Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਮਰੇ, ਇਕ ਜਵਾਨ ਵੀ ਸ਼ਹੀਦ

August 29, 2020 09:51 PM

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਸਨਿਚਰਵਾਰ ਸਵੇਰੇ 3 ਅਤਿਵਾਦੀ ਮਾਰੇ ਗਏ। ਹਾਲਾਂਕਿ ਇਸ ਮੁਕਾਬਲੇ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ।ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।  ਰਖਿਆ ਮੰਤਰਾਲਾ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਤਿਵਾਦੀਆਂ ਦੀ ਮੌਜੂਦਗੀ 'ਚ ਖ਼ੁਫੀਆ ਸੂਚਨਾ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਦਸਿਆ ਕਿ ਜੰਮੂ-ਕਸ਼ਮੀਰ ਪੁਲਿਸ ਦੀ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫ਼ਲ ਅਤੇ ਕੇਂਦਰੀ ਰਿਜ਼ਰਵ ਪੁਲਿਸ ਦਸਤਿਆਂ ਦੇ ਜਵਾਨਾਂ ਨੇ ਪੁਲਵਾਮਾ ਦੇ ਜਦੂਰਾ 'ਚ ਕੱਲ ਦੇਰ ਰਾਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਦੇਰ ਰਾਤ ਫ਼ੌਜ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਹੋਇਆ।
ਕਰਨਲ ਕਾਲੀਆ ਨੇ ਦਸਿਆ ਕਿ ਸੁਰੱਖਿਆ ਬਲ ਦੇ ਜਵਾਨ ਅਪਣੇ ਟੀਚਾ ਖੇਤਰ ਵਲ ਅੱਗੇ ਵਧ ਰਹੇ ਸਨ, ਤਾਂ ਉੱਥੇ ਲੁਕੇ ਹੋਏ ਅਤਿਵਾਦੀਆਂ ਨੇ ਉਨ੍ਹਾਂ 'ਤੇ ਸਵੈ-ਚਲਿਤ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿਤੀ। ਸੁਰੱਖਿਆ ਬਲ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ 'ਚ 3 ਅਤਿਵਾਦੀ ਮਾਰੇ ਗਏ ਅਤੇ ਗੰਭੀਰ ਰੂਪ ਨਾਲ ਜ਼ਖ਼ਮੀ ਫ਼ੌਜ ਦਾ ਜਵਾਨ ਸ਼ਹੀਦ ਹੋ ਗਿਆ।
ਕਰਨਲ ਮੁਤਾਬਕ ਮੁਕਾਬਲੇ ਵਾਲੀ ਥਾਂ ਤੋਂ ਇਕ ਏ. ਕੇ. ਰਾਈਫ਼ਲ ਅਤੇ ਦੋ ਪਿਸਤੌਲਾਂ ਸਮੇਤ ਭਾਰੀ ਮਾਤਰਾ 'ਚ ਹਥਿਆਰ, ਗੋਲਾ-ਬਾਰੂਦ ਅਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਰਖਿਆ ਹੈ ਅਤੇ ਇਲਾਕੇ ਤੋਂ ਲੰਘਣ ਵਾਲੇ ਵਾਹਨਾਂ ਦੀ ਤਲਾਸ਼ੀ ਲੈ ਰਹੀ ਹੈ।

 

Have something to say? Post your comment

 
 
 
 
 
Subscribe