: ਮੁੰਬਈ ਨੇ ਵਾਨਖੇੜੇ ਵਿੱਚ ਜਿੱਤ ਦਾ ਖਾਤਾ ਖੋਲ੍ਹਿਆ, KKR ਨੂੰ 8 ਵਿਕਟਾਂ ਨਾਲ ਹਰਾਇਆ

KKR ਬਨਾਮ RCB ਓਪਨਿੰਗ ਮੈਚ ਹੋ ਸਕਦਾ ਹੈ ਰੱਦ

हॉकी इंडिया ने 2025 के वार्षिक पुरस्कारों के लिए की अब तक की सबसे बड़ी पुरस्कार राशि की घोषणा

🏆 ਭਾਰਤ ਨੇ ਜਿੱਤੀ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ 2025

ਚੈਂਪੀਅਨਜ਼ ਟਰਾਫੀ 2025: ਭਾਰਤ-ਆਸਟ੍ਰੇਲੀਆ ਮੈਚ ਨੂੰ ਲੈ ਕੇ ਪ੍ਰਸ਼ੰਸਕ ਉਤਸ਼ਾਹਿਤ, ਕਿਹਾ- 'ਭਾਰਤ ਇਤਿਹਾਸ ਰਚੇਗਾ

ਭਾਰਤ ਨੇ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾਇਆ

 
 
 
 
Subscribe