Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਨਫ਼ਰਤ ਫੈਲਾਉਣ ਵਾਲੀਆਂ ਪੋਸਟਾਂ ਉਤੇ ਫ਼ੇਸਬੁੱਕ ਲਾਵੇਗਾ ਪਾਬੰਦੀ

August 18, 2020 09:29 AM

ਨਵੀਂ ਦਿੱਲੀ : ਸੋਸ਼ਲ ਮੀਡੀਆ ਕੰਪਨੀ ਫ਼ੇਸਬੁਕ ਨੇ ਭਾਰਤ ਵਿਚ ਕੇਂਦਰ ਵਿਚ ਸੱਤਾਧਿਰ ਪਾਰਟੀ ਦਾ ਸਮਰਥਨ ਕਰਨ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਸ ਦੇ ਮੰਚ 'ਤੇ ਨਫ਼ਰਤ ਫੈਲਾਉਣ ਵਾਲੇ ਅਜਿਹੇ ਭਾਸ਼ਨਾਂ ਅਤੇ ਸਮੱਗਰੀ 'ਤੇ ਰੋਕ ਲਾਈ ਜਾਂਦੀ ਹੈ ਜਿਸ ਨਾਲ ਹਿੰਸਾ ਫੈਲਣ ਦਾ ਖ਼ਦਸ਼ਾ ਰਹਿੰਦਾ ਹੈ। ਕੰਪਨੀ ਨੇ ਇਹ ਵੀ ਕਿਹਾ ਕਿ ਉਸ ਦੀਆਂ ਇਹ ਨੀਤੀਆਂ ਸੰਸਾਰ ਪੱਧਰ 'ਤੇ ਲਾਗੂ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਵਿਚ ਇਹ ਨਹੀਂ ਵੇਖਿਆ ਜਾਂਦਾ ਕਿ ਇÂ ਕਿਹੜੀ ਰਾਜਸੀ ਪਾਰਟੀ ਨਾਲ ਸਬੰਧਤ ਮਾਮਲਾ ਹੈ। ਕੰਪਨੀ ਭਾਰਤ ਨੂੰ ਅਪਣਾ ਪ੍ਰਮੁੱਖ ਬਾਜ਼ਾਰ ਮੰਨਦੀ ਹੈ।
 ਫ਼ੇਸਬੁਕ ਨੇ ਮੰਨਿਆ ਕਿ ਉਹ ਨਫ਼ਰਤ ਫੈਲਾਉਣ ਵਾਲੀ ਹਰ ਸਮੱਗਰੀ 'ਤੇ ਰੋਕ ਲਾਉਂਦੀ ਹੈ ਪਰ ਇਸ ਦਿਸ਼ਾ ਵਿਚ ਹੋਰ ਬਹੁਤ ਕੁੱਝ ਕਰਨ ਦੀ ਲੋੜ ਹੈ। ਫ਼ੇਸਬੁਕ ਦੇ ਬੁਲਾਰੇ ਨੇ ਕਿਹਾ, 'ਅਸੀਂ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੇ ਭਾਸ਼ਨਾਂ ਅਤੇ ਸਮੱਗਰੀ 'ਤੇ ਰੋਕ ਲਾਉਂਦੇ ਹਾਂ। ਅਸੀਂ ਸੰਸਾਰ ਪੱਧਰ 'ਤੇ ਇਨ੍ਹਾਂ ਨੀਤੀਆਂ ਨੂੰ ਲਾਗੂ ਕਰਦੇ ਹਾਂ। ਕਿਸੇ ਰਾਜਨੀਤਕ ਪਾਰਟੀ ਜਾਂ ਵਿਚਾਰਧਾਰਾ ਵਲ ਧਿਆਨ ਨਹੀਂ ਦਿਤਾ ਜਾਂਦਾ। ਅਸੀਂ ਜਾਣਦੇ ਹਾਂ ਕਿ ਹਾਲੇ ਹੋਰ ਬਹੁਤ ਕੁੱਝ ਕਰਨ ਦੀ ਲੋੜ ਹੈ, ਅਸੀਂ ਤਬਦੀਲੀ ਦੀ ਦਿਸ਼ਾ ਵਿਚ ਪ੍ਰਗਤੀ ਕਰ ਰਹੇ ਹਾਂ। ਕਿਸੇ ਤਰ੍ਹਾਂ ਦੇ ਪੱਖਪਾਤ ਨੂੰ ਰੋਕਣ ਲਈ ਅਸੀਂ ਨਿਯਮਿਤ ਰੂਪ ਵਿਚ ਅਪਣੀ ਪ੍ਰਕ੍ਰਿਆ ਨੂੰ ਆਡਿਟ ਕਰਦੇ ਹਾਂ।' ਭਾਜਪਾ ਨੇ ਦੋਸ਼ ਲਾਇਆ ਹੈ ਕਿ ਫ਼ੇਸਬੁਕ ਦੁਆਰਾ ਕੌਮਪ੍ਰਸਤ ਆਵਾਜ਼ਾਂ ਨੂੰ 'ਸੈਂਸਰ' ਕੀਤਾ ਜਾ ਰਿਹਾ ਹੈ। ਉਧਰ, ਕਾਂਗਰਸ ਨੇ ਵਾਲ ਸਟਰੀਟ ਜਰਨਲ ਦੀ ਰੀਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਫ਼ੇਸਬੁਕ ਦੀ ਸਮੱਗਰੀ ਨਾਲ ਜੁੜੀਆਂ ਨੀਤੀਆਂ ਭਾਜਪਾ ਦਾ ਪੱਖ ਲੈਣ ਵਾਲੀਆਂ ਹਨ। 

ਸਰਕਾਰ ਹੁਕਮ ਦੇਵੇ ਤਾਂ ਏਆਈਐਮਆਈਐਮ ਸਮਰਥਕ 'ਤੇ ਰੋਕ ਲਾ ਸਕਦੇ ਹਾਂ : ਫ਼ੇਸੁਬੁਕ, ਯੂਟਿਊਬ

ਸੋਸ਼ਲ ਮੀਡੀਆ ਪਲੇਟਫ਼ਾਰਮ ਫ਼ੇਸਬੁਕ ਅਤੇ ਯੂਟਿਊਬ ਨੇ ਸੋਮਵਾਰ ਨੂੰ ਬੰਬਈ ਹਾਈ ਕੋਰਟ ਨੂੰ ਕਿਹਾ ਕਿ ਜੇ ਕੇਂਦਰ ਸਰਕਾਰ ਜਾਂ ਅਦਾਲਤ ਹੁਕਮ ਦਿੰਦੀ ਹੈ ਤਾਂ ਉਹ ਏਆਈਐਮਆਈਐਮ ਦੇ ਉਸ ਸਮਰਥਕ ਦੀ ਅਪਣੀ ਵੈਬਸਾਈਟ ਤਕ ਪਹੁੰਚ 'ਤੇ ਰੋਕ ਲਾ ਦੇਣਗੇ ਜਿਸ 'ਤੇ ਫ਼ਿਰਕੂ ਤਣਾਅ ਪੈਦਾ ਕਰਨ ਵਾਲੀ ਭੜਕਾਊ ਸਮੱਗਰੀ ਪਾਉਣ ਦਾ ਦੋਸ਼ ਹੈ। ਮੁੱਖ ਜੱਜ ਦੀਪਾਂਕਰ ਦੱਤ ਅਤੇ ਜੱਜ ਮਾਧਵ ਜਾਮਦਾਰ ਦਾ ਬੈਂਚ ਮੁੰਬਈ ਵਾਸੀ ਇਮਰਾਨ ਖ਼ਾਨ ਦੁਆਰਾ ਦਾਖ਼ਲ ਅਰਜ਼ੀ 'ਤੇ ਸੁਣਵਾਈ ਕਰ ਰਿਹਾ ਸੀ। ਅਰਜ਼ੀ ਵਿਚ ਅਬੂ ਫ਼ੈਜ਼ਲ ਵਿਰੁਧ ਮੀਡੀਆ ਵਿਚ ਨਫ਼ਰਤ ਫੈਲਾਉਣ ਵਾਲੇ ਭਾਸ਼ਨ ਅਪਲੋੜ ਕਰਨ ਲਈ ਕਾਰਵਾਈ ਕਰਨ ਦੀ ਪੁਲਿਸ ਨੂੰ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ।
  ਪਟੀਸ਼ਨਕਾਰ ਦੇ ਵਕੀਲ ਨੇ ਇਸ ਤੋਂ ਪਹਿਲਾਂ ਕਿਹਾ ਕਿ ਫ਼ੈਜ਼ਲ ਅਸਦੂਦੀਨ ਓਵੈਸੀ ਦੀ ਅਗਵਾਈ ਵਾਲੀ ਉਕਤ ਪਾਰਟੀ ਦਾ ਸਮਰਥਕ ਹੈ।  ਪਟੀਸ਼ਨ ਵਿਚ ਫ਼ੈਜ਼ਲ ਦੁਆਰਾ ਅਪਲੋਡ ਕੀਤੀ ਗਈ ਵੀਡੀਉ ਨੂੰ ਹਟਾਉਣ ਅਤੇ ਸਾਰੀਆਂ ਵੈਬਸਾਈਟਾਂ ਤਕ ਉਸ ਦੀ ਪਹੁੰਚ ਪੱਕੇ ਤੌਰ 'ਤੇ ਬੰਦ ਕਰਨ ਦੀ ਬੇਨਤੀ ਕੀਤੀ ਗਈ ਹੈ। ਇਸ ਸਾਲ ਮਈ ਵਿਚ, ਹਾਈ ਕੋਰਟ ਨੇ ਯੂਟਿਊਬ ਅਤੇ ਫ਼ੇਸਬੁਕ ਨੂੰ ਫ਼ੈਜ਼ਲ ਦੁਆਰਾ ਅਪਲੋਡ ਕੀਤੀ ਗਈ ਵੀਡੀਉ ਨੂੰ ਹਟਾਉਣ ਦਾ ਹੁਕਮ ਦਿਤਾ ਸੀ। ਸੋਮਵਾਰ ਨੂੰ ਫ਼ੇਸਬੁਕ ਦੇ ਵਕੀਲ ਨੇ ਅਦਾਲਤ ਨੂੰ ਸੂਚਿਤ ਕੀਤਾ ਸੀ ਕਿ ਫ਼ੈਜ਼ਲ ਦੁਆਰਾ ਅਪਲੋਡ ਕੀਤੀ ਗਈ ਵੀਡੀਉ ਹਟਾ ਦਿਤੀ ਗਈ ਹੈ। ਮੁੱਖ ਜੱਜ ਦੱਤ ਨੇ ਕਿਹਾ, ਆਈਟੀ ਕਾਨੂੰਨ ਤਹਿਤ ਇਕ ਕਵਾਇਦ ਤੈਅ ਕੀਤੀ ਗਈ ਹੈ ਜਿਸ ਤਹਿਤ ਜੇ ਕਿਸੇ ਵਿਅਕਤੀ ਨੂੰ ਇੰਟਰਨੈਟ 'ਤੇ ਪਾਈ ਗਈ ਕਿਸੇ ਸਮੱਗਰ ਨਾਲ ਸ਼ਿਕਾਇਤ ਹੈ ਤਾਂ ਉਹ ਨੋਡਲ ਅਧਿਕਾਰੀ ਨਾਲ ਸੰਪਰਕ ਕਰ ਸਕਦਾ ਹੈ। ਅਦਾਲਤ ਦਖ਼ਲ ਦੇ ਕੇ ਹੁਕਮ ਕਿਉਂ ਦੇਵੇ? 

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe