Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਗੇਂਦਬਾਜ਼ ਇਸ਼ਾਂਤ ਸ਼ਰਮਾ ਨੂੰ ਮਿਲ ਸਕਦਾ ਹੈ ਅਰਜੁਨ ਪੁਰਸਕਾਰ

August 19, 2020 07:32 AM

ਨਵੀਂ ਦਿੱਲੀ  : ਭਾਰਤੀ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਉਨ੍ਹਾਂ 29 ਖਿਡਾਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੇ ਨਾਮ ਦੀ ਸਿਫਾਰਸ਼ ਖੇਡ ਮੰਤਰਾਲੇ ਦੀ ਪੁਰਸਕਾਰ ਚੋਣ ਕਮੇਟੀ ਨੇ ਮੰਗਲਵਾਰ ਨੂੰ ਇਸ ਸਾਲ ਦੇ ਅਰਜੁਨ ਪੁਰਸਕਾਰ ਲਈ ਕੀਤੀ ਹੈ। ਪੁਰਸ਼ ਰਿਕਰਵ ਤੀਰਅੰਦਾਜ਼ ਅਤਾਨੁ ਦਾਸ, ਮਹਿਲਾ ਹਾਕੀ ਖਿਡਾਰੀ ਦੀਪਿਕਾ ਠਾਕੁਰ, ਕ੍ਰਿਕਟਰ ਦੀਪਕ ਹੁੱਡਾ ਅਤੇ ਟੈਨਿਸ ਖਿਡਾਰੀ ਦਿਵਿਜ ਸ਼ਰਨ ਦੇ ਨਾਮ ਵੀ ਇਸ ਵੱਕਾਰੀ ਪੁਰਸਕਾਰ ਲਈ ਸਿਫਾਰਸ਼ ਕੀਤੇ ਗਏ ਹਨ। ਅਧਿਕਾਰਤ ਸੂਤਰਾਂ ਵਲੋਂ ਇਹ ਜਾਣਕਾਰੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਦਿੱਤੀ ਗਈ ਹੈ। ਇਸ਼ਾਂਤ ਨੇ ਹੁਣ ਤੱਕ ਭਾਰਤ ਲਈ 97 ਟੈਸਟ ਅਤੇ 80 ਵਨਡੇ ਮੈਚ ਖੇਡੇ ਹਨ ਅਤੇ 400 ਦੇ ਕਰੀਬ ਅੰਤਰਰਾਸ਼ਟਰੀ ਵਿਕਟਾਂ ਆਪਣੇ ਨਾਮ ਕੀਤੀਆਂ ਹਨ। ਇਹ ਵੀ ਪਤਾ ਲੱਗਿਆ ਹੈ ਕਿ ਓਲੰਪਿਕ ਕਾਂਸੀ ਦਾ ਤਗਮਾ ਜੇਤੂ ਸਾਕਸ਼ੀ ਮਲਿਕ ਅਤੇ ਸਾਬਕਾ ਵਿਸ਼ਵ ਚੈਂਪੀਅਨ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਵੀ ਕਮੇਟੀ ਦਾ ਸਮਰਥਨ ਮਿਲਿਆ ਹੈ ਪਰ ਆਖਰੀ ਫੈਸਲਾ ਖੇਡ ਮੰਤਰੀ ਕਿਰਨ ਰਿਜੀਜੂ 'ਤੇ ਛੱਡ ਦਿੱਤਾ ਗਿਆ ਹੈ ਕਿਉਂਕਿ ਇਹ ਦੋਵੇਂ ਮਹਿਲਾ ਖਿਡਾਰੀਆਂ ਨੂੰ ਪਹਿਲਾਂ ਖੇਲ ਰਤਨ ਪੁਰਸਕਾਰ ਪਹਿਲਾਂ ਹੀ ਮਿਲ ਚੁੱਕਾ ਹੈ। ਜ਼ਿਕਰਯੋਗ ਹੈ ਕਿ ਸਾਕਸ਼ੀ ਨੂੰ ਸਾਲ 2016 ਵਿੱਚ ਰੀਓ ਓਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਖੇਡ ਰਤਨ ਪੁਰਸਕਾਰ ਦਿੱਤਾ ਗਿਆ ਸੀ, ਜਦਕਿ ਮੀਰਾਬਾਈ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਣ ਲਈ 2018 ‘ਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨਾਲ ਇਹ ਪੁਰਸਕਾਰ ਹਾਸਲ ਕੀਤਾ ਸੀ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe