Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਸੁਰੇਸ਼ ਰੈਨਾ ਆਏ ਭਾਰਤ ਵਾਪਸ, ਜਾਣੋ ਇਹ ਹੈ ਵਜ੍ਹਾ

August 29, 2020 09:39 PM

ਚੇਨੱਈ ਸੁਪਰਕਿੰਗਜ਼ ਦੇ ਟਵਿੱਟਰ ਹੈਂਡਲ 'ਤੇ ਟਵੀਟ ਕਰਕੇ ਦੱਸਿਆ ਗਿਆ ਹੈ ਕਿ ਕ੍ਰਿਕਟਰ ਸੁਰੇਸ਼ ਰੈਨਾ ਨਿੱਜੀ ਕਾਰਨਾਂ ਕਰਕੇ ਵਾਪਸ ਭਾਰਤ ਪਰਤ ਆਏ ਹਨ ਅਤੇ IPL ਦੇ ਇਸ ਸੀਜ਼ਨ ਵਿੱਚ ਨਹੀਂ ਖੇਡ ਸਕਣਗੇ।  ਟਵੀਟ ਵਿੱਚ, ਟੀਮ ਦੇ ਸੀਈਓ ਕੇਸੀ ਵਿਸ਼ਵਨਾਥਨ ਦੇ ਹਵਾਲੇ ਨਾਲ ਕਿਹਾ ਗਿਆ ਹੈ, "ਚੇਨੱਈ ਸੁਪਰਕਿੰਗਜ਼ ਅਜਿਹੀ ਸਥਿਤੀ ਵਿੱਚ ਰੈਨਾ ਦੇ ਪਰਿਵਾਰ ਨੂੰ ਪੂਰਾ ਸਹਿਯੋਗ ਦੇਵੇਗੀ।"

ਨਜ਼ਦੀਕੀ ਰਿਸ਼ਤੇਦਾਰਾਂ  'ਤੇ ਹੋਇਆ ਕਾਤਲਾਨਾ ਹਮਲਾ 

ਹਾਲਾਂਕਿ, ਕਿਹੜੇ ਕਾਰਨਾਂ ਕਰਕੇ ਰੈਨਾ ਨੂੰ ਭਾਰਤ ਪਰਤਣਾ ਪਿਆ, ਇਸ ਬਾਰੇ ਵਿਸਥਾਰ ਵਿੱਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਰ ਇਹ ਕਿਹਾ ਜਾ ਰਿਹਾ ਹੈ ਕਿ ਸੁਰੇਸ਼ ਰੈਨਾ ਆਪਣੇ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਨਾਲ ਹੋਏ ਹਾਦਸੇ ਕਾਰਨ ਵਾਪਸ ਪਰਤੇ ਹਨ। ਜਾਣਕਾਰੀ ਮੁਤਾਬਕ 19 ਅਗਸਤ ਦੀ ਦੇਰ ਰਾਤ ਪਿੰਡ ਥਰਿਆਲ ਦੇ ਇੱਕ ਘਰ ਵਿੱਚ ਕਾਤਲਾਨਾ ਹਮਲਾ ਹੋਇਆ ਜਿਸ ਦੌਰਾਨ ਘਰ ਵਿੱਚ ਮੌਜੂਦ 5 ਲੋਕਾਂ 'ਚੋਂ ਇੱਕ ਦੀ ਮੌਤ ਹੋ ਗਈ ਅਤੇ 4 ਲੋਕ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸ਼ਖ਼ਸ ਅਸ਼ੋਕ ਕੁਮਾਰ ਕ੍ਰਿਕਟਰ ਸੁਰੇਸ਼ ਰੈਨਾ ਦੇ ਫੁੱਫੜ ਹਨ। ਜਾਣਕਾਰੀ ਮੁਤਾਬਕ, ਰੈਨਾ ਦੀ ਭੂਆ ਅਤੇ ਉਨ੍ਹਾਂ ਦਾ ਇੱਕ ਬੇਟਾ ਅਜੇ ਵੀ ਹਸਪਤਾਲ 'ਚ ਜੇਰ-ਏ-ਇਲਾਜ ਹਨ। ਉਨ੍ਹਾਂ ਦੇ ਇੱਕ ਬੇਟੇ ਅਤੇ ਸੱਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ। ਰੈਨਾ ਦੀ ਭੁਆ ਦਾ ਇਲਾਜ ਚੱਲ ਰਿਹਾ ਹੈ, ਪਰ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਬਾਰੇ ਗੱਲ ਕਰਦੇ ਹੋਏ ਮ੍ਰਿਤਕ ਦੇ ਇੱਕ ਰਿਸ਼ਤੇਦਾਰ ਨੇ ਦੱਸਿਆ ਕਿ ਸੁਰੇਸ਼ ਰੈਨਾ ਪਠਾਨਕੋਟ ਆ ਸਕਦੇ ਹਨ।

ਪਠਾਨਕੋਟ ਪੁਲਿਸ ਵਲੋਂ ਇਸ ਮਾਮਲੇ 'ਚ ਕੇਸ ਦਰਜ਼ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਠਾਨਕੋਟ ਦੇ ਐਸ. ਪੀ. ਪ੍ਰਭਜੋਤ ਸਿੰਘ ਵਿਰਕ ਨੇ ਇਸ ਬਾਰੇ ਦੱਸਿਆ ਕਿ 19 -20 ਅਗਸਤ ਦੇ ਦੇਰ ਰਾਤ ਇੱਕ ਘਰ 'ਚ ਲੁੱਟ ਦੀ ਨੀਯਤ ਨਾਲ ਪਰਿਵਾਰ 'ਤੇ ਹਮਲੇ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਭਜੋਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਪਹਿਲਾਂ ਇਸ ਬਾਬਤ ਕੋਈ ਜਾਣਕਾਰੀ ਨਹੀਂ ਸੀ ਕਿ ਇਹ ਪਰਿਵਾਰ ਸੁਰੇਸ਼ ਰੈਨਾ ਦਾ ਰਿਸ਼ਤੇਦਾਰ ਹੈ। ਹਾਲਾਂਕਿ ਕੀ ਸੁਰੇਸ਼ ਰੈਨਾ ਦਾ ਵਾਪਸੀ ਦਾ ਕਾਰਨ ਇਹ ਹੈ ਜਾਂ ਨਹੀਂ, ਇਸ ਬਾਰੇ ਕੁਝ ਸਪਸ਼ਟ ਨਹੀਂ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe