Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਰੋਹਿਤ ਸ਼ਰਮਾ ਨੂੰ ਮਿਲੇਗਾ 'ਰਾਜੀਵ ਗਾਂਧੀ ਖੇਲ ਰਤਨ ਅਵਾਰਡ'

August 19, 2020 07:37 AM

ਮੁੰਬਈ : ਭਾਰਤ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਉਨ੍ਹਾਂ ਚਾਰ ਖਿਡਾਰੀਆਂ ਵਿੱਚ ਸ਼ਾਮਿਲ ਹਨ ਜਿਨ੍ਹਾਂ ਨੂੰ ਭਾਰਤ ਦੇ ਸਰਵਉੱਚ ਖੇਡ ਸਨਮਾਨ 'ਰਾਜੀਵ ਗਾਂਧੀ ਖੇਲ ਰਤਨ ਅਵਾਰਡ' ਲਈ ਚੁਣਿਆ ਗਿਆ ਹੈ। ਐਵਾਰਡ ਕਮੇਟੀ ਨੇ ਰੋਹਿਤ ਸ਼ਰਮਾ ਦੇ ਨਾਲ ਏਸ਼ੀਅਨ ਖੇਡਾਂ ਦੇ ਸੋਨ ਤਮਗ਼ਾ ਜੇਤੂ ਪਹਿਲਵਾਨ ਵਿਨੇਸ਼ ਫੋਗਾਟ, ਟੇਬਲ ਟੈਨਿਸ ਚੈਂਪੀਅਨ ਮਨੀਕਾ ਬੱਤਰਾ ਅਤੇ ਪੈਰਾਲਿੰਪਿਕ ਸੋਨ ਤਮਗ਼ਾ ਜੇਤੂ ਮਰੀਯੱਪਨ ਥਾਂਗਾਵੇਲੂ ਦੇ ਨਾਵਾਂ ਦੀ ਵੀ ਸਿਫਾਰਸ਼ ਕੀਤੀ ਹੈ। ਰਾਸ਼ਟਰੀ ਖੇਡ ਪੁਰਸਕਾਰਾਂ ਵਿੱਚ ਰਾਜੀਵ ਗਾਂਧੀ ਖੇਡ ਰਤਨ, ਅਰਜੁਨ ਪੁਰਸਕਾਰ, ਦ੍ਰੋਣਾਚਾਰੀਆ ਅਵਾਰਡ ਅਤੇ ਧਿਆਨਚੰਦ ਅਵਾਰਡ ਸ਼ਾਮਲ ਹਨ, ਜੋ ਹਰ ਸਾਲ 29 ਅਗਸਤ ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਵਲੋਂ ਦਿੱਤੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਰਾਸ਼ਟਰੀ ਖੇਡ ਪੁਰਸਕਾਰ ਖੇਡ ਦਿਵਸ (29 ਅਗਸਤ) ਦੇ ਮੌਕੇ ਤੇ ਦਿੱਤੇ ਜਾਂਦੇ ਹਨ, ਜੋ ਕਿ ਮਹਾਨ ਹਾਕੀ ਖਿਡਾਰੀ ਮੇਜਰ ਧਿਆਨਚੰਦ ਦਾ ਜਨਮਦਿਨ ਹੈ। ਦੱਸ ਦਈਏ ਕਿ ਖੇਲ ਰਤਨ ਪ੍ਰਾਪਤ ਕਰਨ ਵਾਲਾ ਪਹਿਲਾ ਕ੍ਰਿਕਟਰ ਸਚਿਨ ਤੇਂਦੁਲਕਰ ਸੀ, ਜਿਸ ਨੂੰ 1997–1998 'ਚ ਇਹ ਪੁਰਸਕਾਰ ਮਿਲਿਆ ਸੀ। ਇਸ ਤੋਂ ਬਾਅਦ 2007 ਵਿੱਚ ਮਹਿੰਦਰ ਸਿੰਘ ਧੋਨੀ ਅਤੇ 2018 ਵਿੱਚ ਵਿਰਾਟ ਕੋਹਲੀ ਨੇ ਖੇਡ ਰਤਨ ਹਾਸਿਲ ਕੀਤਾ ਸੀ। ਰਾਸ਼ਟਰੀ ਖੇਡ ਪੁਰਸਕਾਰ ਸਮਾਰੋਹ ਇਸ ਸਾਲ ਪਹਿਲੀ ਵਾਰ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਆਨਲਾਈਨ ਆਯੋਜਿਤ ਕੀਤਾ ਜਾ ਸਕਦਾ ਹੈ, ਜਿਸ ਵਿੱਚ ਸਾਰੇ ਵਿਜੇਤਾ 29 ਅਗਸਤ ਨੂੰ ਆਪਣੇ-ਆਪਣੇ ਸਥਾਨਾਂ ਤੋਂ ਲੌਗਇਨ ਕਰਨਗੇ ਅਤੇ ਉਨ੍ਹਾਂ ਦੇ ਨਾਵਾਂ ਦੀ ਘੋਸ਼ਣਾ ਸੁਣਨਗੇ। ਰਾਸ਼ਟਰੀ ਖੇਡ ਪੁਰਸਕਾਰ 29 ਅਗਸਤ ਨੂੰ ਸਪੋਰਟਸ ਡੇਅ ਦੇ ਮੌਕੇ 'ਤੇ ਦਿੱਤੇ ਜਾਂਦੇ ਹਨ, ਜੋ ਕਿ ਮਹਾਨ ਹਾਕੀ ਖਿਡਾਰੀ ਮੇਜਰ ਧਿਆਨਚੰਦ ਦਾ ਜਨਮਦਿਨ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe