Friday, March 20, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਸਿਆਸੀ

ਜੀਐਸਟੀ ਮੁਆਵਜ਼ਾ ਦੇਣ ਤੋਂ ਇਨਕਾਰ ਕਰਨਾ ਰਾਜਾਂ ਅਤੇ ਲੋਕਾਂ ਨਾਲ ਧੋਖਾ : ਸੋਨੀਆ

August 26, 2020 10:23 PM

ਜੇਈਈ ਪ੍ਰੀਖਿਆਵਾਂ ਰੋਕਣ ਲਈ ਸੁਪਰੀਮ ਕੋਰਟ ਵਿਚ ਜਾਣ ਦਾ ਸੁਝਾਅ

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਡਿਜੀਟਲ ਬੈਠਕ ਵਿਚ ਵਿਰੋਧੀ ਧਿਰ ਸ਼ਾਸਤ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨੇ ਸੂਬਿਆਂ ਦੇ ਅਧਿਕਾਰਾਂ ਲਈ ਕੇਂਦਰ ਸਰਕਾਰ ਵਿਰੁਧ ਇਕਜੁਟ ਹੋਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਰਸ ਸੰਕਟ ਕਾਰਨ ਰਾਜਾਂ ਦੀ ਆਰਥਕ ਹਾਲਤ ਨੂੰ ਵੇਖਦਿਆਂ ਮੋਦੀ ਸਰਕਾਰ ਨੂੰ ਮਾਲ ਅਤੇ ਸੇਵਾ ਕਰ ਯਾਨੀ ਜੀਐਸਟੀ ਦੇ ਮੁਆਵਜ਼ੇ ਦਾ ਪੂਰਾ ਭੁਗਤਾਨ ਕਰਨਾ ਚਾਹੀਦਾ ਹੈ। 

ਸੋਨੀਆ ਗਾਂਧੀ ਦੀ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ

ਸੂਬਿਆਂ ਦੇ ਹੱਕਾਂ ਲਈ ਕੇਂਦਰ ਵਿਰੁਧ ਇਕਜੁਟ ਹੋਣ ਦਾ ਸੱਦਾ

    ਸੋਨੀਆ ਗਾਂਧੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੁਆਰਾ ਜੀਐਸਟੀ ਨਾਲ ਜੁੜਿਆ ਮੁਆਵਜ਼ਾ ਦੇਣ ਤੋਂ ਇਨਕਾਰ ਕਰਨਾ ਰਾਜਾਂ ਅਤੇ ਲੋਕਾਂ ਨਾਲ ਧੋਖਾ ਹੈ। ਕਾਂਗਰਸ ਪ੍ਰਧਾਨ ਨੇ ਜੀਐਸਟੀ ਪਰਿਸ਼ਦ ਤੋਂ ਠੀਕ ਇਕ ਦਿਨ ਪਹਿਲਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਾਸਾਮੀ ਨਾਲ ਡਿਜੀਟਲ ਬੈਠਕ ਕੀਤੀ। ਜੀਐਸਟੀ ਪਰਿਸ਼ਦ ਦੀ ਬੈਠਕ 27 ਅਗੱਸਤ ਨੂੰ ਹੋਵੇਗੀ।
   ਜ਼ਿਕਰਯੋਗ ਹੈ ਕਿ ਜੀਐਸਟੀ ਕਾਨੂੰਨ ਤਹਿਤ ਇਸ ਦੇ ਲਾਗੂ ਹੋਣ ਦੇ ਪੰਜ ਸਾਲਾਂ ਤਕ ਰਾਜਾਂ ਨੂੰ ਹੋਣ ਵਾਲੀ ਕਿਸੇ ਵੀ ਨੁਕਸਾਨ ਦੀ ਭਰਪਾਈ ਕੇਂਦਰ ਨੇ ਕਰਨੀ ਹੈ। ਮਾਲੀਏ ਵਿਚ ਇਸ ਕਮੀ ਦਾ ਹਿਸਾਬ ਇਹ ਕਲਪਨਾ ਕਰ ਕੇ ਕੀਤਾ ਜਾਂਦਾ ਹੈ ਕਿ ਰਾਜ ਦੇ ਮਾਲੀਏ ਵਿਚ ਸਾਲਾਨਾ 14 ਫ਼ੀ ਸਦੀ ਦਾ ਵਾਧਾ ਹੋਵੇਗਾ ਜਿਸ ਲਈ ਆਧਾਰ ਵਰ੍ਹਾ 2015-16 ਰਖਿਆ ਗਿਆ ਹੈ। ਬੈਠਕ ਵਿਚ ਸੋਨੀਆ ਨੇ ਮਮਤਾ ਅਤੇ ਠਾਕਰੇ ਦੀ ਇਸ ਰਾਏ ਦਾ ਸਮਰਥਨ ਕੀਤਾ ਕਿ ਵਿਰੋਧੀ ਧਿਰ ਸ਼ਾਸਤ ਸਾਰੇ ਰਾਜ ਸਰਕਾਰਾਂ ਨੂੰ ਅਪਣੇ ਅਧਿਕਾਰਾਂ ਲਈ ਕੇਂਦਰ ਨਾਲ ਇਕਜੁਟ ਹੋ ਕੇ ਲੜਨਾ ਚਾਹੀਦਾ ਹੈ।
     ਉਨ੍ਹਾਂ ਕਿਹਾ, 'ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਕੇਂਦਰ ਵਿਰੁਧ ਇਕਜੁਟ ਹੋ ਕੇ ਲੜਾਈ ਲੜਨੀ ਚਾਹੀਦੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਠਾਕਰੇ ਨੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ, 'ਅਸੀਂ ਕਰੀਏ ਤਾਂ ਪਾਪ ਅਤੇ ਉਹ ਕਰਨ ਤਾਂ ਪੁੰਨ। ਅਜਿਹਾ ਨਹੀਂ ਚੱਲੇਗਾ।' ਉਨ੍ਹਾਂ ਕਿਹਾ, 'ਇਹ ਫ਼ੈਸਲਾ ਅਸੀਂ ਕਰਨਾ ਹੈ ਕਿ ਅਸੀਂ ਲੜਨਾ ਹੈ ਕਿ ਜਾਂ ਡਰਨਾ ਹੈ।' ਠਾਕਰੇ ਨੇ ਕਿਹਾ, 'ਆਮ ਆਦਮੀ ਦੀ ਤਾਕਤ ਸੱਭ ਤੋਂ ਵੱਡੀ ਹੁੰਦੀ ਹੈ, ਉਸ ਦੀ ਆਵਾਜ਼ ਸੱਭ ਤੋਂ ਉੱਚੀ ਹੁੰਦੀਹੈ ਅਤੇ ਜੇ ਕੋਈ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕਰੇ ਤਾਂ ਉਸ ਦੀ ਆਵਾਜ਼ ਚੁਕਣੀ ਚਾਹੀਦੀ ਹੈ। ਇਹ ਸਾਡਾ ਫ਼ਰਜ਼ ਹੈ।' ਮਮਤਾ ਬੈਨਰਜੀ ਨੇ ਕਿਹਾ ਕਿ ਹਾਲਾਤ ਬਹੁਤ ਗੰਭੀਰ ਹਨ ਅਤੇ ਵਿਰੋਧੀ ਧਿਰ ਸ਼ਾਸਤ ਰਾਜਾਂ ਨੂੰ ਮਿਲ ਕੇ ਲੜਨਾ ਚਾਹੀਦਾ ਹੈ। ਅਸ਼ੋਕ ਗਹਿਲੋਤ ਨੇ ਕਿਹਾ ਕਿ ਸੰਵਿਧਾਨਕ ਕਦਰਾਂ-ਕੀਮਤਾਂ ਵਿਰੁਧ ਕੰਮ ਹੋ ਰਿਹਾ ਹੈ ਅਤੇ ਵਿਰੋਧੀ ਧਿਰ ਦੀਆਂ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗਣ ਦੇ ਯਤਨ ਜਾਰੀ ਹਨ। ਬੈਠਕ ਵਿਚ ਸੋਨੀਆ ਨੇ ਇਹ ਦਾਅਵਾ ਵੀ ਕੀਤਾ ਕਿ ਨਵੀਂ ਕੌਮੀ ਸਿਖਿਆ ਨੀਤੀ ਦੇਸ਼ ਦੀਆਂ ਅਗਾਂਹਵਧੂ, ਧਰਮਨਿਰਪੱਖ ਅਤੇ ਵਿਗਿਆਨਕ ਕਦਰਾਂ-ਕੀਮਤਾਂ ਲਈ ਝਟਕਾ ਹੈ। ਬੈਠਕ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਮਮਤਾ ਬੈਨਰਜੀ ਨੇ ਕਿਹਾ ਕਿ ਜੇਈਈ ਪ੍ਰੀਖਿਆਵਾਂ ਨੂੰ ਰੋਕਣ ਲਈ ਰਾਜਾਂ ਨੂੰ ਸੁਪਰੀਮ ਕੋਰਟ ਜਾਣਾ ਚਾਹੀਦਾ ਹੈ।  ਹੇਮੰਤ ਸੋਰੇਨ ਨੇ ਕਿਹਾ ਕਿ ਅਜਿਹਾ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਾਲ ਮੁਲਕਾਤ ਕਰਨੀ ਚਾਹੀਦੀ ਹੈ। 

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe