Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਉੱਤਰ ਪ੍ਰਦੇਸ਼

3 ਨੌਜਵਾਨਾਂ ਨੇ ਮਾਸੂਮ ਨਾਲ ਕੀਤੀ ਦਰਿੰਦਗੀ, ਤੰਗ ਆ ਕੇ ਪੀੜਤ ਨੇ ਚੁੱਕਿਆ ਖੌਫ਼ਨਾਕ ਕਦਮ

September 17, 2020 08:59 AM

ਉੱਤਰ ਪ੍ਰਦੇਸ਼ : ਬੁਲੰਦਸ਼ਹਰ ਵਿੱਚ ਦਰਿੰਦਿਆਂ ਵਲੋਂ ਇੱਕ ਮਾਸੂਮ ਕੁੜੀ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ , ਦਰਿੰਦਿਆਂ ਨੇ ਛੇੜਛਾੜ ਕਰ ਪੀੜਿਤਾ ਦਾ ਵੀਡੀਓ ਬਣਾ ਲਿਆ । ਇਸ ਤੋਂ ਪ੍ਰੇਸ਼ਾਨ ਹੋ ਕੇ ਨਬਾਲਿਗ ਨੇ ਕੀਟਨਾਸ਼ਕ ਜ਼ਹਿਰ ਖਾ ਕੇ ਆਪਣੀ ਜਾਨ ਦੇ ਦਿੱਤੀ। ਮਾਸੂਮ 14 ਸਾਲ ਦੀ ਸੀ । ਦੱਸਿਆ ਜਾ ਰਿਹਾ ਹੈ ਕਿ ਨਬਾਲਿਗ ਹਸਪਤਾਲ ਤੋਂ ਦਵਾਈ ਲੈ ਕੇ ਆਪਣੇ ਘਰ ਪਰਤ ਰਹੀ ਸੀ । ਇਸ ਦੌਰਾਨ ਪਿੰਡ ਦੇ ਹੀ ਤਿੰਨ ਨੌਜਵਾਨ ਕੁੜੀ ਨੂੰ ਫੜ੍ਹ ਕੇ ਖੇਤ ਵਿੱਚ ਲੈ ਗਏ। ਇਸ ਤੋਂ ਬਾਅਦ ਉਸਦੇ ਨਾਲ ਛੇੜਛਾੜ ਕੀਤੀ ਅਤੇ ਵੀਡੀਓ ਬਣਾਇਆ । ਇਸ ਤੋਂ ਪ੍ਰੇਸ਼ਾਨ ਹੋ ਕੇ ਕੁੜੀ ਨੇ ਘਰ ਵਿੱਚ ਰੱਖਿਆ ਕੀਟਨਾਸ਼ਕ ਜ਼ਹਿਰ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ । ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ । ਜਿੱਥੇ ਵੇਖਿਆ ਕਿ ਕੁੜੀ ਦੇ ਪੋਸਟਮਾਰਟਮ ਕੀਤੇ ਬਿਨਾਂ ਹੀ ਪਰਵਾਰ ਵਾਲਿਆਂ ਨੇ ਉਸਦਾ ਅੰਤਮ ਸਸਕਾਰ ਕਰ ਦਿੱਤਾ । ਬਾਅਦ ਵਿੱਚ ਪਰਿਵਾਰਕ ਮੈਂਬਰਾਂ ਨੇ ਮਾਮਲੇ ਸਬੰਧੀ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਾਈ ।

 

Have something to say? Post your comment

 

ਹੋਰ ਉੱਤਰ ਪ੍ਰਦੇਸ਼ ਖ਼ਬਰਾਂ

 
 
 
 
Subscribe