Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਜਨਮਦਿਨ ਮੌਕੇ ਦਿਲਪ੍ਰੀਤ ਢਿੱਲੋਂ ਨੇ ਲਿਖੀ ਭਾਵੁਕ ਪੋਸਟ

August 24, 2020 12:49 PM

ਜਲੰਧਰ : ਪੰਜਾਬੀ ਫ਼ਿਲਮ ਤੇ ਸੰਗੀਤ ਜਗਤ ਦੇ ਨਾਮੀ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਅੱਜ ਆਪਣਾ 29ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਹਰ ਇਨਸਾਨ ਆਪਣੇ ਇਸ ਖ਼ਾਸ ਦਿਨ 'ਤੇ ਬੇਹੱਦ ਖ਼ੁਸ਼ ਹੁੰਦਾ ਹੈ ਪਰ ਦਿਲਪ੍ਰੀਤ ਢਿੱਲੋਂ ਆਪਣੇ ਬਰਥਡੇਅ ਨੂੰ ਲੈ ਕੇ ਬਿਲਕੁਲ ਖੁਸ਼ ਨਹੀਂ ਹਨ ਅਤੇ ਉਹ ਆਪਣੇ-ਆਪ ਨੂੰ ਇਕੱਲਾ ਮਹਿਸੂਸ ਕਰ ਰਹੇ ਹਨ। ਹਾਲ ਹੀ 'ਚ ਦਿਲਪ੍ਰੀਤ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਚ ਲਿਖਿਆ ਹੈ 'ਕੀ ਇਹ ਪਹਿਲਾ ਜਨਮਦਿਨ ਆ, ਜਿਸ ਦੀ ਮੈਨੂੰ ਖੁਸ਼ੀ ਨਹੀਂ...29 ਸਾਲਾਂ ਦੀ ਉਮਰ 'ਚ ਜਿੰਨਾ ਕੁਝ ਮੈਂ ਦੇਖਿਆ ਤੇ ਸਹਿ ਗਿਆ ਉਹ ਮੇਰਾ ਰੱਬ ਹੀ ਜਾਣਦਾ ਹੈ।' ਦੂਜੀ ਸਟੋਰੀ 'ਚ ਦਿਲਪ੍ਰੀਤ ਢਿੱਲੋਂ ਨੇ ਲਿਖਿਆ ਹੈ ਕਿ 'ਮੈਨੂੰ ਇਕੱਲਾਪਣ ਮਹਿਸੂਸ ਹੋ ਰਿਹਾ ਹੈ।' ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਦੇ ਰਿਸ਼ਤੇ 'ਚ ਕਾਫ਼ੀ ਉਤਰਾਅ ਚੜ੍ਹਾਅ ਆਏ। ਦੋਵਾਂ ਨੇ ਲਾਈਵ ਹੋ ਕੇ ਇੱਕ-ਦੂਜੇ 'ਤੇ ਕਾਫ਼ੀ ਇਲਜ਼ਾਮ ਲਾਏ ਸਨ, ਜਿਸ ਕਰਕੇ ਉਹ ਸੁਰਖੀਆਂ 'ਚ ਬਣੇ ਹੋਏ ਸਨ। ਫ਼ਿਲਹਾਲ ਅੰਬਰ ਆਪਣੇ ਮਾਤਾ-ਪਿਤਾ ਕੋਲ ਰਹਿ ਰਹੀ ਹੈ। ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਮੁੜ ਤੋਂ ਗਾਇਕੀ ਵੱਲ ਰੁਖ ਕੀਤਾ ਹੈ। ਹੁਣ ਉਹ ਬੈਕ ਟੂ ਬੈਕ ਗੀਤਾਂ ਨਾਲ ਦਰਸ਼ਕਾਂ ਦੇ ਸਨਮੁਖ ਹੋ ਰਹੇ ਹਨ। ਇਸ ਤੋਂ ਇਲਾਵਾ ਦਿਲਪ੍ਰੀਤ ਢਿੱਲੋਂ 'ਜੱਦੀ ਸਰਦਾਰ', 'ਮੇਰਾ ਵਿਆਹ ਕਰਾਦੋ' ਸਮੇਤ ਕਈ ਪੰਜਾਬੀ ਫ਼ਿਲਮਾਂ 'ਚ ਕੰਮ ਕਰ ਚੁੱਕੇ ਹਨ।  ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਸਾਲ 2018 'ਚ ਵਿਆਹ ਦੇ ਪਵਿੱਤਰ ਰਿਸ਼ਤੇ 'ਚ ਬੱਝੇ ਸਨ। ਉਨ੍ਹਾਂ ਦੇ ਵਿਆਹ 'ਤੇ ਪੰਜਾਬੀ ਗਾਇਕ ਪਰਮੀਸ਼ ਵਰਮਾ, ਰੇਸ਼ਮ ਸਿੰਘ ਅਨਮੋਲ, ਗੋਲਡੀ ਤੇ ਸੱਤੇ, ਕਰਨ ਔਜਲਾ ਵਰਗੇ ਨਾਮੀ ਗਾਇਕਾਂ ਨੇ ਖੂਬ ਰੌਣਕਾਂ ਲਗਾਈਆਂ ਸਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe