Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਅਤਿਵਾਦੀਆਂ ਦੇ 5 ਸਹਿਯੋਗੀ ਬਾਰੂਦ ਸਮੇਤ ਗ੍ਰਿਫ਼ਤਾਰ

August 23, 2020 08:40 AM

ਸ਼੍ਰੀਨਗਰ : ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਅਤਿਵਾਦੀ ਸਮੂਹ ਇਸਲਾਮਿਕ ਸਟੇਟ ਜੰਮੂ-ਕਸ਼ਮੀਰ (ਆਈ.ਐੱਸ.ਜੇ.ਕੇ.) ਦੇ ਅਤਿਵਾਦੀਆਂ ਦੇ 5 ਸਹਿਯੋਗੀਆਂ ਨੂੰ ਸਨਿਚਰਵਾਰ  ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ। ਪੁਲਿਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਅਤਿਵਾਦੀਆਂ ਦੇ ਇਨ੍ਹਾਂ ਸਹਿਯੋਗੀਆਂ 'ਚੋਂ 4 ਉੱਤਰ ਕਸ਼ਮੀਰ ਜ਼ਿਲ੍ਹੇ ਦੇ ਅਤੇ ਇਕ ਸ਼੍ਰੀਨਗਰ ਦਾ ਹੈ।
ਅਧਿਕਾਰੀ ਨੇ ਦਸਿਆ ਕਿ ਇਹ ਲੋਕ ਅਤਿਵਾਦੀਆਂ ਨੂੰ ਸਹਿਯੋਗ ਦਿੰਦੇ ਸਨ ਅਤੇ ਨੌਜਵਾਨਾਂ ਦੇ ਮਨ 'ਚ ਕੱਟੜਪੰਥੀ ਸੋਚ ਭਰ ਕੇ ਉਨ੍ਹਾਂ ਨੂੰ ਆਈ.ਐੱਸ.ਜੇ.ਕੇ. 'ਚ ਸ਼ਾਮਲ ਹੋਣ ਲਈ ਉਕਸਾਉਂਦੇ ਸਨ। ਉਨ੍ਹਾਂ ਨੇ ਦਸਿਆ ਕਿ ਇਹ ਲੋਕ ਚਿੱਟੀਬੰਦੀ ਅਰਗਾਮ 'ਚ ਆਈ.ਐੱਸ.ਜੇ.ਕੇ. ਦੇ ਝੰਡੇ ਬਣਾਉਂਦੇ ਸਨ ਅਤੇ ਉਨ੍ਹਾਂ ਦੀ ਸ਼੍ਰੀਨਗਰ 'ਚ ਅਪਣੇ ਸਹਿਯੋਗੀਆਂ ਨੂੰ ਸਪਲਾਈ ਕਰਦੇ ਸਨ। ਇਨ੍ਹਾਂ ਲੋਕਾਂ ਕੋਲੋਂ ਗੋਲਾ ਬਾਰੂਦ, ਆਈ.ਐੱਸ.ਜੇ.ਕੇ. ਦੇ ਝੰਡੇ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ। ਅਧਿਕਾਰੀ ਨੇ ਦਸਿਆ ਕਿ ਅਰਗਾਮ ਪੁਲਿਸ ਥਾਣੇ 'ਚ ਇਨ੍ਹਾਂ ਲੋਕਾਂ ਵਿਰੁਧ ਯੂ.ਏ.ਪੀ.ਏ. ਕਾਨੂੰਨ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। 

 

Have something to say? Post your comment

 
 
 
 
 
Subscribe