Sunday, August 03, 2025
 

ਸਿਆਸੀ

ਸ਼ਿਵਸੇਨਾ ਨਾਲ ਤਕਰਾਰ ਦਰਮਿਆਨ ਕੰਗਣਾ ਰਣੌਤ ਅੱਜ ਕਰੇਗੀ ਮਹਾਰਾਸ਼ਟਰ ਦੇ ਰਾਜਪਾਲ ਨਾਲ ਮੁਲਾਕਾਤ

September 13, 2020 10:18 AM

ਮੁੰਬਈ : ਮਹਾਰਾਸ਼ਟਰ ਵਿਚ ਕੰਗਣਾ ਰਣੌਤ ਦੇ ਬੰਗਲੇ ਨੂੰ ਤੋੜੇ ਜਾਣ ਦੇ ਬਾਅਦ ਅਦਾਕਾਰਾ ਅੱਜ ਸ਼ਾਮ ਸਾਢੇ 4 ਵਜੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਮਿਲਣ ਰਾਜ-ਮਹਿਲ ਜਾਏਗੀ। ਇਹ ਮੁਲਾਕਾਤ ਬੇਹੱਦ ਅਹਿਮ ਹੋਣ ਵਾਲੀ ਹੈ। ਮੰਨਿਆ ਜਾ ਰਿਹਾ ਹੈ ਕਿ ਆਪਣੀ ਇਸ ਮੁਲਾਕਾਤ ਵਿਚ ਕੰਗਣਾ ਉਨ੍ਹਾਂ ਦੇ ਬੰਗਲੇ 'ਤੇ ਸ਼ਿਵਸੇਨਾ ਦੀ ਅਗਵਾਈ ਵਾਲੀ ਬੀ.ਐਮ.ਸੀ. ਵੱਲੋਂ ਕੀਤੀ ਗਈ ਭੰਨਤੋੜ 'ਤੇ ਗੱਲਬਾਤ ਕਰੇਗੀ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਸ਼ੁੱਕਰਵਾਰ ਨੂੰ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਨ੍ਹਾਂ ਨੇ ਇੱਥੇ ਅਦਾਕਾਰਾ ਕੰਗਣਾ ਰਣੌਤ ਦੇ ਬੰਗਲੇ ਵਿਚ ਗ਼ੈਰਕਾਨੂੰਨੀ ਉਸਾਰੀ ਢਾਹੁਣ ਦੇ ਬਾਰੇ ਵਿਚ ਨਾਰਾਜ਼ਗੀ ਜ਼ਾਹਰ ਕੀਤੀ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਮੌਜੂਦਾ ਸ਼ਿਵਸੇਨਾ ਨੀਤ ਸਰਕਾਰ ਤੋਂ ਕੋਈ ਸਮੱਸਿਆ ਨਹੀਂ ਹੈ ਅਤੇ ਉਨ੍ਹਾਂ ਨੇ ਸ਼ਾਸਨ ਵਿਚ ਦਖ਼ਲਅੰਦਾਜੀ ਨਹੀਂ ਕੀਤੀ ਹੈ। ਰਾਜਪਾਲ ਨੇ ਕਿਹਾ, 'ਮੈਂ ਉੱਧਵ ਜੀ ਨਾਲ ਗੱਲ ਕਰਦਾ ਰਹਾਂਗਾ।'

ਇਹ ਵੀ ਪੜ੍ਹੋ:  ਡਰੱਗ ਟੈਸਟ ਵਿੱਚ ਧੋਖਾ ਦੇਣ ਲਈ ਇਸ ਐਕਟਰੈਸ ਨੇ ਕੀਤਾ ਇਹ ਕਾਰਾ

ਧਿਆਨਦੇਣ ਯੋਗ ਹੈ ਕਿ ਸੂਤਰਾਂ ਨੇ ਕਿਹਾ ਸੀ ਕਿ ਰਾਜਪਾਲ ਨੇ ਮੁੱਖ ਮੰਤਰੀ ਉੱਧਵ ਠਾਕਰੇ ਦੇ ਪ੍ਰਧਾਨ ਸਲਾਹਕਾਰ ਅਜੈ ਮਹਿਤਾ ਨੂੰ ਬੁੱਧਵਾਰ ਨੂੰ ਤਲਬ ਕੀਤਾ ਸੀ, ਜਦੋਂ ਬੰਗਲੇ ਦਾ ਗ਼ੈਰ-ਕਾਨੂੰਨੀ ਹਿੱਸਾ ਢਾਇਆ ਗਿਆ ਸੀ। ਸੂਤਰਾਂ ਮੁਤਾਬਕ ਰਾਜਪਾਲ ਨੇ ਇਸ ਨੂੰ ਲੈ ਕੇ ਉਨ੍ਹਾਂ ਨੂੰ ਆਪਣੀ ਨਾਰਾਜ਼ਗੀ ਤੋਂ ਜਾਣੂ ਕਰਾਇਆ ਸੀ। ਇੱਥੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਰਾਜਪਾਲ ਨੇ ਕਿਹਾ, 'ਮੈਂ ਕਿਤੇ ਵੀ ਕੋਈ ਨਾਰਾਜ਼ਗੀ ਜ਼ਾਹਰ ਨਹੀਂ ਕੀਤੀ।' ਬੀ.ਐਮ.ਸੀ. ਨੇ ਉਪ ਨਗਰ ਬਾਂਦਰਾ ਵਿਚ ਕੰਗਣਾ ਦੇ ਪਾਲੀ ਹਿੱਲ ਸਥਿਤ ਬੰਗਲੇ ਵਿਚ ਉਸ ਦੀ (ਸਿਵਲ ਬਾਡੀ) ਮਨਜ਼ੂਰੀ ਦੇ ਬਿਨਾਂ ਕਥਿਤ ਤੌਰ 'ਤੇ ਕੀਤੀ ਗਈ ਗ਼ੈਰ-ਕਾਨੂੰਨੀ ਉਸਾਰੀ ਨੂੰ ਬੁੱਧਵਾਰ ਸਵੇਰੇ ਢਹਿ-ਢੇਰੀ ਕਰ ਦਿੱਤਾ ਸੀ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe