Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਕਾਂਗਰਸ ਆਗੂਆਂ ਨੇ ਪਾਰਟੀ ਅੰਦਰ ਵੱਡੇ ਬਦਲਾਅ ਦੀ ਮੰਗ ਕੀਤੀ

August 24, 2020 09:36 AM

ਨਵੀਂ ਦਿੱਲੀ : ਕਾਂਗਰਸ ਕਾਰਜਕਾਰਣੀ ਦੀ ਸੋਮਵਾਰ ਨੂੰ ਹੋਣ ਵਾਲੀ ਬੈਠਕ ਤੋਂ ਪਹਿਲਾਂ ਪਾਰਟੀ ਅੰਦਰ ਵੱਖ ਵੱਖ ਸੁਰ ਉਭਰਨ ਲੱਗੇ ਹਨ। ਜਿਥੇ ਮੌਜੂਦਾ ਸੰਸਦ ਮੈਂਬਰਾਂ ਅਤੇ ਸਾਬਕਾ ਮੰਤਰੀਆਂ ਦੇ ਵਰਗ ਨੇ ਸਮੂਹਕ ਅਗਵਾਈ ਦੀ ਮੰਗ ਕੀਤੀ ਹੈ, ਉਥੇ ਇਕ ਹੋਰ ਵਰਗ ਨੇ ਰਾਹੁਲ ਗਾਂਧੀ ਦੀ ਪਾਰਟੀ ਪ੍ਰਧਾਨ ਵਜੋਂ ਵਾਪਸੀ ਦੀ ਪੁਰਜ਼ੋਰ ਵਕਾਲਤ ਕੀਤੀ ਹੈ। ਕੁੱਝ ਸਾਬਕਾ ਮੰਤਰੀਆਂ ਸਣੇ ਦੋ ਦਰਜਨ ਕਾਂਗਰਸ ਆਗੂਆਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਕੋਲੋਂ ਪਾਰਟੀ ਵਿਚ ਵੱਡੇ ਬਦਲਾਅ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਪੱਤਰ ਲਿਖਿਆ ਹੈ ਜਦਕਿ ਰਾਹੁਲ ਦੇ ਕਰੀਬੀ ਕੁੱਝ ਆਗੂਆਂ ਨੇ ਕਾਰਜਕਾਰਣੀ ਨੂੰ ਪਾਰਟੀ ਮੁਖੀ ਵਜੋਂ ਉਸ ਦੀ ਵਾਪਸੀ ਲਈ ਪੱਤਰ ਲਿਖਿਆ ਹੈ।

ਸੋਨੀਆ ਨੂੰ ਅਗਵਾਈ ਲਈ ਲਿਖਿਆ ਪੱਤਰ

ਸਮਝਿਆ ਜਾਂਦਾ ਹੈ ਕਿ ਸਾਬਕਾ ਮੰਤਰੀਆਂ ਅਤੇ ਕੁੱਝ ਸੰਸਦ ਮੈਂਬਰਾਂ ਨੇ ਕੁੱਝ ਹਫ਼ਤੇ ਪਹਿਲਾਂ ਇਹ ਪੱਤਰ ਲਿਖਿਆ ਜਿਸ ਤੋਂ ਬਾਅਦ ਸੀਡਬਲਿਊਸੀ ਦੀ ਬੈਠਕ ਦੇ ਹੰਗਾਮੇਦਾਰ ਰਹਿਣ ਦੇ ਆਸਾਰ ਹਨ। ਬੈਠਕ ਵਿਚ ਨਾਰਾਜ਼ ਆਗੂਆਂ ਦੁਆਰਾ ਚੁਕੇ ਗਏ ਮੁੱÎਦਿਆਂ 'ਤੇ ਚਰਚਾ ਅਤੇ ਬਹਿਸ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਆਗੂਆਂ ਨੇ ਤਾਕਤ ਦੇ ਵਿਕੇਂਦਰੀਕਰਨ, ਪ੍ਰਦੇਸ਼ ਇਕਾਈਆਂ ਦੀ ਮਜ਼ਬੂਤੀ ਅਤੇ ਕੇਂਦਰੀ ਸੰਸਦੀ ਬੋਰਡ ਦੇ ਗਠਨ ਜਿਹੇ ਸੁਧਾਰ ਲਿਆ ਕੇ ਪਾਰਟੀ ਵਿਚ ਵੱਡਾ ਬਦਲਾਅ ਕਰਨ ਦਾ ਸੱਦਾ ਦਿਤਾ ਹੈ। ਜਿਵੇਂ ਕੇਂਦਰੀ ਬੋਰਡ 1970 ਦੇ ਦਹਾਕੇ ਤਕ ਕਾਂਗਰਸ ਵਿਚ ਸੀ ਪਰ ਉਸ ਨੂੰ ਬਾਅਦ ਵਿਚ ਖ਼ਤਮ ਕਰ ਦਿਤਾ ਗਿਆ। ਇਸ ਚਿੱਠੀ ਵਿਚ ਸਮੂਹਕ ਰੂਪ ਵਿਚ ਫ਼ੈਸਲਾ ਕਰਨ 'ਤੇ ਜ਼ੋਰ ਦਿਤਾ ਗਿਆ ਹੈ ਅਤੇ ਉਸ ਕਵਾਇਦ ਵਿਚ ਗਾਂਧੀ ਪਰਵਾਰ ਨੂੰ ਅਭਿੰਨ ਹਿੱਸਾ ਬਣਾਉਣ ਦੀ ਬੇਨਤੀ ਕੀਤੀ ਗਈ ਹੈ। ਇਨ੍ਹਾਂ ਆਗੂਆਂ ਨੇ ਕੁਲਵਕਤੀ ਪ੍ਰਧਾਨ ਦੀ ਨਿਯੁਕਤੀ ਦੀ ਵੀ ਮੰਗ ਕੀਤੀ ਹੈ ਜੋ ਸਰਗਰਮ ਹੋਵੇ ਅਤੇ ਜਿਸ ਨਾਲ ਕਾਰਕੁਨ ਤੇ ਆਗੂ ਆਸਾਨੀ ਨਾਲ ਸੰਪਰਕ ਕਰ ਸਕਣ। ਸਮਝਿਆ ਜਾਂਦਾ ਹੈ ਕਿ ਸੁਧਾਰ ਦੇ ਹਮਾਇਤੀ ਆਗੂਆਂ ਨੇ ਪਾਰਟੀ ਅੰਦਰ ਹੇਠਲੇ ਪੱਧਰ ਤੋਂ ਉਪਰ ਤਕ ਆਜ਼ਾਦ ਅਤੇ ਨਿਰਪੱਖ ਚੋਣਾਂ ਦੀ ਵੀ ਮੰਗ ਰੱਖੀ ਹੈ। ਕਾਰਜਕਾਰਣੀ ਨੇ 2019 ਵਿਚ ਸੋਨੀਆ ਗਾਂਧੀ ਨੂੰ ਪ੍ਰਧਾਨ ਬਣਾਉਣ ਦਾ ਫ਼ੈਸਲਾ ਕੀਤਾ ਸੀ ਕਿਉਂਕਿ ਰਾਹੁਲ ਨੇ ਇਸ ਅਹੁਦੇ 'ਤੇ ਰਹਿਣ ਦੀ ਕਾਰਕਜਕਾਰੀ ਦੀ ਅਪੀਲ ਮੰਨਣ ਤੋਂ ਇਨਕਾਰ ਕਰ ਦਿਤਾ ਸੀ। ਸੰਸਦ ਮੈਂਬਰ ਮਣੀਕਮ ਟੈਗੋਰ ਤੋਂ ਇਲਾਵਾ ਤੇਲੰਗਾਨਾਂ ਦੇ ਸਾਬਕਾ ਸੰਸਦ ਮੈਂਬਰ ਅਤੇ ਪਾਰਟੀ ਦੇ ਮਹਾਰਾਸ਼ਟਰ ਮਾਮਲਿਆਂ ਦੇ ਇੰਚਾਰਜ ਚੱਲਾ ਵਾਮਸੀ ਚੰਦ ਰੈਡੀ ਨੇ ਵੀ ਰਾਹੁਲ ਨੂੰ 'ਹੁਣ ਬਿਨਾਂ ਕਿਸੇ ਦੇਰ' ਕਾਂਗਰਸ ਪ੍ਰਧਾਨ ਬਣਾਉਣ ਦੀ ਮੰਗ ਕੀਤੀ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe